08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਪੰਜਾਬ ਕੇਂਦਰੀ ਯੂਨੀਵਰਸਿਟੀ ਦੀ ਵਿਦਿਆਰਥਣ 'ਖੇਲੋ੍ਹ ਇੰਡੀਆ ਗੇਮਜ਼' ਲਈ ਚੁਣੀ ਗਈ

Ad Position 21
No active advertisement
ਅਜੀਤ ਡੈਸਕ 25-01-2026
ਬਠਿੰਡਾ, 24 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ ਕੇਂਦਰੀ ਯੂਨੀਵਰਸਿਟੀ ਦੀ ਹੋਣਹਾਰ ਖਿਡਾਰਨ ਸਿਮਰਨਜੀਤ ਕੌਰ ਨੇ ਯੂਨੀਵਰਸਿਟੀ ਦਾ ਨਾਮ ਰÏਸ਼ਨ ਕਰਦਿਆਂ ਇੱਕ ਇਤਿਹਾਸਕ ਉਪਲਬਧੀ ਹਾਸਲ ਕੀਤੀ ਹੈ¢ ਉਹ ਖੇਲੋ੍ਹ ਇੰਡੀਆ ਗੇਮਜ਼ ਲਈ ਚੁਣੀ ਜਾਣ ਵਾਲੀ ਯੂਨੀਵਰਸਿਟੀ ਦੀ ਪਹਿਲੀ ਖਿਡਾਰਨ ਬਣ ਗਈ ਹੈ¢ ਉਸ ਨੇ ਆਲ ਇੰਡੀਆ ਇੰਟਰ-ਯੂਨੀਵਰਸਿਟੀ ਐਥਲੈਟਿਕਸ ਮੁਕਾਬਲੇ ਵਿੱਚ ਸ਼ਾਟ ਪੁੱਟ ਈਵੈਂਟ ਦੌਰਾਨ 14.42 ਮੀਟਰ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਇਹ ਸਫਲਤਾ ਪ੍ਰਾਪਤ ਕੀਤੀ¢ ਇਹ ਰਾਸ਼ਟਰੀ ਪੱਧਰ ਦਾ ਮੁਕਾਬਲਾ ਐਸੋਸੀਏਸ਼ਨ ਆਫ਼ ਇੰਡੀਆਨ ਯੂਨੀਵਰਸਿਟੀਜ਼ ਦੀ ਅਗਵਾਈ ਹੇਠ ਅਤੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਅਤੇ ਅਲਵਾ ਐਜੂਕੇਸ਼ਨ ਫਾਊਾਡੇਸ਼ਨ, ਮੰਗਲੁਰੂ (ਕਰਨਾਟਕ) ਵੱਲੋਂ ਸਾਂਝੇ ਤੌਰ 'ਤੇ 12 ਤੋਂ 16 ਜਨਵਰੀ 2026 ਤੱਕ ਕਰਵਾਇਆ ਗਿਆ¢ ਇਸ ਮੁਕਾਬਲੇ ਵਿੱਚ ਦੇਸ਼ ਭਰ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਦੇ ਖਿਡਾਰੀਆਂ ਨੇ ਭਾਗ ਲਿਆ¢ਸਿਮਰਨਜੀਤ ਕੌਰ ਦੀ ਇਹ ਉਪਲਬਧੀ ਉਸ ਦੀ ਮਿਹਨਤ, ਅਨੁਸ਼ਾਸਨ ਅਤੇ ਟਰੈਕ ਐਂਡ ਫ਼ੀਲਡ ਐਥਲੈਟਿਕਸ ਵਿਚ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਨੂੰ ਦਰਸਾਉਂਦੀ ਹੈ¢ ਉਹ ਸਹਾਇਕ ਪ੍ਰੋਫੈਸਰ ਅਤੇ ਟਰੈਕ ਐਂਡ ਫ਼ੀਲਡ ਐਥਲੈਟਿਕਸ ਦੇ ਮਾਹਿਰ ਡਾ. ਸੋਮਨਪ੍ਰੀਤ ਸਿੰਘ ਕੋਲੋਂ ਟ੍ਰੇਨਿੰਗ ਲੈ ਰਹੀ ਹੈ, ਜਿਨ੍ਹਾਂ ਦੇ ਤਕਨੀਕੀ ਮਾਰਗ ਦਰਸ਼ਨ ਨੇ ਉਸ ਦੀ ਸਫਲਤਾ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ¢ ਇਸ ਉਪਲਬਧੀ 'ਤੇ ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਸਿਮਰਨਜੀਤ ਕੌਰ ਨੂੰ ਵਧਾਈ ਦਿੰਦਿਆਂ ਉਸ ਦੀ ਦਿ੍ੜ੍ਹਤਾ ਅਤੇ ਅਟੱਲ ਮਿਹਨਤ ਦੀ ਪ੍ਰਸ਼ੰਸਾ ਕੀਤੀ¢ ਉਨ੍ਹਾਂ ਕਿਹਾ ਕਿ ਇਹ ਸਫਲਤਾ ਯੂਨੀਵਰਸਿਟੀ ਦੀ ਅਕਾਦਮਿਕ ਅਤੇ ਖੇਡ ਉਤਕ੍ਰਿਸ਼ਟਤਾ ਨੂੰ ਉਤਸ਼ਾਹਿਤ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ ਅਤੇ ਵਿਸ਼ਵਾਸ ਪ੍ਰਗਟਾਇਆ ਕਿ ਉਹ ਰਾਸ਼ਟਰੀ ਪੱਧਰ 'ਤੇ ਵੀ ਯੂਨੀਵਰਸਿਟੀ ਨੂੰ ਮਾਣ ਦਿਵਾਏਗੀ¢ ਰਜਿਸਟਰਾਰ ਡਾ. ਵਿਜੇ ਸ਼ਰਮਾ ਨੇ ਵੀ ਸਿਮਰਨਜੀਤ ਕੌਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਉਪਲਬਧੀਆਂ ਕੈਂਪਸ ਵਿੱਚ ਮਜ਼ਬੂਤ ਖੇਡ ਸਭਿਆਚਾਰ ਨੂੰ ਉਜਾਗਰ ਕਰਦੀਆਂ ਹਨ¢ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਸਰਗਰਮ
Ad Position 22
No active advertisement
ਪਿਛਲੀ ਖ਼ਬਰ ਗੁ: ਗ੍ਰੰਥਸਰ ਸਾਹਿਬ ਦੇ ਲੰਗਰ ਹਾਲ ਦੀ ਕਾਰ ਸੇਵਾ 'ਚ ਸੈਂਕੜੇ ਸੰਗਤਾਂ ਨੇ ਲਵਾਈ ਹਾਜ਼ਰੀ <br/> ਅਗਲੀ ਖ਼ਬਰ ਸ੍ਰੀ ਕਿ੍ਸ਼ਨਾ ਗਊਸ਼ਾਲਾ ਅਤੇ ਮੰਦਿਰ ਕਮੇਟੀ ਵਿਖੇ ਗਊ ਭਲਾਈ ਕੈਂਪ ਲਗਾਇਆ
Ad Position 24