ਭਾਈਰੂਪਾ, 24 ਜਨਵਰੀ (ਵਰਿੰਦਰ ਲੱਕੀ)-ਹਰਗੋਬਿੰਦ ਪਬਲਿਕ ਸਕੂਲ ਕਾਂਗੜ ਵਿਖੇ ਗੁਰੂ ਗੋਬਿੰਦ ਸਿੰਘ ਜੀ ਦਾ ਵਿਆਹ ਪੁਰਬ ਅਤੇ ਬਸੰਤ ਪੰਚਮੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ 'ਤੇ ਬੱਚਿਆਂ ਨੇ ਕਵਿਤਾਵਾਂ ਅਤੇ ਕਵੀਸ਼ਰੀਆਂ ਗਾ ਕੇ ਰੰਗ ਬੰਨਿ੍ਹਆ, ਪਿ੍ੰਸੀਪਲ ਸੋਨੂ ਕੁਮਾਰ ਨੇ ਬੱਚਿਆਂ ਨੂੰ ਬਸੰਤ ਪੰਚਮੀ ਬਾਰੇ ਜਾਣਕਾਰੀ ਦਿੰਦਿਆਂ | ਪਤੰਗਾਂ ਕਾਰਨ ਹੋਣ ਵਾਲੇ ਜਾਨੀ ਨੁਕਸਾਨ ਤੋਂ ਬੱਚਿਆਂ ਨੂੰ ਜਾਣੂ ਕਰਵਾਉਂਦਿਆਂ ਪਤੰਗ ਧਿਆਨ ਨਾਲ ਚੜਾਉਣ ਦੀ ਹਦਾਇਤ ਦਿੱਤੀ ਅਤੇ ਚਾਈਨਾ ਡੋਰ ਦੇ ਕਹਿਰ ਤੋਂ ਜਾਣੂ ਕਰਵਾਇਆ | ਇਸ ਮੌਕੇ ਧਾਰਮਿਕ ਅਧਿਆਪਕਾ ਪਲਵਿੰਦਰ ਕੌਰ ਜਲਾਲ ਨੇ ਬੱਚਿਆਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗੁਰੂ ਜੀ ਦਾ ਵਿਆਹ ਮਾਤਾ ਜੀਤੋ ਜੀ ਨਾਲ ਗੁਰੂ ਕੇ ਲਾਹੌਰ ਅਨੰਦਪੁਰ ਸਾਹਿਬ ਤੋਂ 12 ਕਿੱਲੋਮੀਟਰ ਦੂਰੀ 'ਤੇ ਸਥਿਤ ਹੈ, ਵਿਖੇ ਹੋਇਆ | ਉਨ੍ਹਾਂ ਨੇ ਗੁਰੂ ਜੀ ਦੇ ਮਹਾਨ ਜੀਵਨ 'ਤੇ ਚਾਨਣਾ ਪਾਉਂਦਿਆਂ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਣ ਲਈ ਬੱਚਿਆਂ ਨੂੰ ਪ੍ਰੇਰਿਆ | ਇਸ ਮੌਕੇ 'ਤੇ ਨੀਤੂ ਸ਼ਰਮਾ, ਬਲਵਿੰਦਰ ਕੌਰ, ਰਣਜੀਤ ਕੌਰ, ਗੁਰਪ੍ਰੀਤ ਕੌਰ, ਤਰਨਵੀਰ ਕੌਰ, ਪਵਨਪ੍ਰੀਤ ਕੌਰ, ਜਸਵੀਰ ਕੌਰ, ਰਣਦੀਪ ਕੌਰ, ਸਵਰਨਜੀਤ ਕੌਰ, ਅਮਨਦੀਪ ਕੌਰ, ਜਸਪ੍ਰੀਤ ਕੌਰ, ਲਵਪ੍ਰੀਤ ਕੌਰ, ਮੰਦਰ ਸਿੰਘ, ਦਵਿੰਦਰ ਕੁਮਾਰ ਆਦਿ ਹਾਜ਼ਰ ਸਨ |