09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਖ਼ਸਤਾਹਾਲ ਧਰਮਸ਼ਾਲਾ ਢਾਹ ਕੇ ਕਮਿਊਨਿਟੀ ਹਾਲ ਬਣਾਉਣ ਦੇ ਕੰਮ ਦੀ ਲੱਡੂ ਵੰਡ ਕੇ ਕੀਤੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 25-01-2026
ਮਹਿਰਾਜ, 24 ਜਨਵਰੀ (ਸੁਖਪਾਲ ਮਹਿਰਾਜ)-ਆਮ ਆਦਮੀ ਪਾਰਟੀ ਵਲੋਂ ਲੋਕਾਂ ਨਾਲ ਕੀਤੇ ਗਏ ਵਾਅਦੇ ਇਕ-ਇਕ ਕਰਕੇ ਪੂਰੇ ਕੀਤੇ ਜਾ ਰਹੇ ਹਨ, ਜਿਸ ਨਾਲ ਸੂਬੇ ਦੇ ਲੋਕ ਖੁਸ਼ ਨਜ਼ਰ ਆ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਗਰ ਮਹਿਰਾਜ ਦੇ ਵਾਰਡ ਨੰਬਰ 8 ਤੋਂ ਐਮ. ਸੀ. ਯੋਧਾ ਮਹਿਰਾਜ ਨੇ ਆਪਣੇ ਸਾਥੀਆਂ ਦੇ ਸਹਿਯੋਗ ਨਾਲ ਪੱਤੀ ਸੌਲ ਵਿਖੇ ਪਾਕਿਸਤਾਨੀਆਂ ਵਾਲੀ ਖ਼ਸਤਾਹਾਲ ਧਰਮਸ਼ਾਲਾ ਨੂੰ ਢਾਹ ਕੇ ਨਵਾਂ ਕਮਿਊਨਿਟੀ ਹਾਲ ਬਣਾਉਣ ਦੇ ਕੰਮ ਦੀ ਲੱਡੂ ਵੰਡ ਕੇ ਸ਼ੁਰੂਆਤ ਕਰਦਿਆਂ ਕੀਤਾ | ਉਨ੍ਹਾਂ ਦੱਸਿਆ ਕਿ ਇਸ ਕਮਿਊਨਿਟੀ ਹਾਲ ਦੇ ਨਿਰਮਾਣ 'ਤੇ ਕਰੀਬ 24 ਲੱਖ ਰੁਪਏ ਦੀ ਲਾਗਤ ਆਵੇਗੀ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ ਅਤੇ ਦੁੱਖ-ਸੁੱਖ ਦੇ ਸਮਾਗਮ ਆਸਾਨੀ ਨਾਲ ਕਰਵਾਏ ਜਾ ਸਕਣਗੇ | ਐਮ. ਸੀ. ਯੋਧਾ ਮਹਿਰਾਜ ਨੇ ਕਿਹਾ ਕਿ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਦੀ ਅਗਵਾਈ ਹੇਠ ਪੂਰੇ ਹਲਕੇ ਅੰਦਰ ਬਿਨ੍ਹਾਂ ਕਿਸੇ ਭੇਦਭਾਵ ਤੋਂ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ | ਉਨ੍ਹਾਂ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਹਰ ਵਰਗ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ | ਇਸ ਮੌਕੇ ਗੁਰਵਿੰਦਰ ਸਿੰਘ, ਗੁਰਦੀਪ ਸਿੰਘ ਢੁੱਲੇਵਾਲਾ, ਨਿਰਮਲ ਸਿੰਘ ਨਿੰਮਾ ਨੇ ਕਿਹਾ ਕਿ ਇਹ ਕੰਮ ਦੋ ਮਹੀਨਿਆਂ ਦੀ ਸਮਾਂਬੱਧ ਸਮੇਂ ਦੇ ਵਿਚ ਪੂਰਾ ਹੋ ਜਾਵੇਗਾ ਕਿਉਂਕਿ ਵਿਕਾਸ ਕਾਰਜਾਂ ਦੀ ਰਫ਼ਤਾਰ ਇਸੇ ਤਰਾਂ ਬਰਕਰਾਰ ਰਹੇਗੀ | ਇਸ ਮੌਕੇ ਪਰਮਜੀਤ ਸਿੰਘ ਪੰਮਾ, ਸਤਵੀਰ ਸਿੰਘ, ਸਰਪੰਚ ਜਸਵੀਰ ਸਿੰਘ, ਮਨਿੰਦਰ ਸਿੰਘ, ਬਖ਼ਸ਼ੀਸ਼ ਸਿੰਘ, ਗੁਰਸੇਵਕ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਿਵਾਲਿਕ ਹਿੱਲਜ਼ ਪਬਲਿਕ ਸਕੂਲ ਵਿਖੇ ਬੱਚਿਆਂ ਨੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਵਾਤਾਵਰਨ ਸੰਭਾਲ ਸੰਬੰਧੀ 2 ਰੋਜ਼ਾ ਕੈਂਪ ਲਗਾਇਆ
Ad Position 24