ਗੋਨਿਆਣਾ, 24 ਜਨਵਰੀ (ਲਛਮਣ ਦਾਸ ਗਰਗ)-ਬਠਿੰਡਾ-ਗੋਨਿਆਣਾ ਰੋਡ 'ਤੇ ਪਿੰਡ ਭੋਖੜਾ ਨੇੜੇ ਦੋ ਮੋਟਰ ਸਾਈਕਲਾਂ ਦੀ ਟੱਕਰ ਹੋ ਗਈ, ਜਿਸ ਕਾਰਨ ਤਿੰਨ ਮੋਟਰ ਸਾਈਕਲ ਸਵਾਰ ਗੰਭੀਰ ਜ਼ਖਮੀ ਹੋ ਗਏ ਅਤੇ ਇਕ ਮੋਟਰ ਸਾਈਕਲ ਸਵਾਰ ਦੀ ਮੌਤ ਹੋ ਗਈ | ਹਾਦਸੇ ਦੀ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਹੈਲਪਲਾਈਨ ਟੀਮ ਸੰਦੀਪ ਗਿੱਲ ਅਤੇ ਰਾਜਿੰਦਰ ਕੁਮਾਰ ਮੌਕੇ 'ਤੇ ਪਹੁੰਚੇ ਅਤੇ ਮੋਟਰ ਸਾਈਕਲ ਸਵਾਰ ਨੂੰ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖ਼ਲ ਕਰਵਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ | ਮਿ੍ਤਕ ਦੀ ਪਛਾਣ ਰਣਜੀਤ ਸਿੰਘ ਉਰਫ਼ ਕਾਲੀ ਪੁੱਤਰ ਕੇਵਲ ਸਿੰਘ (23) ਵਾਸੀ ਚੱਕ ਰਾਮ ਸਿੰਘ ਵਾਲਾ ਵਜੋਂ ਹੋਈ |