09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਆਕਸਫੋਰਡ ਸੰਸਥਾ ਨੇ ਧੂਮਧਾਮ ਨਾਲ ਗਣਤੰਤਰਤਾ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 25-01-2026
ਭਗਤਾ ਭਾਈਕਾ, 24 ਜਨਵਰੀ (ਸੁਖਪਾਲ ਸਿੰਘ ਸੋਨੀ)-'ਦਾ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈਕਾ' ਇਕ ਅਜਿਹੀ ਮਾਣਮੱਤੀ ਵਿੱਦਿਅਕ ਸੰਸਥਾ ਹੈ ਜੋ ਹਰ ਦਿਵਸ ਨੂੰ ਵਿਸ਼ੇਸ਼ ਤੌਰ 'ਤੇ ਮਨਾਉਂਦੀ ਹੈ | ਸਕੂਲ ਵਿਚ ਦੇਸ਼ ਦੀ ਪ੍ਰਭੂਸੱਤਾ ਅਤੇ ਅਖੰਡਤਾ ਦਾ ਪ੍ਰਤੀਕ 'ਗਣਤੰਤਰਤਾ ਦਿਵਸ' ਧੂਮ-ਧਾਮ ਨਾਲ ਮਨਾਇਆ ਗਿਆ | ਪ੍ਰੋਗਰਾਮ ਦਾ ਆਗਾਜ਼ ਸ਼ਬਦ 'ਦੇਹਿ ਸ਼ਿਵਾ' ਨਾਲ ਹੋਇਆ | ਇਸ ਤੋਂ ਬਾਅਦ ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਨਾਲ ਸਬੰਧਿਤ ਗਰੁੱਪ ਡਾਂਸ ਪੇਸ਼ ਕੀਤਾ ਗਿਆ | ਹੋਰ ਵੱਖ-ਵੱਖ ਵੰਨਗੀਆਂ ਤੋਂ ਇਲਾਵਾ ਵਿਦਿਆਰਥੀਆਂ ਵਲੋਂ ਪੇਸ਼ ਕੋਰੀਓਗ੍ਰਾਫ਼ੀ ਨਾਲ ਪ੍ਰੋਗਰਾਮ ਆਪਣੇ ਅੰਤਿਮ ਪੜਾਅ ਵੱਲ ਵਧਿਆ | ਇਸ ਦਿਨ ਇੰਟਰ ਹਾਊਸ ਡਿਸਪਲੇਅ ਬੋਰਡ ਕੰਪੀਟੀਸ਼ਨ ਵੀ ਕਰਵਾਇਆ ਗਿਆ | ਸਕੂਲ ਦੇ ਪਿ੍ੰਸੀਪਲ ਰੂਪ ਲਾਲ ਬਾਂਸਲ ਨੇ ਕਿਹਾ ਸਾਨੂੰ ਇਹ ਨਹੀਂ ਸੋਚਣਾ ਚਾਹੀਦਾ ਕਿ ਦੇਸ਼ ਸਾਡੇ ਲਈ ਕੀ ਕਰ ਸਕਦਾ ਹੈ, ਸਾਨੂੰ ਇਹ ਸੋਚਣਾ ਚਾਹੀਦਾ ਹੈ ਕਿ ਅਸੀਂ ਦੇਸ਼ ਲਈ ਕੀ ਕਰ ਸਕਦੇ ਹਾਂ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਸ ਭਿੰਨਤਾਵਾਂ ਭਰੇ ਦੇਸ਼ ਦੀ ਅਖੰਡਤਾ ਨੂੰ ਕਾਇਮ ਰੱਖਣ ਦਾ ਸੁਨੇਹਾ ਦਿੱਤਾ | ਸਕੂਲ ਦੇ ਕੈਡਿਟ ਅਤੇ ਆਰਮੀ ਕੈਡਿਟ ਵਲੋਂ ਰਾਸ਼ਟਰੀ ਗਾਣ ਗਾ ਕੇ ਪ੍ਰੋਗਰਾਮ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ | ਇਸ ਸਮੇਂ ਸਕੂਲ ਦੇ ਸਾਰੇ ਅਧਿਆਪਕ ਸਾਹਿਬਾਨ ਅਤੇ ਕੁਆਰਡੀਨੇਟਰਜ਼ ਵੀ ਮੌਜੂਦ ਸਨ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਮੈਂਬਰ ਹਰਦੇਵ ਸਿੰਘ ਬਰਾੜ (ਸਾਬਕਾ ਚੇਅਰਮੈਨ), ਹਰਗੁਰਪ੍ਰੀਤ ਸਿੰਘ ਗਗਨ ਬਰਾੜ (ਚੇਅਰਮੈਨ), ਗੁਰਮੀਤ ਸਿੰਘ ਗਿੱਲ (ਪ੍ਰਧਾਨ), ਪਰਮਪਾਲ ਸਿੰਘ 'ਸ਼ੈਰੀ ਢਿੱਲੋਂ' (ਵਾਇਸ ਚੇਅਰਮੈਨ), ਗੁਰਮੀਤ ਸਿੰਘ ਗਿੱਲ ਸਰਪੰਚ (ਵਿੱਤ-ਸਕੱਤਰ) ਨੇ ਵੀ ਵਿਦਿਆਰਥੀਆਂ ਨੂੰ ਗਣਤੰਤਰਤਾ ਦਿਵਸ ਦੀ ਵਧਾਈ ਦਿੰਦੇ ਹੋਏ ਦੇਸ਼ ਦੇ ਚੰਗੇ ਨਾਗਰਿਕ ਬਣ ਕੇ ਦੇਸ਼ ਦੀ ਪ੍ਰਗਤੀ ਵਿਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਬੁਢਲਾਡਾ ਵਿਖੇ ਆਈ.ਟੀ. ਦੇ ਨਵੇਂ ਰੁਝਾਨ ਸੰਬੰਧੀ ਵਰਕਸ਼ਾਪ ਲਗਾਈ ਅਗਲੀ ਖ਼ਬਰ ਖੱਟੀਆਂ ਮਿੱਠੀਆਂ ਯਾਦਾਂ ਵੰਡਦੀ, ਗੁਰੂ ਕਾਸ਼ੀ ਯੂਨੀਵਰਸਿਟੀ ਦੀ ਅਲੂਮਨੀ ਮੀਟ ਸਮਾਪਤ <br/>
Ad Position 24