ਬੁਢਲਾਡਾ, 24 ਜਨਵਰੀ (ਸਵਰਨ ਸਿੰਘ ਰਾਹੀ) - ਗੁਰੂ ਨਾਨਕ ਕਾਲਜ ਬੁਢਲਾਡਾ ਦੇ ਕੰਪਿਊਟਰ ਸਾਇੰਸ ਵਿਭਾਗ ਵਲੋਂ ਆਈ.ਟੀ. ਦੇ ਨਵੇਂ ਰੁਝਾਨ ਸਬੰਧੀ ਵਰਕਸ਼ਾਪ ਲਗਾਈ ਗਈ | ਪ੍ਰਸਿੱਧ ਕੰਪਨੀ ਮੈਟਾਪੌਂਡਰ ਸਲਿਊਸ਼ਨ ਪ੍ਰਾਈਵੇਟ ਲਿਮਟਿਡ ਤੋਂ ਗੁਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਇਸ ਦੇ ਫ਼ਾਇਦਿਆਂ ਸਬੰਧੀ ਜਾਣਕਾਰੀ ਦਿੱਤੀ | ਡਾ. ਰੇਖਾ ਕਾਲੜਾ ਮੁਖੀ ਕੰਪਿਊਟਰ ਸਾਇੰਸ ਵਿਭਾਗ ਨੇ ਕਿਹਾ ਕਿ ਅੱਜ ਦਾ ਯੁੱਗ ਤਕਨੀਕ ਦਾ ਯੁੱਗ ਹੈ ਅਤੇ ਇਸ ਇਲਾਕੇ ਦੇ ਵਿਦਿਆਰਥੀਆਂ ਨੂੰ ਸਮੇਂ ਦੀ ਤਕਨੀਕ ਦੇ ਹਾਣ ਦਾ ਬਣਾਉਣ ਲਈ ਵਿਭਾਗ ਵਲੋਂ ਸਮੇਂ-ਸਮੇਂ ਵਰਕਸ਼ਾਪ ਅਤੇ ਸੈਮੀਨਾਰ ਦਾ ਆਯੋਜਨ ਕੀਤੇ ਜਾਂਦੇ ਹਨ, ਜਿਨ੍ਹਾਂ ਤਹਿਤ ਇਹ ਪ੍ਰੋਗਰਾਮ ਵੀ ਇਕ ਲਾਭਕਾਰੀ ਪ੍ਰੋਗਰਾਮ ਹੈ | ਆਈ.ਟੀ. ਮਾਹਿਰ ਗੁਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਆਰਟੀਫਿਸ਼ਲ ਇੰਟੈਲੀਜੈਂਸ, ਵੈੱਬਸਾਈਟ ਡਿਵੈਲਪਮੈਂਟ ਅਤੇ ਡੀਪ ਲਰਨਿੰਗ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਨਵੀਂ ਤਕਨਾਲੋਜੀ ਬਾਰੇ ਗਿਆਨ ਹੋਣਾ ਬੇਹੱਦ ਜ਼ਰੂਰੀ ਹੈ | ਇਸ ਦਾ ਉਨ੍ਹਾਂ ਦੇ ਕੈਰੀਅਰ ਵਿਚ ਅਹਿਮ ਥਾਂ ਹੋਣਾ ਹੈ | ਉਨ੍ਹਾਂ ਵਿਦਿਆਰਥੀਆਂ ਵਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਵੀ