02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਕਿਸੇ ਵੀ ਹਾਲਤ 'ਚ ਚਾਈਨਾ ਡੋਰ ਨਹੀਂ ਵਿਕਣ ਦੇਵਾਂਗੇ- ਚੌਂਕੀ ਇੰਚਾਰਜ ਗੁਰਵਿੰਦਰ ਸਿੰਘ <br/>

Ad Position 21
No active advertisement
ਅਜੀਤ ਡੈਸਕ 26-01-2026
ਕਿਸ਼ਨਪੁਰਾ ਕਲਾਂ, 25 ਜਨਵਰੀ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਕਸਬਾ ਕਿਸ਼ਨਪੁਰਾ ਕਲਾਂ ਦੇ ਚੌਂਕੀ ਇੰਚਾਰਜ ਗੁਰਵਿੰਦਰ ਸਿੰਘ ਪਹਿਲਵਾਨ ਵਲੋਂ ਅੱਜ ਕਿਸ਼ਨਪੁਰਾ ਕਲਾਂ ਦੇ ਮੇਨ ਬਾਜ਼ਾਰ ਵਿਚ ਚਾਈਨਾ ਡੋਰ ਦੀ ਵਿੱਕਰੀ ਨੂੰ ਲੈ ਕੇ ਸਖ਼ਤ ਚੈਕਿੰਗ ਮੁਹਿੰਮ ਚਲਾਈ ਗਈ | ਇਸ ਦੌਰਾਨ ਪਤੰਗ ਡੋਰ ਵੇਚਣ ਵਾਲੇ ਦੁਕਾਨਦਾਰਾਂ ਨੂੰ ਸਖ਼ਤ ਤਾੜਨਾ ਕੀਤੀ ਗਈ | ਚੌਂਕੀ ਇੰਚਾਰਜ ਗੁਰਵਿੰਦਰ ਸਿੰਘ ਨੇ ਕਿਹਾ ਕਿ ਕਿਸੇ ਵੀ ਕੀਮਤ 'ਤੇ ਚਾਈਨਾ ਡੋਰ ਦੀ ਵਿੱਕਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਚਾਈਨਾ ਡੋਰ ਕਾਰਨ ਬੇਜ਼ਬਾਨ ਪੰਛੀਆਂ, ਜਾਨਵਰਾਂ ਅਤੇ ਮਨੁੱਖਾਂ ਨੂੰ ਭਾਰੀ ਨੁਕਸਾਨ ਪਹੁੰਚ ਰਿਹਾ ਹੈ ਅਤੇ ਕਈ ਕੀਮਤੀ ਜਾਨਾਂ ਜਾ ਰਹੀਆਂ ਹਨ | ਉਨ੍ਹਾਂ ਦੁਕਾਨਦਾਰਾਂ ਨੂੰ ਸਪੱਸ਼ਟ ਚੇਤਾਵਨੀ ਦਿੰਦਿਆਂ ਕਿਹਾ ਕਿ ਕੁਝ ਲੋਕ ਥੋੜੇ ਜਿਹੇ ਪੈਸਿਆਂ ਦੀ ਖ਼ਾਤਰ ਲੋਕਾਂ ਦੀਆਂ ਜ਼ਿੰਦਗੀਆਂ ਨੂੰ ਖ਼ਤਰੇ ਵਿਚ ਪਾ ਰਹੇ ਹਨ, ਜੋ ਕਿ ਸਰਾਸਰ ਗਲਤ ਅਤੇ ਕਾਨੂੰਨ ਦੇ ਖ਼ਿਲਾਫ਼ ਹੈ | ਉਨ੍ਹਾਂ ਕਿਹਾ ਕਿ ਜੇ ਕਿਸੇ ਨੇ ਵੀ ਚਾਈਨਾ ਡੋਰ ਵੇਚਣ ਦੀ ਕੋਸ਼ਿਸ਼ ਕੀਤੀ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਚੌਂਕੀ ਇੰਚਾਰਜ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਚਾਈਨਾ ਡੋਰ ਤੋਂ ਦੂਰ ਰਹਿਣ ਅਤੇ ਅਜਿਹੀ ਕੋਈ ਵੀ ਜਾਣਕਾਰੀ ਪੁਲਿਸ ਨੂੰ ਤੁਰੰਤ ਸੂਚਿਤ ਕਰਨ, ਤਾਂ ਜੋ ਕਿਸੇ ਵੀ ਅਣਹੋਣੀ ਤੋਂ ਬਚਿਆ ਜਾ ਸਕੇ | ਇਸ ਮੌਕੇ ਸੀਨੀਅਰ ਕਾਂਸਟੇਬਲ ਰਾਜੂ ਸਿੰਘ, ਕਾਂਸਟੇਬਲ ਕੁਲਦੀਪ ਸਿੰਘ, ਪੀ.ਐਚ.ਜੀ. ਕੁਲਵੰਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਪਿੰਡ ਜੋਧਪੁਰ ਰੋਮਾਣਾ ਵਿਖੇ ਸੈਮੀਨਾਰ ਕਰਵਾਇਆ <br/> ਅਗਲੀ ਖ਼ਬਰ ਕੈਬਨਿਟ ਮੰਤਰੀ ਖੁੱਡੀਆਂ ਦਾ ਮੋਗਾ ਪਹੁੰਚਣ 'ਤੇ ਨਿੱਘਾ ਸੁਆਗਤ
Ad Position 24
No active advertisement