02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

'ਯੁੱਧ ਨਸ਼ਿਆਂ ਵਿਰੁੱਧ' ਤਹਿਤ ਪਿੰਡ ਜੋਧਪੁਰ ਰੋਮਾਣਾ ਵਿਖੇ ਸੈਮੀਨਾਰ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 26-01-2026
ਬਠਿੰਡਾ, 25 ਜਨਵਰੀ (ਪ੍ਰੀਤਪਾਲ ਸਿੰਘ ਰੋਮਾਣਾ)- ਪਿੰਡ ਜੋਧਪੁਰ ਰੋਮਾਣਾ ਵਿਖੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਸੈਮੀਨਾਰ ਕਰਵਾਇਆ ਗਿਆ | ਇਸ ਦੌਰਾਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਸਰੇ ਪੜਾਅ ਤਹਿਤ ਪੈਦਲ ਯਾਤਰਾ ਕਰਕੇ ਪਿੰਡ ਵਾਸੀਆਂ ਨੂੰ ਜਾਗਰੂਕ ਕੀਤਾ ਗਿਆ | ਇਸ ਮੌਕੇ ਮੁਹਿੰਮ ਦੇ ਜ਼ਿਲ੍ਹਾ ਇੰਚਾਰਜ ਗੁਰਸੇਵਕ ਸਿੰਘ ਬਾਂਡੀ, ਸੁਖਜਿੰਦਰ ਸਿੰਘ ਰੋਮਾਣਾ ਹਲਕਾ ਪ੍ਰਧਾਨ (ਯੂਥ ਵਿੰਗ) ਸਰਪੰਚ ਪਿੰਡ ਜੋਧਪੁਰ ਰੋਮਾਣਾ ਅਤੇ ਹਲਕਾ ਪ੍ਰਧਾਨ ਦਿਲਬਾਲ ਸਿੰਘ ਬਰਾੜ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੇ ਦੂਸਰੇ ਪੜਾਅ ਤਹਿਤ ਅੱਜ ਪਿੰਡ ਜੋਧਪੁਰ ਰੋਮਾਣਾ ਵਿਖੇ ਨਸ਼ਿਆਂ ਵਿਰੁੱਧ ਸੈਮੀਨਾਰ ਕਰਦੇ ਹੋਏ ਪੈਦਲ ਯਾਤਰਾ ਕਰਕੇ ਪਿੰਡ ਵਾਸੀਆਂ ਨੂੰ ਨਸ਼ਿਆਂ ਤੋਂ ਹੋਣ ਵਾਲੇ ਨੁਕਸਾਨ ਸਬੰਧੀ ਜਾਗਰੂਕ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਭਰ 'ਚ ਕਈ ਨੌਜਵਾਨ ਨਸ਼ੇ ਦੀ ਦਲਦਲ 'ਚ ਫਸ ਕੇ ਮੌਤ ਦੇ ਮੂੰਹ ਵਿਚ ਜਾ ਰਹੇ ਸਨ | ਜਿਸ ਕਾਰਨ ਹੁਣ ਨਸ਼ਾ ਤਸਕਰਾਂ ਉਪਰ ਨਕੇਲ ਕੱਸ ਕੇ ਹੁਣ ਤੱਕ ਕਈ ਵੱਡੇ ਤਸਕਰਾਂ ਨੂੰ ਜੇਲ੍ਹ ਦੀਆਂ ਸਲਾਖ਼ਾਂ ਵਿਚ ਭੇਜਿਆ ਗਿਆ ਹੈ | ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵੀ ਵੀਰ ਨਸ਼ਾ ਛੱਡਣਾ ਚਾਹੁੰਦਾ ਹੈ, ਤਾਂ ਉਨ੍ਹਾਂ ਦਾ ਸਿਵਲ ਹਸਪਤਾਲ ਵਿਚ ਨਸ਼ਾ ਛੁਡਾਊ ਕੇਂਦਰ ਵਿਚ ਇਲਾਜ ਕਰਵਾ ਸਕਦਾ ਹੈ ਤੇ ਜੇਕਰ ਕੋਈ ਨਸ਼ਾ ਵੇਚਦਾ ਹੈ ਤਾਂ ਉਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਜਾ ਫਿਰ ਉਨ੍ਹਾਂ ਨੂੰ ਦੱਸਿਆ ਜਾਵੇ | ਇਸ ਦੌਰਾਨ ਮੀਤ ਜ਼ਿਲ੍ਹਾ ਪ੍ਰਧਾਨ ਰੁਪਿੰਦਰ ਸਿੰਘ ਸਿੱਧੂ, ਲਵਪ੍ਰੀਤ ਢਿੱਲੋਂ, ਗੁਰਧਿਆਨ ਢਿੱਲੋਂ ਸਰਪੰਚ ਪਿੰਡ ਨਰੂਆਣਾ, ਸੁਖਜੀਤ ਬਾਨ ਨੰਬਰਦਾਰ ਜੱਸੀ ਪੌ ਵਾਲੀ, ਸੇਠੀ ਗਿੱਲ, ਸੁਖਪਾਲ ਕੌਰ ਪ੍ਰਧਾਨ ਮਹਿਲਾ ਵਿੰਗ ਬਠਿੰਡਾ ਦਿਹਾਤੀ ਤੋਂ ਇਲਾਵਾ ਸਮੁੱਚੀ ਪੰਚਾਇਤ ਅਤੇ ਪਿੰਡ ਵਾਸੀਆਂ ਨੇ ਸਹਿਯੋਗ ਦਿੱਤਾ | ਪੰਚਾਇਤ ਵਿਭਾਗ, ਪੁਲਿਸ ਪ੍ਰਸ਼ਾਸਨ ਵਲੋਂ ਸਹਿਯੋਗ ਦੇਣ ਲਈ ਪਿੰਡ ਦੇ ਸਰਪੰਚ ਸੁਖਜਿੰਦਰ ਸਿੰਘ ਰੋਮਾਣਾ ਵਲੋਂ ਧੰਨਵਾਦ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਆਨਲਾਈਨ ਗੇਮਿੰਗ ਦੇ ਨਾਂਅ 'ਤੇ ਠੱਗੀ ਮਾਰਨ ਵਾਲੇ ਸਾਈਬਰ ਧੋਖਾਧੜੀ ਗਰੋਹ ਦਾ ਪਰਦਾਫਾਸ਼ ਅਗਲੀ ਖ਼ਬਰ ਕਿਸੇ ਵੀ ਹਾਲਤ 'ਚ ਚਾਈਨਾ ਡੋਰ ਨਹੀਂ ਵਿਕਣ ਦੇਵਾਂਗੇ- ਚੌਂਕੀ ਇੰਚਾਰਜ ਗੁਰਵਿੰਦਰ ਸਿੰਘ <br/>
Ad Position 24
No active advertisement