02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਅਜੀਤਵਾਲ ਕਾਲਜ 'ਚ ਵੋਟਰ ਦਿਵਸ ਮਨਾਇਆ <br/>

Ad Position 21
No active advertisement
ਰਾਸ਼ਟਰੀ ਵੋਟਰ ਦਿਵਸ ਸਮੇਂ ਆਪਣੀ ਵੋਟ ਦੇ ਅਧਿਕਾਰ ਦੀ ਸਹੀ ਢੰਗ ਨਾਲ ਵਰਤੋਂ ਕਰਨ ਦਾ ਪ੍ਰਣ ਲੈਂਦੇ ਹੋਏ ਕਾਲਜ ਦਾ ਸਟਾਫ਼ ਅਤੇ ਵਲੰਟੀਅਰ | ਤਸਵੀਰ : ਹਰਦੇਵ ਸਿੰਘ ਮਾਨ <br/> 26-01-2026
ਅਜੀਤਵਾਲ, 25 ਜਨਵਰੀ (ਹਰਦੇਵ ਸਿੰਘ ਮਾਨ)-ਅਜੀਤਵਾਲ ਕਾਲਜ ਵਿਖੇ ਵੋਟਰ ਦਿਵਸ ਮਨਾਉਣ ਬਾਰੇ ਕਾਲਜ ਡਾਇਰੈਕਟਰ ਡਾ. ਚਮਨ ਲਾਲ ਸਚਦੇਵਾ ਨੇ ਦੱਸਿਆ ਕਿ ਇਸ ਦਿਨ ਲੋਕਾਂ 'ਚ ਵੋਟ ਦੇ ਇਸਤੇਮਾਲ ਬਾਰੇ ਜਾਗਰੂਕਤਾ ਪੈਦਾ ਕਰਨ ਅਤੇ ਚੋਣ ਪ੍ਰਕਿਰਿਆ 'ਚ ਹਿੱਸਾ ਲੈਣ ਲਈ ਵੀ ਉਤਸ਼ਾਹਿਤ ਕਰਨ ਲਈ ਇਹ ਦਿਨ ਹਰ ਸਾਲ 25 ਜਨਵਰੀ ਨੂੰ ਮਨਾਇਆ ਜਾਂਦਾ ਹੈ ਅਤੇ ਨਵੇਂ ਵੋਟਰਾਂ ਨੂੰ ਵੋਟਰ ਸੂਚੀ 'ਚ ਸ਼ਾਮਿਲ ਕੀਤਾ ਜਾਂਦਾ ਹੈ | ਦੇਸ਼ ਦੇ ਲੋਕਾਂ ਨੂੰ ਬਿਹਤਰ ਜਮਹੂਰੀ ਭਵਿੱਖ 'ਚ ਹਿੱਸਾ ਲੈਣ ਲਈ ਉਤਸ਼ਾਹਿਤ ਕਰਨ ਬਾਰੇ ਇਹ ਦਿਨ ਮਨਾਇਆ ਜਾਂਦਾ ਹੈ | 26 ਜਨਵਰੀ ਨੂੰ ਭਾਰਤ ਦਾ ਸੰਵਿਧਾਨ ਲਾਗੂ ਹੋਇਆ | ਭਾਰਤ ਦੇ ਚੋਣ ਕਮਿਸ਼ਨ ਦੀ ਸਥਾਪਨਾ ਸੰਵਿਧਾਨ ਦੇ ਲਾਗੂ ਹੋਣ ਤੋਂ ਇਕ ਦਿਨ ਪਹਿਲਾਂ 25 ਜਨਵਰੀ 1950 ਨੂੰ ਕੀਤੀ ਗਈ ਸੀ | ਜਿਸ ਕਾਰਨ ਰਾਸ਼ਟਰੀ ਵੋਟਰ ਦਿਵਸ ਹਰ ਸਾਲ 25 ਜਨਵਰੀ ਨੂੰ ਮਨਾਇਆ ਜਾਂਦਾ ਹੈ | ਇਸ ਮੌਕੇ ਕਾਲਜ ਦੇ ਪਿੰ੍ਰਸੀਪਲ ਰਾਜ ਕੁਮਾਰ ਗੁਪਤਾ ਨੇ ਕਿਹਾ ਕਿ ਵੋਟ ਦੇਣ ਦੇ ਅਧਿਕਾਰ ਦੀ ਸਹੀ ਵਰਤੋਂ ਕਰਕੇ ਆਪਣੇ ਇਲਾਕੇ ਵਿਚੋਂ ਅਜਿਹਾ ਉਮੀਦਵਾਰ ਚੁਣ ਕੇ ਭੇਜਣ ਜੋ ਜਿੱਤ ਮਗਰੋਂ ਆਪਣੇ ਇਲਾਕੇ ਦਾ ਵਿਕਾਸ ਕਰਨ | ਇਸ ਮੌਕੇ ਪ੍ਰੋਜੈਕਟ ਇੰਚਾਰਜ ਹਰਮੇਲ ਸਿੰਘ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਪ੍ਰਣ-ਦੁਆਇਆ ਕਿ ਆਪਣੇ ਵੋਟ ਦੇ ਅਧਿਕਾਰ ਦੇ ਸਹੀ ਢੰਗ ਨਾਲ ਇਸਤੇਮਾਲ ਕਰਦੇ ਹੋਏ ਉਹ ਦੇਸ਼ ਦੀ ਤਰੱਕੀ ਵਿਚ ਆਪਣਾ ਯੋਗਦਾਨ ਪਾਉਣਗੇ |

Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਮਾਨਸਾ ਦੀ ਵਿਸ਼ੇਸ਼ ਮੀਟਿੰਗ <br/> ਅਗਲੀ ਖ਼ਬਰ ਬੀ.ਆਰ.ਸੀ. ਕਾਨਵੈਂਟ ਸਕੂਲ ਸਮਾਧ ਭਾਈ ਵਿਚ ਗਣਤੰਤਰ ਦਿਵਸ ਮਨਾਇਆ <br/>
Ad Position 24
No active advertisement