15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਸਰਵਿਸ ਯੂਨੀਅਨ ਵਲੋਂ ਵਿਧਾਇਕਾਂ ਤੇ 'ਆਪ' ਆਗੂਆਂ ਨੂੰ ਦਿੱਤੇ ਗਏ ਚਿਤਾਵਨੀ ਪੱਤਰ

Ad Position 21
No active advertisement
ਅਜੀਤ ਡੈਸਕ 05-02-2026
ਮਾਨਸਾ, 4 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੇ ਸੱਦੇ 'ਤੇ ਮੁਲਾਜ਼ਮਾਂ ਨੇ ਹਲਕਾ ਮਾਨਸਾ ਦੇ ਵਿਧਾਇਕ ਡਾ. ਵਿਜੇ ਸਿੰਗਲਾ, ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਭੁੱਚਰ ਨੂੰ ਚਿਤਾਵਨੀ ਪੱਤਰ ਦਿੱਤੇ ਗਏ | ਉਨ੍ਹਾਂ ਦੋਸ਼ ਲਗਾਇਆ ਕਿ ਵਿਧਾਨ ਸਭਾ ਚੋਣਾਂ ਮੌਕੇ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਸੱਤਾ ਹਾਸਿਲ ਕਰਨ ਉਪਰੰਤ ਪੂਰੇ ਨਹੀਂ ਕੀਤੇ ਗਏ | ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪ੍ਰਤਾਪ ਸਿੰਘ ਖੁਡਾਲ ਤੇ ਆਗੂ ਜਸਵੰਤ ਸਿੰਘ ਮੌਜੋਂ ਨੇ ਕਿਹਾ ਕਿ ਸਰਕਾਰ ਦੇ 4 ਸਾਲ ਪੂਰੇ ਹੋਣ ਵਾਲੇ ਹਨ ਪਰ ਉਨ੍ਹਾਂ ਦੀਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ, ਜਿਸ ਕਰ ਕੇ ਕਰਮਚਾਰੀਆਂ 'ਚ ਰੋਸ ਫੈਲਿਆ ਹੋਇਆ ਹੈ | ਉਨ੍ਹਾਂ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਨਵੇਂ ਭਰਤੀ ਕਰਮਚਾਰੀਆਂ ਨੂੰ ਪਰਖ ਕਾਲ ਦੌਰਾਨ ਪੂਰੀ ਤਨਖ਼ਾਹ ਦਿੱਤੀ ਜਾਵੇ, 4,9,14 ਤਰੱਕੀ ਦੇਣ ਦੇ ਨਾਲ ਹੀ ਬੰਦ ਕੀਤੇ ਭੱਤੇ ਬਹਾਲ ਕੀਤੇ ਜਾਣ ਅਤੇ ਡੀ.ਏ. ਦੀਆਂ ਪੂਰੀਆਂ ਕਿਸ਼ਤਾਂ ਅਦਾ ਕੀਤੀਆਂ ਜਾਣ | ਉਨ੍ਹਾਂ ਦੱਸਿਆ ਕਿ ਮੰਗਾਂ ਨਾ ਮੰਨਣ ਦੇ ਰੋਸ 'ਚ 5 ਤੇ 6 ਫਰਵਰੀ ਨੂੰ ਕਾਲੇ ਬਿੱਲੇ ਲਗਾਏ ਜਾਣਗੇ ਅਤੇ 7 ਫਰਵਰੀ ਨੂੰ ਜਲੰਧਰ ਵਿਖੇ ਸੂਬਾ ਪੱਧਰੀ ਮੀਟਿੰਗ ਦੌਰਾਨ ਤਿੱਖੇ ਸੰਘਰਸ਼ ਦੀ ਰੂਪ-ਰੇਖਾ ਉਲੀਕੀ ਜਾਵੇਗੀ | ਇਸ ਮੌਕੇ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ, ਸੰਦੀਪ ਸਿੰਘ ਭਾਈਦੇਸਾ, ਜਸਪ੍ਰੀਤ ਸਿੰਘ ਰੱਲੀ, ਕਮਲ ਸ਼ਰਮਾ, ਅਸ਼ੋਕ ਕੁਮਾਰ, ਗੁਰਪ੍ਰੀਤ ਕੌਰ, ਕਰਮਵੀਰ ਕੌਰ, ਜਸਪ੍ਰੀਤ ਕੌਰ, ਸੁਨੀਤਾ ਰਾਣੀ, ਜਸਮੇਲ ਸਿੰਘ, ਲਲਿਤ ਕੁਮਾਰ, ਸੁਖਵਿੰਦਰ ਸਿੰਘ, ਕਮਲਪ੍ਰੀਤ ਸਿੰਘ, ਜਗਵੀਰ ਸਿੰਘ, ਸੁਨੀਲ ਕੁਮਾਰ, ਗੁਰਪ੍ਰੀਤ ਸਿੰਘ, ਗੀਤਾ ਗੁਪਤਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰੇਲ ਗੱਡੀਆਂ 'ਚੋਂ ਮੋਬਾਈਲ ਫ਼ੋਨ ਚੋਰੀ ਕਰਨ ਵਾਲੇ ਗਰੋਹ ਦੇ 4 ਮੈਂਬਰ ਕਾਬੂ ਅਗਲੀ ਖ਼ਬਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਪਿੰਡ ਉੱਭਾ ਤੇ ਬੀਰੋਕੇ ਤੋਂ ਜਥਾ ਰਵਾਨਾ
Ad Position 24