ਮਾਨਸਾ, 4 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਸਥਾਨਕ ਰੇਲਵੇ ਪੁਲਿਸ ਨੇ ਰੇਲ ਗੱਡੀਆਂ 'ਚੋਂ ਮੋਬਾਈਲ ਫ਼ੋਨ ਚੋਰੀ ਕਰਨ ਵਾਲੇ ਗਰੋਹ ਨੂੰ ਕਾਬੂ ਕੀਤਾ ਹੈ | ਰੇਲਵੇ ਪੁਲਿਸ ਚੌਕੀ ਮਾਨਸਾ ਦੇ ਇੰਚਾਰਜ ਏ.ਐਸ.ਆਈ. ਪਾਖਰ ਸਿੰਘ ਦੀ ਅਗਵਾਈ 'ਚ ਰੇਲਵੇ ਸਟੇਸ਼ਨ ਦੀ ਚੈਕਿੰਗ ਦੌਰਾਨ ਜਦ 4 ਸ਼ੱਕੀ ਨੌਜਵਾਨਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 6 ਮੋਬਾਈਲ ਫ਼ੋਨ ਬਰਾਮਦ ਹੋਏ | ਏ.ਐਸ.ਆਈ. ਨੇ ਦੱਸਿਆ ਕਿ ਹੈਪੀ ਉਰਫ਼ ਖੁਸ਼, ਸੁਖਵਿੰਦਰ ਉਰਫ਼ ਗੀਟੀ, ਸਾਗਰ ਅਤੇ ਅਕਾਸ਼ ਵਾਸੀ ਮਾਨਸਾ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਖ਼ਿਲਾਫ਼ ਜਨਰਲ ਰੇਲਵੇ ਪੁਲਿਸ ਬਠਿੰਡਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ | ਪਾਖਰ ਸਿੰਘ ਅਨੁਸਾਰ ਦੋਸ਼ੀਆਂ ਨੂੰ ਅਦਾਲਤ 'ਚ ਪੇਸ਼ ਕਰ ਕੇ 1 ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ, ਤੋਂ ਹੋਰ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ | ਉਨ੍ਹਾਂ ਦੱਸਿਆ ਕਿ ਗਰੋਹ ਦੇ ਮੈਂਬਰ ਗੱਡੀਆਂ 'ਚ ਯਾਤਰੀਆਂ ਦੇ ਫ਼ੋਨ ਚੋਰੀ ਕਰਨ ਤੋਂ ਬਾਅਦ ਸਿੰਮ ਕਾਰਡ ਤੋੜ ਕੇ ਸੁੱਟ ਦਿੰਦੇ ਸਨ | ਉਨ੍ਹਾਂ ਕਿਹਾ ਕਿ ਚੋਰੀ ਹੋਏ ਮੋਬਾਈਲ ਫ਼ੋਨ ਅਸਲ ਮਾਲਕਾਂ ਦੀ ਭਾਲ ਕਰ ਕੇ ਉਨ੍ਹਾਂ ਨੂੰ ਸੌਂਪੇ ਜਾਣਗੇ |