ਬਰੇਟਾ, 4 ਫਰਵਰੀ (ਜੀਵਨ ਸ਼ਰਮਾ)- ਸ਼ਹਿਰ ਦੇ ਸੀਨੀਅਰ ਕਾਂਗਰਸੀ ਆਗੂ ਪ੍ਰਕਾਸ਼ ਚੰਦ ਕੁੱਲਰੀਆਂ ਨੇ ਪਾਰਟੀ ਹਾਈਕਮਾਨ ਤੋਂ ਮੰਗ ਕੀਤੀ ਹੈ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਾਇਆ ਜਾਵੇ | ਉਨ੍ਹਾਂ ਕਿਹਾ ਕਿ ਇਸ ਸਮੇਂ ਸੂਬੇ ਅੰਦਰ ਪਾਰਟੀ ਦਾ ਕੋਈ ਵਧੀਆ ਪ੍ਰਦਰਸ਼ਨ ਨਹੀਂ ਹੈ ਜਦਕਿ ਚੰਨੀ ਪਾਰਟੀ ਨੂੰ ਬੁਲੰਦੀਆਂ ਵੱਲ ਲਿਜਾਣ ਦਾ ਦਮ ਰੱਖਦੇ ਹਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਹਿੱਤਾਂ ਲਈ ਬੜੇ ਕੰਮ ਕੀਤੇ ਹਨ, ਜਿਸ ਕਰ ਕੇ ਸੂਬੇ ਦੇ ਲੋਕ ਉਨ੍ਹਾਂ ਨੂੰ ਅੱਜ ਵੀ ਬਹੁਤ ਪਿਆਰ ਕਰਦੇ ਹਨ ਅਤੇ ਪੰਜਾਬੀ ਵਾਸੀ ਅਗਲਾ ਮੁੱਖ ਮੰਤਰੀ ਸ: ਚੰਨੀ ਨੂੰ ਵੇਖਣਾ ਚਾਹੁੰਦੇ ਹਨ |