15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਪਿੰਡ ਰਮਦਿੱਤੇਵਾਲਾ ਵਿਖੇ ਮੁਫ਼ਤ ਆਯੂਸ਼ ਮੈਡੀਕਲ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 05-02-2026
ਮਾਨਸਾ, 4 ਫਰਵਰੀ (ਸੱਭਿ.ਪ੍ਰਤੀ)- ਡੀ.ਏ.ਯੂ.ਓ. ਮਾਨਸਾ ਡਾ. ਨਮਿਤਾ ਗਰਗ ਅਤੇ ਜ਼ਿਲ੍ਹਾ ਹੋਮਿਉਪੈਥੀ ਅਧਿਕਾਰੀ ਡਾ. ਰਾਜੀਵ ਕੁਮਾਰ ਜਿੰਦੀਆਂ ਦੀ ਰਹਿਨੁਮਾਈ ਹੇਠ ਪਿੰਡ ਰਮਦਿੱਤੇਵਾਲਾ ਦੇ ਗੁਰੂਘਰ ਵਿਖੇ ਮੁਫ਼ਤ ਆਯੂਸ਼ ਮੈਡੀਕਲ ਕੈਂਪ ਲਗਾਇਆ ਗਿਆ | ਸਰਪੰਚ ਜਗਤਾਰ ਸਿੰਘ ਨੇ ਕੈਂਪ ਦਾ ਉਦਘਾਟਨ ਕੀਤਾ | ਡਾ. ਪੂਜਾ ਰਾਏਪੁਰ, ਡਾ. ਸੀਮਾ ਗੋਇਲ ਅਤੇ ਹੋਮਿਉਪੈਥੀ ਡਾ. ਪ੍ਰੇਮਲਤਾ ਨੇ ਮਰੀਜ਼ਾਂ ਦੀ ਜਾਂਚ ਕਰਨ ਉਪਰੰਤ ਮੁਫ਼ਤ ਦਵਾਈਆਂ ਦਿੱਤੀਆਂ | ਉਨ੍ਹਾਂ ਦੱਸਿਆ ਕਿ ਕੈਂਪ ਤੋਂ ਕੁੱਲ 565 ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ, ਜਿਨ੍ਹਾਂ 'ਚੋਂ 302 ਮਰੀਜ਼ਾਂ ਨੇ ਆਯੁਰਵੈਦਿਕ ਅਤੇ 263 ਮਰੀਜ਼ਾਂ ਨੇ ਹੋਮਿਓਪੈਥਿਕ ਇਲਾਜ ਪ੍ਰਾਪਤ ਕੀਤਾ | ਕੈਂਪ ਦੌਰਾਨ ਮਰੀਜ਼ਾਂ ਨੂੰ ਆਹਾਰ ਸੰਬੰਧੀ ਦਿਸ਼ਾ-ਨਿਰਦੇਸ਼ ਦਿੱਤੇ ਗਏ ਅਤੇ 20 ਮਰੀਜ਼ਾਂ ਨੂੰ ਮਰਮਾ ਬਿੰਦੂ ਥੈਰੇਪੀ ਦਿੱਤੀ ਗਈ | ਇਸ ਮੌਕੇ ਉਪ ਵੈਦ ਪ੍ਰਵੀਨ ਸਿੰਘ, ਕਿਰਨਪਾਲ ਕੌਰ, ਨਰਿੰਦਰ ਸ਼ਰਮਾ, ਸੁਖਜਿੰਦਰ ਕੌਰ, ਰਾਜਿੰਦਰ ਸਿੰਘ, ਅਕਾਸ਼ਦੀਪ ਸਿੰਘ, ਗੁਰਤੇਜ ਸਿੰਘ, ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਨਮੋਹਨ ਸਿੰਘ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ <br/> ਅਗਲੀ ਖ਼ਬਰ ਚੰਨੀ ਨੂੰ ਕਾਂਗਰਸ ਦਾ ਸੂਬਾ ਪ੍ਰਧਾਨ ਬਣਾਇਆ ਜਾਵੇ-ਪ੍ਰਕਾਸ਼ ਚੰਦ <br/>
Ad Position 24