ਨਥਾਣਾ, 4 ਫਰਵਰੀ (ਗੁਰਦਰਸ਼ਨ ਲੁੱਧੜ): ਨਗਰ ਨਥਾਣਾ ਦੇ ਸਾਬਕਾ ਪੰਚ ਅਤੇ ਅਕਾਲੀ ਆਗੂ ਮਨਮੋਹਨ ਸਿੰਘ ਦੇ ਦਿਹਾਂਤ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਅਤੇ ਇਲਾਕੇ ਦੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਦੇ ਆਗੂਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਐਨ.ਆਰ.ਆਈ ਵਿੰਗ ਦੇ ਜਨਰਲ ਸਕੱਤਰ ਹਰਨੇਕ ਸਿੰਘ ਸਿੱਧੂ ਨਾਥਪੁਰਾ, ਪ੍ਰਭਜੋਤ ਸਿੰਘ ਬਾਹੀਆ ਕਲਿਆਣ, ਤੇਜਾ ਸਿੰਘ ਸਾਬਕਾ ਸਰਪੰਚ ਕਲਿਆਣ, ਜਗਵੀਰ ਸਿੰਘ ਟਾਈਗਰ, ਹਰਜੀਤ ਸਿੰਘ ਸਾਬਕਾ ਸਰਪੰਚ ਕਲਿਆਣ ਸੱਦਾ, ਗੁਰਲਾਭ ਸਿੰਘ ਢੇਲਵਾਂ, ਹਰਜੀਤ ਸਿੰਘ ਸਾਬਕਾ ਸਰਪੰਚ ਬੱਜੋਆਣਾ, ਬਲਾਕ ਪੰਚਾਇਤ ਸੰਮਤੀ ਮੈਂਬਰ ਮੇਜਰ ਸਿੰਘ ਬੱਜੋਆਣਾ, ਨੰਬਰਦਾਰ ਯੂਨੀਅਨ ਦੇ ਆਗੂ ਦਰਸ਼ਨ ਸਿੰਘ ਮਾਲਵਾ, ਬਸੰਤ ਸਿੰਘ ਸਾਬਕਾ ਸਰਪੰਚ ਗੰਗਾ, ਤਰਲੋਚਨ ਸਿੰਘ ਸਾਬਕਾ ਸਰਪੰਚ, ਜਗਸੀਰ ਸਿੰਘ ਪੰਚ, ਮੱਖਣ ਸਿੰਘ ਮੈਂਬਰ, ਲਛਮਣ ਸਿੰਘ ਭਲੇਰੀਆ ਅਤੇ ਬਲਾਕ ਪੰਚਾਇਤ ਸੰਮਤੀ ਮੈਂਬਰ ਇੰਦਰਜੀਤ ਸਿੰਘ ਪੂਹਲਾ ਨੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਹਮਦਰਦੀ ਪ੍ਰਗਟ ਕੀਤੀ ਹੈ |