15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਵਿਧਾਇਕ ਅਮਿਤ ਰਤਨ ਵਲੋਂ ਪੰਜਾਬੀ ਯੂਨੀਵਰਸਿਟੀ ਦੇ ਉੱਪ-ਕੁਲਪਤੀ ਨਾਲ ਮੁਲਾਕਾਤ

Ad Position 21
No active advertisement
ਅਜੀਤ ਡੈਸਕ 05-02-2026
ਬਠਿੰਡਾ, 4 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਦੇ ਵਿਧਾਇਕ ਇੰਜ਼. ਅਮਿਤ ਰਤਨ ਕੋਟਫੱਤਾ ਵਲੋਂ ਪੰਜਾਬ ਯੂਨੀਵਰਸਿਟੀ ਦੇ ਉਪ-ਕੁਲਪਤੀ ਨਾਲ ਡਾ. ਜਗਦੀਪ ਸਿੰਘ ਨਾਲ ਵਿਸ਼ੇਸ਼ ਤੌਰ 'ਤੇ ਮੁਲਾਕਾਤ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਵਲੋਂ ਆਪਣੇ ਵਿਧਾਨ ਸਭਾ ਹਲਕੇ ਦੇ ਪਿੰਡ ਘੁੱਦਾ ਵਿਖੇ ਸਥਿੱਤ ਪੰਜਾਬੀ ਯੂਨੀਵਰਸਿਟੀ ਦੇ ਕਾਲਜ ਦੀਆਂ ਸਮੱਸਿਆਵਾਂ, ਖ਼ਾਸਕਰ ਖੇਡ ਮੈਦਾਨ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ | ਵਿਧਾਇਕ ਅਮਿਤ ਰਤਨ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਭਰ ਦੇ ਖੇਡ ਮੈਦਾਨਾਂ ਦੀ ਹਾਲਤ ਵਿਚ ਹੋਰ ਸੁਧਾਰ ਕਰਨ ਲਈ ਵਿਸ਼ੇਸ਼ ਨੀਤੀ ਤਿਆਰ ਕੀਤੀ ਗਈ ਹੈ, ਜਿਸ ਦੇ ਤਹਿਤ ਪਿੰਡ ਘੁੱਦਾ 'ਚ ਖੇਡ ਮੈਦਾਨ ਬਣਾਉਣ ਲਈ 36 ਲੱਖ 20 ਹਜ਼ਾਰ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ, ਪਰ ਖੇਡ ਮੈਦਾਨ ਲਈ ਪਿੰਡ 'ਚ ਢੁਕਵੀਂ ਜਗ੍ਹਾ ਨਹੀਂ ਹੈ ਤੇ ਜਿਸ ਜਗ੍ਹਾ ਦੀ ਚੋਣ ਕਰਨ ਦਾ ਵਿਚਾਰ ਹੈ, ਉਹ ਜਗ੍ਹਾ ਪਿੰਡ ਦੇ ਬੱਚਿਆਂ/ਨੌਜਵਾਨਾਂ ਦੀ ਪਹੁੰਚ ਤੋਂ ਦੂਰ ਪੈਂਦੀ ਹੈ | ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਕਾਲਜ ਘੁੱਦਾ ਦਾ ਖੇਡ ਮੈਦਾਨ ਪਿੰਡ ਦੇ ਨੇੜੇ ਪੈਂਦਾ ਹੈ, ਪਰ ਉਸ ਦੀ ਹਾਲਤ ਵੀ ਕਾਫੀ ਖਸਤਾ ਹੈ, ਜਿਸ ਨੂੰ ਲੈ ਕੇ ਪਿੰਡ ਘੁੱਦਾ ਦੀ ਪੰਚਾਇਤ ਅਤੇ ਪਿੰਡ ਵਾਸੀਆਂ ਦੀ ਸਹਿਮਤੀ ਬਣੀ ਹੈ ਕਿ ਉੱਕਤ ਗ੍ਰਾਂਟ ਨੂੰ ਯੂਨੀਵਰਸਿਟੀ ਦੇ ਖਸਤਾ ਹਾਲਤ ਖੇਡ ਮੈਦਾਨ 'ਚ ਲਗਾ ਕੇ ਇਸ ਮੈਦਾਨ ਨੂੰ ਯੂਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਪਿੰਡ ਦੇ ਬੱਚਿਆਂ ਦੇ ਖੇਡਣਯੋਗ ਬਣਾਇਆ ਜਾਵੇ | ਵਿਧਾਇਕ ਨੇ ਕਿਹਾ ਕਿ ਅੱਜ ਇਹ ਮਾਮਲਾ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਨਾਲ ਵਿਸ਼ੇਸ਼ ਤੌਰ 'ਤੇ ਵਿਚਾਰਿਆ ਗਿਆ ਹੈ ਤੇ ਬਹੁਤ ਹੀ ਚੰਗੇ ਮਾਹੌਲ ਵਿਚ ਹੋਈ ਮੁਲਾਕਾਤ ਦੌਰਾਨ ਉੱਪ-ਕੁਲਪਤੀ ਤੋਂ ਹਾਂ ਪੱਖੀ ਹੁੰਗਾਰਾ ਮਿਲਿਆ ਹੈ | ਇਸ ਮੌਕੇ ਵਿਧਾਇਕ ਦੇ ਨਾਲ
Ad Position 22
No active advertisement
ਪਿਛਲੀ ਖ਼ਬਰ ਸਰਕਾਰਾਂ ਦੇ ਹੱਥ ਵਿਚ ਕੋਈ ਕੰਟਰੋਲ ਨਹੀਂ-ਸਿੱਧੂ ਰਾਮਾਂ <br/> ਅਗਲੀ ਖ਼ਬਰ ਅੱਖਾਂ ਦਾਨ ਨਾਲ 2 ਨੇਤਰਹੀਣਾਂ ਦੀ ਹੋਵੇਗੀ ਦੁਨੀਆਂ ਰੌਸ਼ਨ <br/>
Ad Position 24