15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਤਲਵੰਡੀ ਸਾਬੋ 'ਚ ਹਲਕਾ ਵਿਧਾਇਕਾ ਨੇ ਮੁੱਖ ਮੰਤਰੀ ਸਿਹਤ ਯੋਜਨਾ ਦੀ ਕਰਵਾਈ ਰਸਮੀ ਆਰੰਭਤਾ

Ad Position 21
No active advertisement
ਅਜੀਤ ਡੈਸਕ 05-02-2026
ਤਲਵੰਡੀ ਸਾਬੋ, 4 ਫਰਵਰੀ (ਰਣਜੀਤ ਸਿੰਘ ਰਾਜੂ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਦੀ ਅੱਜ ਇਤਿਹਾਸਿਕ ਨਗਰ ਤਲਵੰਡੀ ਸਾਬੋ ਵਿਖੇ ਕੈਬਨਿਟ ਰੈਂਕ ਪ੍ਰਾਪਤ ਹਲਕਾ ਵਿਧਾਇਕਾ ਬੀਬਾ ਬਲਜਿੰਦਰ ਕੌਰ ਵਲੋਂ ਰਸਮੀ ਤੌਰ 'ਤੇ ਆਰੰਭਤਾ ਕਰਵਾਈ ਗਈ | ਇਸ ਮੌਕੇ ਉਨ੍ਹਾਂ ਨੇ ਕੁਝ ਲਾਭਪਾਤਰੀਆਂ ਨੂੰ ਕਾਰਡ ਬਣਵਾਉਣ ਲਈ ਲੋੜੀਂਦੀਆਂ ਪਰਚੀਆਂ ਵੀ ਤਕਸੀਮ ਕੀਤੀਆਂ |ਇਸ ਮੌਕੇ ਆਪਣੇ ਸੰਬੋਧਨ 'ਚ ਹਲਕਾ ਵਿਧਾਇਕਾ ਬਲਜਿੰਦਰ ਕੌਰ ਨੇ ਕਿਹਾ ਕਿ ਸ਼ਹਿਰ ਦੇ ਹਰ ਵਾਰਡ ਵਿਚ ਜਲਦੀ ਹੀ ਕਾਰਡ ਬਣਨੇ ਸ਼ੁਰੂ ਹੋ ਜਾਣਗੇ ਤਾਂ ਜੋ ਲੋਕਾਂ ਨੂੰ ਆਪਣੇ ਕਾਰਡ ਬਣਵਾਉਣ ਲਈ ਦੂਰ ਨਾ ਜਾਣਾ ਪਵੇ ਅਤੇ ਉਹ ਆਪਣੇ ਘਰਾਂ ਦੇ ਨੇੜੇ ਇਸ ਸਹੂਲਤ ਦਾ ਲਾਭ ਉਠਾ ਸਕਣ | ਉਨ੍ਹਾਂ ਕਿਹਾ ਕਿ ਇਹ ਸਕੀਮ 'ਸਿਹਤਮੰਦ ਅਤੇ ਤੰਦਰੁਸਤ ਪੰਜਾਬ' ਵੱਲ ਇਕ ਇਤਿਹਾਸਕ ਕਦਮ ਹੈ | ਉਨ੍ਹਾਂ ਦੱਸਿਆ ਕਿ ਸੀਐਸਸੀ ਸੈਂਟਰਾਂ 'ਤੇ ਸਿਹਤ ਕਾਰਡ ਮੁਫ਼ਤ ਬਣਾਏ ਜਾ ਰਹੇ ਹਨ | ਮੁੱਖ ਮੰਤਰੀ ਸਿਹਤ ਯੋਜਨਾ ਐਪ ਨੂੰ ਮਸ਼ੀਨਾਂ ਨਾਲ ਜੋੜਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਲਾਭਪਾਤਰੀ ਸਲਿੱਪ ਪ੍ਰਾਪਤ ਕਰਨ ਤੋਂ 10 ਤੋਂ 15 ਦਿਨਾਂ ਅੰਦਰ ਸੀ.ਅੱੈਸ.ਸੀ ਸੈਂਟਰ ਤੋਂ ਆਪਣੇ ਕਾਰਡ ਪ੍ਰਾਪਤ ਕਰ ਸਕਦੇ ਹਨ | ਯੋਜਨਾ ਦਾ ਉਦਘਾਟਨ ਕਰਦਿਆਂ ਵਿਧਾਇਕਾ ਬਲਜਿੰਦਰ ਕੌਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਯੋਜਨਾ ਤਹਿਤ ਪੰਜਾਬੀਆਂ ਨੂੰ 10 ਲੱਖ ਰੁਪਏ ਤੱਕ ਦਾ ਪੂਰੀ ਤਰ੍ਹਾਂ ਮੁਫ਼ਤ ਇਲਾਜ ਮਿਲੇਗਾ | ਉਨ੍ਹਾਂ ਮੁਤਾਬਿਕ ਇਹ ਸਕੀਮ ਸਰਕਾਰੀ ਹਸਪਤਾਲਾਂ ਦੇ ਨਾਲ-ਨਾਲ ਬਠਿੰਡਾ ਦੇ 95 ਨਿੱਜੀ ਹਸਪਤਾਲਾਂ ਨੂੰ ਕਵਰ ਕਰਦੀ ਹੈ | ਇਸ ਤੋਂ ਇਲਾਵਾ, ਆਯੁਸ਼ਮਾਨ ਕਾਰਡਾਂ ਨੂੰ ਅਪਡੇਟ ਕਰਕੇ ਇਸ ਯੋਜਨਾ ਵਿੱਚ ਸ਼ਾਮਲ ਕੀਤਾ ਜਾਵੇਗਾ | ਸਮਾਗਮ ਦੌਰਾਨ ਨਗਰ ਕੌਂਸਲ ਤਲਵੰਡੀ ਸਾਬੋ ਦੇ ਪ੍ਰਧਾਨ ਬੀਬੀ ਕੁਲਵੀਰ ਕੌਰ ਸਰਾਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਪ੍ਰੀਤ ਸਿੰਘ ਗੋਰਾ ਪੱਕਾ ਕਲਾਂ, 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਹਲਕਾ ਕੋਆਰਡੀਨੇਟਰ ਹਰਜੀਤ ਸਿੰਘ ਸਰਾਂ, 'ਆਪ' ਸ਼ਹਿਰੀ ਪ੍ਰਧਾਨ ਤਰਸੇਮ ਸਿੰਗਲਾ, ਕੌਂਸਲਰ ਮਨਦੀਪ ਸਿੰਘ, ਬਲਵਿੰਦਰ ਸਿੰਘ ਗਿੱਲ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਿਵ ਅਤੇ ਪਾਰਵਤੀ ਦੇ ਵਿਆਹ ਦੀ ਕਥਾ ਸੁਣਨ ਨਾਲ ਵਿਆਹੁਤਾ ਜੀਵਨ ਵਿਚ ਖ਼ੁਸ਼ੀ ਆਉਂਦੀ ਹੈ- ਮੁਕੇਸ਼ ਵੈਸ਼ਨਵ <br/> ਅਗਲੀ ਖ਼ਬਰ ਸਰਕਾਰਾਂ ਦੇ ਹੱਥ ਵਿਚ ਕੋਈ ਕੰਟਰੋਲ ਨਹੀਂ-ਸਿੱਧੂ ਰਾਮਾਂ <br/>
Ad Position 24