15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਮੁੱਖ ਮੰਤਰੀ ਸਿਹਤ ਬੀਮਾ ਸਕੀਮ ਤਹਿਤ ਮਹਿਰਾਜ ਵਿੱਚ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 05-02-2026
ਮਹਿਰਾਜ, 4 ਫ਼ਰਵਰੀ (ਸੁਖਪਾਲ ਮਹਿਰਾਜ) - ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਬੀਮਾ ਸਕੀਮ ਤਹਿਤ ਪਿੰਡ ਮਹਿਰਾਜ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ¢ ਇਸ ਕੈਂਪ ਦੌਰਾਨ ਵੱਡੀ ਗਿਣਤੀ ਵਿਚ ਲੋਕਾਂ ਨੇ ਆਪਣੀ ਰਜਿਸਟ੍ਰੇਸ਼ਨ ਕਰਵਾ ਕੇ ਸਕੀਮ ਦਾ ਲਾਭ ਪ੍ਰਾਪਤ ਕੀਤਾ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੀਪ ਸਿੰਘ ਢੁੱਲੇਵਾਲਾ, ਚੇਅਰਮੈਨ ਡਾ.ਜਗਸੀਰ ਸਿੰਘ ਵੈਦ, ਨਿੰਮਾ ਸਿੰਘ, ਪਰਮਜੀਤ ਸਿੰਘ ਅਤੇ ਬੂਰਾ ਸਿੰਘ ਨੰਬਰਦਾਰ ਨੇ ਦੱਸਿਆ ਕਿ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਦੀ ਅਗਵਾਈ ਹੇਠ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿਚ ਲਗਾਤਾਰ ਇਸ ਤਰ੍ਹਾਂ ਦੇ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਹਰ ਲੋੜਵੰਦ ਪਰਿਵਾਰ ਤੱਕ ਇਸ ਸਕੀਮ ਦਾ ਲਾਭ ਪਹੁੰਚ ਸਕੇ¢ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਲੋਕ ਹਿਤੈਸ਼ੀ ਸਕੀਮ ਆਮ ਲੋਕਾਂ ਲਈ ਵੱਡੀ ਰਾਹਤ ਸਾਬਤ ਹੋ ਰਹੀ ਹੈ¢ ਇਸ ਸਕੀਮ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਕੈਸ਼ ਲੈਸ ਸਿਹਤ ਬੀਮਾ ਕਵਰ ਮੁਹੱਈਆ ਕਰਵਾਇਆ ਜਾ ਰਿਹਾ ਹੈ, ਜਿਸ ਨਾਲ ਮਹਿੰਗੇ ਇਲਾਜ ਦਾ ਬੋਝ ਘਟਦਾ ਹੈ ਅਤੇ ਗਰੀਬ ਤੇ ਮੱਧਵਰਗ ਪਰਿਵਾਰਾਂ ਨੂੰ ਵੱਡੀ ਸਹੂਲਤ ਮਿਲ ਰਹੀ ਹੈ¢ ਇਸ ਮੌਕੇ ਪਾਰਟੀ ਦੇ ਵਰਕਰ ਅਤੇ ਪਿੰਡ ਵਾਸੀ ਹਾਜ਼ਰ ਸਨ
Ad Position 22
No active advertisement
ਪਿਛਲੀ ਖ਼ਬਰ ਪੁਲਿਸ ਪੈਨਸ਼ਨਰਾਂ ਵਲੋਂ ਮੀਟਿੰਗ ਦੌਰਾਨ ਅਹਿਮ ਮਸਲਿਆਂ 'ਤੇ ਵਿਚਾਰ ਵਟਾਂਦਰਾ ਅਗਲੀ ਖ਼ਬਰ ਬੋਹਾ 'ਚ ਬੰਦ ਪਏ ਪਖਾਨਿਆਂ ਕਾਰਨ ਗ਼ਰੀਬ ਵਰਗ ਦੀਆਂ ਅÏਰਤਾਂ ਪ੍ਰੇਸ਼ਾਨ
Ad Position 24