15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਪੁਲਿਸ ਪੈਨਸ਼ਨਰਾਂ ਵਲੋਂ ਮੀਟਿੰਗ ਦੌਰਾਨ ਅਹਿਮ ਮਸਲਿਆਂ 'ਤੇ ਵਿਚਾਰ ਵਟਾਂਦਰਾ

Ad Position 21
No active advertisement
ਅਜੀਤ ਡੈਸਕ 05-02-2026
ਮਾਨਸਾ, 4 ਫਰਵਰੀ (ਵਿ.ਪ੍ਰਤੀ.)- ਪੁਲਿਸ ਪੈਨਸ਼ਨਰਜ਼ ਐਸੋਸੀਏਸ਼ਨ ਮਾਨਸਾ ਦੀ ਇਕੱਤਰਤਾ ਇੱਥੇ ਹੋਈ | ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਮੰਦਰਾਂ ਨੇ ਜਥੇਬੰਦੀ ਦੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਉਣ ਦੇ ਨਾਲ ਹੀ ਅਹਿਮ ਮਸਲਿਆਂ 'ਤੇ ਵਿਚਾਰ ਵਟਾਂਦਰਾ ਕੀਤਾ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਦੀ ਕਿਸ਼ਤ ਜਾਰੀ ਕਰਨ ਦੇ ਨਾਲ ਹੀ ਬਕਾਇਆ ਪਈਆਂ ਮੰਗਾਂ ਤੁਰੰਤ ਮੰਨੀਆਂ ਜਾਣ | ਰਿਕੁਲ ਕੁਮਾਰ ਸੁਪਰਵਾਈਜ਼ਰ ਡਾਕਘਰ ਜ਼ਿਲ੍ਹਾ ਹੈੱਡਕੁਆਟਰ ਮਾਨਸਾ ਨੇ ਡਾਕਘਰ ਦੀਆਂ ਨਵੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਦਰਸ਼ਨ ਕੁਮਾਰ ਗੇਹਲੇ, ਰਾਜਿੰਦਰ ਸਿੰਘ ਜਵਾਹਰਕੇ, ਬੂਟਾ ਸਿੰਘ, ਪ੍ਰੀਤਮ ਸਿੰਘ ਬੁਢਲਾਡਾ, ਅਮਰਜੀਤ ਸਿੰਘ ਭਾਈਰੂਪਾ, ਬਿੱਕਰ ਸਿੰਘ, ਗੁਰਜੰਟ ਸਿੰਘ ਜੰਟਾ, ਹਰਪਾਲ ਸਿੰਘ, ਦਰਸ਼ਨ ਸਿੰਘ, ਗੁਰਚਰਨ ਸਿੰਘ, ਰਾਜ ਸਿੰਘ ਭੈਣੀਬਾਘਾ, ਕੁਲਦੀਪ ਸਿੰਘ, ਗੁਰਪਿਆਰ ਸਿੰਘ, ਜੋਗੇਸ਼ਵਰ ਪ੍ਰਸ਼ਾਦ, ਰਾਜਿੰਦਰਪਾਲ ਸਿੰਘ, ਜੁਗਰਾਜ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਤਨਖ਼ਾਹਾਂ ਨਾ ਮਿਲਣ ਦੇ ਰੋਸ 'ਚ ਮਾਰਕੀਟ ਕਮੇਟੀ ਦੇ ਕਰਮਚਾਰੀਆਂ ਵਲੋਂ ਹੜਤਾਲ ਸ਼ੁਰੂ ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਬੀਮਾ ਸਕੀਮ ਤਹਿਤ ਮਹਿਰਾਜ ਵਿੱਚ ਕੈਂਪ ਲਗਾਇਆ
Ad Position 24