15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਕੂੜ ਪ੍ਰਚਾਰ ਝੂਠਾ ਸਾਬਤ ਹੋਇਆ-ਭੂੰਦੜ <br/>

Ad Position 21
No active advertisement
ਅਜੀਤ ਡੈਸਕ 05-02-2026
ਸਰਦੂਲਗੜ੍ਹ, 4 ਫ਼ਰਵਰੀ (ਜੀ.ਐਮ. ਅਰੋੜਾ)- ਮੁੱਖ ਮੰਤਰੀ ਭਗਵੰਤ ਮਾਨ ਆਪਣੇ ਸੱਤਾ ਦੇ ਕਾਰਜਕਾਲ ਦੌਰਾਨ ਹਰ ਫ਼ਰੰਟ 'ਤੇ ਫ਼ੇਲ੍ਹ ਹੋਣ ਉਪਰੰਤ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਲਈ ਲਗਾਤਾਰ ਵਿਰੋਧੀ ਆਗੂਆਂ ਨੂੰ ਨਿਸ਼ਾਨੇ 'ਤੇ ਲੈ ਕੇ ਕਿਰਦਾਰਕੁਸ਼ੀ ਕਰਨ ਲਈ ਝੂਠੇ ਤੇ ਬੇਬੁਨਿਆਦ ਇਲਜ਼ਾਮ ਲਗਾ ਕੇ ਉਨ੍ਹਾਂ 'ਤੇ ਪਰਚੇ ਦਰਜ ਕਰਵਾ ਜੇਲ੍ਹ 'ਚ ਭੇਜ ਕੇ ਆਪਣੀ ਸਿਆਸੀ ਰੰਜਸ਼ ਕੱਢਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ | ਬੀਤੇ ਸਾਲਾਂ 'ਚ ਉਸ ਦੇ ਦਰਜਨਾਂ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ | ਇਹ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਵਿਧਾਇਕ ਦਿਲਰਾਜ ਸਿੰਘ ਭੂੰਦੜ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਜਤਿੰਦਰ ਸਿੰਘ ਸੋਢੀ ਨੇ ਕੀਤਾ | ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ 'ਤੇ ਕੀਤੇ ਗਏ ਝੂਠੇ ਪਰਚਿਆਂ ਕਰ ਕੇ ਸਰਕਾਰ ਦਾ ਗਰਾਫ਼ ਲਗਾਤਾਰ ਡਿੱਗਿਆ ਹੈ | ਸਰਕਾਰ ਨੂੰ ਜਿੱਥੇ ਕਾਨੂੰਨ ਦੀਆਂ ਅਦਾਲਤਾਂ 'ਚ ਨਮੋਸ਼ੀ ਝੱਲਣੀ ਪਈ ਹੈ, ਉੱਥੇ ਲੋਕਾਂ ਦੀ ਅਦਾਲਤ 'ਚ ਵੀ ਇਨ੍ਹਾਂ ਝੂਠੀਆਂ ਤੇ ਬਦਲਾਖੋਰੀ ਦੀਆਂ ਕਾਰਵਾਈਆਂ ਕਰ ਕੇ ਇਖ਼ਲਾਕੀ ਤੌਰ 'ਤੇ ਜਵਾਬਦੇਹੀ ਦੇਣ 'ਚ ਫ਼ੇਲ੍ਹ ਸਾਬਤ ਹੋਏ ਹਨ | ਭੂੰਦੜ ਨੇ ਕਿਹਾ ਕਿ ਸਰਕਾਰ ਬਣਨ ਤੋਂ ਲੈ ਕੇ ਮੁੱਖ ਮੰਤਰੀ ਨੇ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਤੇ ਬਿਕਰਮ ਸਿੰਘ ਮਜੀਠੀਆ ਦੇ ਖ਼ਿਲਾਫ਼ ਕੂੜ ਪ੍ਰਚਾਰ ਕਰਨ ਦੀ ਕੋਈ ਕਸਰ ਨਹੀਂ ਛੱਡੀ, ਪਰ ਸਭ ਕੁਝ ਝੂਠਾ ਸਾਬਤ ਹੋਇਆ ਹੈ | ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਜ਼ਮਾਨਤ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦਾ ਪੂਰੇ ਪੰਜਾਬ 'ਚ ਮਨੋਬਲ ਵਧਿਆ ਹੈ |

Ad Position 22
No active advertisement
ਪਿਛਲੀ ਖ਼ਬਰ ਕੋਟਫੱਤਾ 'ਚ ਹਲਕਾ ਇੰਚਾਰਜ ਤੇ ਚੇਅਰਮੈਨ ਨੇ ਕੀਤੀ ਸਿਹਤ ਬੀਮਾ ਕਾਰਡ ਬਣਾਉਣ ਦੀ ਸ਼ੁਰੂਆਤ ਅਗਲੀ ਖ਼ਬਰ ਸਰਸ ਮੇਲਾ ਪੰਜਾਬੀਆਂ ਦੀਆਂ ਅਮੀਰ ਕਲਾਵਾਂ ਨੂੰ ਉਤਸ਼ਾਹਿਤ ਕਰੇਗਾ-ਡੀ. ਸੀ.
Ad Position 24