ਕੋਟਫੱਤਾ, 4 ਫਰਵਰੀ (ਰਣਜੀਤ ਸਿੰਘ ਬੁੱਟਰ)- ਪੰਜਾਬ ਸਰਕਾਰ ਵਲੋਂ ਬਣਾਏ ਜਾ ਰਹੇ 10 ਲੱਖ ਵਾਲੇ ਸਿਹਤ ਕਾਰਡ ਬਣਾਉਣ ਦੀ ਰਸਮੀ ਸ਼ੁਰੂਆਤ ਕੋਟ ਫੱਤਾ ਮੰਡੀ ਵਿਚ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਸਵਿੰਦਰ ਸਿੰਘ ਸ਼ਿੰਦਾ ਨੰਦਗੜ੍ਹ ਅਤੇ ਪੰਜਾਬ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਪਰਮਜੀਤ ਸਿੰਘ ਕੋਟਫੱਤਾ ਨੇ ਕੀਤੀ¢ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਇਹ ਕਾਰਡ ਹਰ ਹਸਪਤਾਲ ਦੇ ਵਿਚ ਮਰੀਜ਼ਾਂ ਲਈ ਲਾਭਦਾਇਕ ਹੋਵੇਗਾ¢ ਇਸ ਮੌਕੇ ਨਗਰ ਕੌਂਸਲ ਕੋਟਫੱਤਾ ਦੇ ਮੀਤ ਪ੍ਰਧਾਨ ਇਕਬਾਲ ਸਿੰਘ ਢਿੱਲੋਂ, ਕੌਂਸਲਰ ਗੁਰਮੇਲ ਸਿੰਘ, ਕੌਂਸਲਰ ਸੁਖਬੀਰ ਸਿੰਘ, ਬਲਾਕ ਪ੍ਰਧਾਨ ਜਰਨੈਲ ਸਿੰਘ, ਯਾਦਵਿੰਦਰ ਸਿੰਘ ਰੋਮਾਣਾ ਮੀਡੀਆ ਇੰਚਾਰਜ, ਸਿਮਰਜੀਤ ਕੌਰ ਬਲਾਕ ਪ੍ਰਧਾਨ ਮਹਿਲਾ ਵਿੰਗ, ਬੱਬੂ ਕੁਮਾਰ ਯੂਥ ਬਲਾਕ ਪ੍ਰਧਾਨ ਹਾਜ਼ਰ ਸਨ¢