20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨ ਫ਼ਰੰਟ ਨੇ ਸਰਕਾਰ ਦਾ ਪੁਤਲਾ ਸਾੜਿਆ <br/>

Ad Position 21
No active advertisement
ਅਜੀਤ ਡੈਸਕ 12-03-2026
ਬਠਿੰਡਾ, 11 ਮਾਰਚ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਦੀ ਵਾਅਦਾ ਖ਼ਿਲਾਫ਼ੀ ਤੋਂ ਖ਼ਫ਼ਾ 1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਫ਼ਰੰਟ ਦੇ ਸੱਦੇ 'ਤੇ ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ ਅਤੇ ਬਾਬਾ ਸ੍ਰੀ ਚੰਦ ਸਰਕਾਰੀ ਕਾਲਜ ਸਰਦਾਰਗੜ੍ਹ ਦੇ ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਵਲੋਂ ਡਿਪਟੀ ਕਮਿਸ਼ਨਰ ਬਠਿੰਡਾ ਦੇ ਦਫ਼ਤਰ ਨਜ਼ਦੀਕ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ ਗਿਆ |ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਬੀਤੇ ਦਿਨੀਂ ਸੂਬੇ ਦੇ ਸਿੱਖਿਆ ਮੰਤਰੀ ਨੇ ਸੁਪਰੀਮ ਕੋਰਟ ਦੇ ਫ਼ੈਸਲੇ ਦੀ ਗ਼ਲਤ ਵਿਆਖਿਆ ਕਰਦਿਆਂ 1158 ਅਸਾਮੀਆਂ 'ਤੇ ਨਵੀਂ ਭਰਤੀ ਕਰਨ ਦੀ ਬਿਆਨਬਾਜ਼ੀ ਕੀਤੀ ਸੀ ਪਰ ਪਾਰਦਰਸ਼ੀ ਤਰੀਕੇ ਨਾਲ ਭਰਤੀ ਹੋਏ 1158 ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਦੇ ਸਥਾਈ ਰੁਜ਼ਗਾਰ ਦੀ ਸੁਰੱਖਿਆ ਲਈ ਸਰਕਾਰ ਨੇ ਨਾ ਤਾਂ ਕੋਈ ਰੀਵਿਊ ਪਟੀਸ਼ਨ ਸੁਹਿਰਦਤਾ ਨਾਲ ਦਾਇਰ ਕੀਤੀ ਹੈ ਅਤੇ ਨਾ ਹੀ ਕੋਈ ਚਾਰਾਜੋਈ ਆਰੰਭੀ ਹੈ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੇ ਸਥਾਈ ਰੁਜ਼ਗਾਰ ਨੂੰ ਬਚਾਉਣ ਦੇ ਸਾਰਥਿਕ ਯਤਨ ਨਾ ਅਰੰਭੇ ਤਾਂ 15 ਮਾਰਚ ਨੂੰ ਸਿੱਖਿਆ ਮੰਤਰੀ ਦੀ ਪਿੰਡ ਗੰਭੀਰਪੁਰ ਵਿਖੇ ਸਥਿਤ ਰਿਹਾਇਸ਼ ਮੂਹਰੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਅੱਜ ਦੇ ਪ੍ਰਦਰਸ਼ਨ 'ਚ ਪੰਜਾਬ ਸਟੂਡੈਂਟਸ ਯੂਨੀਅਨ ਲਲਕਾਰ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਸ਼ਹੀਦ ਰੰਧਾਵਾ ਦੇ ਵਿਦਿਆਰਥੀ ਕਾਰਕੁਨਾਂ ਨੇ ਵੀ ਹਿੱਸਾ ਲਿਆ |

Ad Position 22
No active advertisement
ਪਿਛਲੀ ਖ਼ਬਰ ਲੋਕਾਂ ਨੂੰ ਹੁਸਨ ਦੇ ਜਾਲ 'ਚ ਫਸਾ ਕੇ ਲੁੱਟਣ ਵਾਲੇ ਗਰੋਹ ਦੇ 9 ਮੈਂਬਰ ਚੜ੍ਹੇ ਪੁਲਿਸ ਅੜਿੱਕੇ <br/> ਅਗਲੀ ਖ਼ਬਰ ਜਦੋਂ ਤੱਕ ਭਗਤ ਕਿਸੇ ਸੰਤ ਦੇ ਲੜ ਨਹੀਂ ਲੱਗਦੇ ਜੀਵਨ ਸਫਲ ਨਹੀਂ ਹੁੰਦਾ-ਅਸ਼ਵਨੀ ਸ਼ਾਸਤਰੀ <br/>
Ad Position 24