20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਲੋਕਾਂ ਨੂੰ ਹੁਸਨ ਦੇ ਜਾਲ 'ਚ ਫਸਾ ਕੇ ਲੁੱਟਣ ਵਾਲੇ ਗਰੋਹ ਦੇ 9 ਮੈਂਬਰ ਚੜ੍ਹੇ ਪੁਲਿਸ ਅੜਿੱਕੇ <br/>

Ad Position 21
No active advertisement
ਅਜੀਤ ਡੈਸਕ 12-03-2026
ਬਠਿੰਡਾ, 11 ਮਾਰਚ (ਪ੍ਰੀਤਪਾਲ ਸਿੰਘ ਰੋਮਾਣਾ)-ਰੇਲਵੇ ਸਟੇਸ਼ਨ ਰੋਡ ਉੱਪਰ ਰਾਹਗੀਰਾਂ ਨੂੰ ਹੁਸਨ ਦੇ ਝਾਂਸੇ 'ਚ ਫਸਾ ਕੇ ਲੁੱਟਣ ਵਾਲੇ ਗਰੋਹ ਦੇ 9 ਮੈਂਬਰਾਂ ਨੂੰ ਥਾਣਾ ਕੋਤਵਾਲੀ ਪੁਲਿਸ ਵਲੋਂ ਗਿ੍ਫ਼ਤਾਰ ਕੀਤਾ ਗਿਆ ਹੈ | ਗਿ੍ਫ਼ਤਾਰ ਕੀਤੇ ਗਏ ਉਕਤ ਮੁਲਜ਼ਮਾਂ 'ਚ ਇਕ ਪਤੀ-ਪਤਨੀ ਅਤੇ ਦੋ ਸਕੀਆਂ ਭੈਣਾਂ ਸ਼ਾਮਲ ਹਨ, ਜਿੰਨ੍ਹਾਂ ਦੇ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਇਸ ਮਾਮਲੇ ਸੰਬੰਧੀ ਡੀਐਸਪੀ ਅੰਮਿ੍ਤਪਾਲ ਸਿੰਘ ਭਾਟੀ ਨੇ ਦੱਸਿਆ ਕਿ ਲੋਕਾਂ ਦੀਆਂ ਸ਼ਿਕਾਇਤ ਮਿਲ ਰਹੀਆਂ ਸੀ ਕਿ ਰਾਤ ਸਮੇਂ ਰੇਲਵੇ ਸਟੇਸ਼ਨ ਤੋਂ ਲੈ ਕੇ ਗੋਲ ਡਿੱਗੀ ਤੱਕ ਕਈ ਆਟੋ ਸਵਾਰਾਂ ਵਲੋਂ ਲੋਕਾਂ ਨਾਲ ਲੁੱਟਖੋਹ ਅਤੇ ਹਨੀ ਟਰੈਪ ਵਰਗੀਆਂ ਵਾਰਦਾਤਾਂ ਹੋ ਰਹੀਆਂ ਹਨ | ਉਨ੍ਹਾਂ ਵਲੋਂ ਇਸ ਮਸਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਲੋਕਾਂ ਨੂੰ ਆਪਣੇ ਜਾਲ ਵਿਚ ਫਸਾਉਣ ਵਾਲੇ ਗਰੋਹ ਦੇ 9 ਮੈਂਬਰਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ ਜਿੰਨ੍ਹਾਂ ਵਿਚ 7 ਔਰਤਾਂ ਅਤੇ 2 ਵਿਅਕਤੀ ਸ਼ਾਮਲ ਹਨ, 'ਚ ਸ਼ਾਮਲ ਔਰਤਾਂ ਵਿਚੋਂ ਇਕ ਪਤੀ ਪਤਨੀ ਅਤੇ ਦੋ ਸਕੀਆਂ ਭੈਣਾਂ ਹਨ | ਗਰੋਹ ਦੇ ਦੋ ਮੁੱਖ ਸਰਗਨਾ ਵਿਚੋਂ ਗਿ੍ਫ਼ਤਾਰ ਇਕ ਵਿਅਕਤੀ ਖ਼ਿਲਾਫ਼ ਪਹਿਲਾਂ ਵੀ ਲੁੱਟਖੋਹ ਦਾ ਮੁਕੱਦਮਾ ਦਰਜ ਹੈ | ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕਰਨ ਉਪਰੰਤ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਇਨ੍ਹਾਂ ਨਾਲ ਹੋਰ ਕਿੰਨੇ ਲੋਕ ਸ਼ਾਮਲ ਹਨ ਅਤੇ ਹੁਣ ਤੱਕ ਕਿੰਨੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ 20 ਦਿਨ ਬੀਤਣ ਦੇ ਬਾਵਜੂਦ ਸਬ ਮਾਈਨਰ ਕੋਟਗੁਰੂ 'ਚ ਨਹੀਂ ਛੱਡਿਆ ਗਿਆ ਪਾਣੀ <br/> ਅਗਲੀ ਖ਼ਬਰ ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨ ਫ਼ਰੰਟ ਨੇ ਸਰਕਾਰ ਦਾ ਪੁਤਲਾ ਸਾੜਿਆ <br/>
Ad Position 24