20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਹੱਕਾਂ ਲਈ ਸੰਘਰਸ਼ ਕਰ ਰਹੇ ਮੁਲਾਜ਼ਮਾਂ ਅਤੇ ਅਧਿਆਪਕਾਂ 'ਤੇ ਲਾਠੀਚਾਰਜ ਦੀ ਨਿਖੇਧੀ <br/>

Ad Position 21
No active advertisement
ਅਜੀਤ ਡੈਸਕ 12-03-2026
ਲਹਿਰਾ ਮੁਹੱਬਤ, 11 ਮਾਰਚ (ਸੁੱਖੀ)-ਬੀਤੇ ਦਿਨੀਂ ਪੁਰਾਣੀ ਪੈਨਸ਼ਨ ਬਹਾਲੀ ਸਮੇਤ ਹੋਰਨਾਂ ਮੰਗਾਂ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਵੱਲ ਕੂਚ ਕਰਨ ਲਈ ਜਾ ਰਹੇ ਸੰਘਰਸ਼ ਕਰਦੇ ਪੰਜਾਬ ਦੇ ਮੁਲਾਜ਼ਮ ਤੇ ਅਧਿਆਪਕਾਂ 'ਤੇ ਪੁਲਿਸ ਵਲੋਂ ਮੋਹਾਲੀ ਵਿਖੇ ਕੀਤੇ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ | ਇਸ ਮੌਕੇ ਇੰਪਲਾਈਜ਼ ਫੈਡਰੇਸ਼ਨ ਚਾਹਲ ਦੇ ਪ੍ਰਧਾਨ ਤੇ ਸੂਬਾ ਮੀਤ ਪ੍ਰਧਾਨ ਬਲਜੀਤ ਸਿੰਘ ਬਰਾੜ ਬੋਦੀਵਾਲਾ, ਸਿਹਤ ਵਿਭਾਗ ਦੀ ਮੁਲਾਜ਼ਮ ਜਥੇਬੰਦੀ ਆਗੂ ਜਸਵਿੰਦਰ ਸਿੰਘ ਚੱਕ ਰਾਮ ਸਿੰਘ ਵਾਲਾ ਤੇ ਇਨਕਲਾਬੀ ਕੇਂਦਰ ਦੇ ਸੂਬਾ ਆਗੂ ਜਗਜੀਤ ਸਿੰਘ ਲਹਿਰਾ ਨੇ ਕਿਹਾ ਕਿ ਹੁਣ ਆਪਣੇ ਵਾਅਦਿਆਂ ਤੋਂ ਭੱਜ ਰਹੀ ਆਪ ਸਰਕਾਰ ਹੱਕੀ ਮੰਗਾਂ ਨੂੰ ਲਾਗੂ ਕਰਨ ਦੀ ਥਾਂ ਸੰਘਰਸ਼ ਕਰਦੇ ਮੁਲਾਜ਼ਮਾਂ 'ਤੇ ਤਸ਼ੱਦਦ ਢਾਹ ਰਹੀ ਹੈ | ਹੁਣ ਪੰਜਾਬ ਸਰਕਾਰ ਦੇ ਝੂਠੇ ਵਾਅਦੇ ਤੇ ਲਾਰੇ ਸਾਹਮਣੇ ਆ ਗਏ ਹਨ ਅਤੇ ਮੁਲਾਜ਼ਮ ਇਨ੍ਹਾਂ ਤੋਂ ਚੰਗੀ ਤਰ੍ਹਾਂ ਜਾਣੂ ਹੋ ਗਏ ਹਨ ਤੇ ਆਉਣ ਵਾਲੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਮੁਲਾਜ਼ਮਾਂ ਦੀ ਨਾਰਾਜ਼ਗੀ ਦਾ ਖ਼ਮਿਆਜ਼ਾ ਭੁਗਤਣਾ ਪਵੇਗਾ | ਜਥੇਬੰਦੀ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਦੀ 2004 ਤੋਂ ਬੰਦ ਕੀਤੀ ਪੁਰਾਣੀ ਪੈਨਸ਼ਨ ਤੁਰੰਤ ਬਹਾਲ ਕਰੇ ਅਤੇ ਉਨ੍ਹਾਂ ਦੇ ਜੀ.ਪੀ.ਐਫ ਖਾਤੇ ਖੋਲ੍ਹੇ |

Ad Position 22
No active advertisement
ਪਿਛਲੀ ਖ਼ਬਰ ਅਫ਼ੀਮ ਦੇ ਹਰੇ ਪੌਦਿਆਂ ਸਮੇਤ ਇਕ ਗਿ੍ਫ਼ਤਾਰ ਅਗਲੀ ਖ਼ਬਰ ਸਿਰਫ਼ ਉਦਘਾਟਨਾਂ ਨਾਲ ਨਹੀਂ ਬਣੇਗਾ ਨੌਜਵਾਨਾਂ ਦਾ ਭਵਿੱਖ-ਵਿੱਕੀ <br/>
Ad Position 24