ਬਠਿੰਡਾ, 11 ਮਾਰਚ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ ਯੁੱਧ ਨਸ਼ਿਆਂ ਵਿਰੁੱਧ ਦੀ ਕੜੀ ਤਹਿਤ ਕਾਰਵਾਈ ਕਰਦੇ ਹੋਏ 70 ਕਿੱਲੋ ਅਫ਼ੀਮ ਦੇ ਹਰੇ ਪੌਦਿਆਂ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਪ੍ਰਦੀਪ ਕੁਮਾਰ ਵਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਸਦਰ ਪੁਲਿਸ ਵਲੋਂ ਵਿਰਕ ਖ਼ੁਰਦ ਜ਼ਿਲ੍ਹਾ ਬਠਿੰਡਾ ਤੋਂ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਿਸ ਪਾਸੋਂ 70 ਕਿੱਲੋ ਗ੍ਰਾਮ ਅਫ਼ੀਮ ਦੇ ਹਰੇ ਪੌਦੇ ਬਰਾਮਦ ਕਰ ਲਏ ਗਏ ਹਨ | ਪੁਲਿਸ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਗੁਰਪ੍ਰੀਤ ਸਿੰਘ ਵਾਸੀ ਵਿਰਕ ਖ਼ੁਰਦ ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ, ਜਿਸ 'ਤੇ ਥਾਣਾ ਸਦਰ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ |