20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

'ਸਾਡੇ ਬਜ਼ੁਰਗ, ਸਾਡਾ ਮਾਣ' ਮੁਹਿੰਮ ਤਹਿਤ ਮਹਿਰਾਜ 'ਚ ਲਗਾਇਆ ਬਲਾਕ ਪੱਧਰੀ ਮੈਡੀਕਲ ਤੇ ਜਾਗਰੂਕਤਾ ਕੈਂਪ <br/>

Ad Position 21
No active advertisement
ਅਜੀਤ ਡੈਸਕ 12-03-2026
ਮਹਿਰਾਜ, 11 ਮਾਰਚ (ਸੁਖਪਾਲ ਮਹਿਰਾਜ)-ਪੰਜਾਬ ਸਰਕਾਰ ਵਲੋਂ ਬਜ਼ੁਰਗਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸ਼ੁਰੂ ਕੀਤੀ ਗਈ 'ਸਾਡੇ ਬੁਜ਼ੁਰਗ, ਸਾਡਾ ਮਾਣ' ਮੁਹਿੰਮ ਦੇ ਹਿੱਸੇ ਵਜੋਂ ਜ਼ਿਲ੍ਹਾ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਸੀ. ਐਚ. ਸੀ. ਹਸਪਤਾਲ ਮਹਿਰਾਜ ਵਿਖੇ ਬਲਾਕ ਪੱਧਰੀ ਮੈਡੀਕਲ ਜਾਂਚ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ ਵਿਚ ਵੱਖ-ਵੱਖ ਸੇਵਾਵਾਂ ਲਈ ਵੱਡੀ ਗਿਣਤੀ ਵਿਚ ਬਜ਼ੁਰਗਾਂ ਅਤੇ ਮਾਤਾਵਾਂ ਦੀ ਹਾਜ਼ਰੀ ਦੇਖਣ ਨੂੰ ਮਿਲੀ | ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਬਠਿੰਡਾ ਅਰਸ਼ਦੀਪ ਕੌਰ ਨੇ ਕੈਂਪ ਦੀ ਮਹੱਤਤਾ ਬਾਰੇ ਦੱਸਦਿਆਂ ਅਤੇ ਕੈਂਪ ਨੂੰ ਸਫ਼ਲ ਬਣਾਉਣ ਲਈ ਸਹਿਯੋਗ ਕਰਨ ਵਾਲਿਆਂ ਦਾ ਧੰਨਵਾਦ ਕੀਤਾ | ਇਸ ਮੌਕੇ ਯੋਗ ਗੁਰੂ ਰਾਧਾ ਸਵਾਮੀ ਬਾਂਸਲ ਬਠਿੰਡਾ ਵਲੋਂ ਹਾਜ਼ਰੀਨ ਨੂੰ ਸਿਹਤਮੰਦ ਜੀਵਨ ਲਈ ਵੱਖ-ਵੱਖ ਯੋਗ ਆਸਣ ਕਰਵਾਏ ਗਏ | ਸੀ ਐਮ ਸੀ ਯੋਗਸ਼ਾਲਾ ਤੋਂ ਲਵਪ੍ਰੀਤ ਸਿੰਘ ਨੇ ਵੀ ਸੰਬੋਧਨ ਕੀਤਾ | ਕੈਂਪ ਦੌਰਾਨ ਅੱਖਾਂ ਦੇ ਮਾਹਿਰ ਡਾ. ਵੀਨੂੰ (ਸਿਵਲ ਹਸਪਤਾਲ ਬਠਿੰਡਾ), ਡਾ. ਜਸਪ੍ਰੀਤ ਸਿੰਘ ਬਠਿੰਡਾ, ਡਾ. ਕਿ੍ਸ਼ਨਾ ਦੇਵੀ (ਸਿਵਲ ਹਸਪਤਾਲ ਬਠਿੰਡਾ) ਅਤੇ ਕੰਨਾਂ ਆਦਿ ਦੇ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਬਜ਼ੁਰਗਾਂ ਨੂੰ ਦਰਪੇਸ਼ ਬਿਮਾਰੀਆਂ ਦੀ ਜਾਂਚ ਪੜਤਾਲ ਕਰਕੇ ਮੁਫ਼ਤ ਇਲਾਜ ਲਈ ਦਵਾਈਆਂ ਦਿੱਤੀਆਂ ਗਈਆਂ | ਉੱਥੇ ਹੀ ਰੁਦਰਾ ਆਸਰਾ ਸੈਂਟਰ ਬਠਿੰਡਾ ਵੱਲੋਂ ਜ਼ਰੂਰਤਮੰਦਾਂ ਨੂੰ ਕੰਨਾਂ ਦੀਆਂ ਮਸ਼ੀਨਾਂ, ਕਵਰ ਬਿੱਲਟ ਅਤੇ ਖੂੰਡੀਆਂ ਵੀ ਦਿੱਤੀਆਂ ਗਈਆਂ | ਇਸ ਤੋਂ ਇਲਾਵਾ ਬਜ਼ੁਰਗਾਂ ਨੂੰ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਅਤੇ ਸਲਾਹ ਦੀ ਸਹੂਲਤ ਵੀ ਮੁਹੱਈਆ ਕਰਵਾਈ ਗਈ | ਇਸ ਮੌਕੇ ਸੁਪਰਵਾਈਜ਼ਰ ਦਿਲਪ੍ਰੀਤ ਕੌਰ, ਗੁਰਜੀਤ ਕੌਰ, ਮੋਨਿਕਾ ਬਠਿੰਡਾ, ਬਲਾਕ ਪ੍ਰਧਾਨ ਸਰਬਜੀਤ ਕੌਰ ਮਹਿਰਾਜ, ਨਗਰ ਪੰਚਾਇਤ ਮਹਿਰਾਜ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਬੀਰਾ, ਗੁਰਤੇਜ ਸਿੰਘ, ਗੁਰਦੀਪ ਸਿੰਘ ਢੂੱਲੇਵਾਲਾ, ਵਿਜੇ ਕੁਮਾਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਹਿਰਾਜ-ਪੂਹਲਾ ਰੋਡ ਤੋਂ ਕੱਸੀ ਤੱਕ ਨਵੀਂ ਸੜਕ ਬਣਾਉਣ ਦਾ ਕੰਮ ਸ਼ੁਰੂ ਅਗਲੀ ਖ਼ਬਰ ਅਫ਼ੀਮ ਦੇ ਹਰੇ ਪੌਦਿਆਂ ਸਮੇਤ ਇਕ ਗਿ੍ਫ਼ਤਾਰ
Ad Position 24