ਰੋਜ਼ਗਾਰ ਮੇਲੇ 'ਚ 95 ਸਿੱਖਿਆਰਥੀਆਂ ਦੀ ਚੋਣ ਹੋਈ
ਅਜੀਤ ਡੈਸਕ
12-03-2026
2 ਪਿਸਤੌਲਾਂ ਸਮੇਤ ਇਕ ਗਿ੍ਫ਼ਤਾਰ
ਬਠਿੰਡਾ, 11 ਮਾਰਚ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ ਅਪਰਾਧਿਕ ਗਤੀਵਿਧੀਆਂ 'ਤੇ ਕਾਬੂ ਪਾਉਣ ਲਈ ਕੀਤੀ ਜਾ ਰਹੀ ਕਾਰਵਾਈ ਦੌਰਾਨ ਇਕ ਵਿਅਕਤੀ ਨੂੰ 2 ਪਿਸਤੌਲ, 32 ਬੋਰ ਸਮੇਤ ਮੈਗਜ਼ੀਨ 4 ਜਿੰਦਾ ਰੌਂਦ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਮਾਮਲੇ ਵਿਚ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਗੁਰਪ੍ਰੀਤ ਸਿੰਘ ਵਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਸਦਰ ਪੁਲਿਸ ਵਲੋਂ ਕੀਤੀ ਜਾ ਰਹੀ ਗਸ਼ਤ ਦੌਰਾਨ ਬੀੜ ਤਲਾਬ ਚਿੜ੍ਹੀਆ ਘਰ ਕੋਲੋਂ ਇਕ ਸ਼ੱਕੀ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਤਲਾਸ਼ੀ ਦੌਰਾਨ ਉਕਤ ਵਿਅਕਤੀ ਪਾਸੋਂ 2 ਪਿਸਤੌਲ 32 ਬੋਰ ਸਮੇਤ ਮੈਗਜ਼ੀਨ ਅਤੇ 4 ਰੌਂਦ ਬਰਾਮਦ ਕਰ ਲਏ ਗਏ ਹਨ | ਪੁਲਿਸ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਆਕਾਸ਼ਦੀਪ ਸਿੰਘ ਵਾਸੀ ਬੀੜ ਤਲਾਬ ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ | ਜਿਸ 'ਤੇ ਥਾਣਾ ਸਦਰ ਵਿਖੇ ਅਸਲਾ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ |