20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਭਾਜਪਾ ਵਲੋਂ ਰਮਨਦੀਪ ਬਰਾੜ ਜੰਡਾਂਵਾਲਾ ਸਰਕਲ ਜੀਦਾ ਯੁਵਾ ਮੋਰਚਾ ਪ੍ਰਧਾਨ ਅਤੇ ਚਮਕੌਰ ਸਿੰਘ ਸਿਵੀਆਂ ਨੂੰ ਸਰਕਲ ਗੋਨਿਆਣਾ ਦੇ ਐਸ.ਸੀ ਮੋਰਚਾ ਪ੍ਰਧਾਨ ਨਿਯੁਕਤ <br/>

Ad Position 21
No active advertisement
ਅਜੀਤ ਡੈਸਕ 12-03-2026
ਗੋਨਿਆਣਾ, 11 ਮਾਰਚ (ਗਰਗ)-ਭਾਜਪਾ ਨੇ ਸ਼ਹਿਰਾਂ ਦੇ ਨਾਲ-ਨਾਲ ਹੁਣ ਪਿੰਡਾਂ 'ਚ ਵੀ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ | ਪਿੰਡਾਂ ਵਿਚ ਬੂਥ ਪੱਧਰ 'ਤੇ ਬੂਥ ਕਮੇਟੀਆਂ ਬਣਾ ਕੇ ਵੋਟਰਾਂ ਤੱਕ ਪਹੁੰਚ ਕਰਨੀ ਸ਼ੁਰੂ ਕਰ ਦਿੱਤੀ ਹੈ | ਸਰਕਲ ਪੱਧਰ 'ਤੇ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ | ਜਿਸ ਦੀ ਤਾਜ਼ਾ ਮਿਸਾਲ ਸਰਕਲ ਜੀਦਾ ਵਿਚ ਰਮਨਦੀਪ ਸਿੰਘ ਬਰਾੜ ਜੰਡਾਂਵਾਲਾ ਨੂੰ ਸਰਕਲ ਯੁਵਾ ਮੋਰਚਾ ਪ੍ਰਧਾਨ ਅਤੇ ਚਮਕੌਰ ਸਿੰਘ ਸਿਵੀਆਂ ਨੂੰ ਸਰਕਲ ਗੋਨਿਆਣਾ ਦਾ ਐੱਸ.ਸੀ ਮੋਰਚੇ ਦਾ ਪ੍ਰਧਾਨ ਨਿਯੁਕਤ ਕੀਤਾ ਹੈ | ਇਹ ਨਿਯੁਕਤੀਆਂ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਕਰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦੇ ਲੋਕਾਂ ਦੀ ਵੀ ਪਹਿਲੀ ਪਸੰਦ ਬਣਦੀ ਜਾ ਰਹੀ ਹੈ | ਭਾਜਪਾ ਹੀ ਪੰਜਾਬ ਨੂੰ ਦੇਸ਼ ਦਾ ਖ਼ੁਸ਼ਹਾਲ ਸੂਬਾ ਬਣਾ ਸਕਦੀ ਹੈ | ਉੱਕਤ ਨਵ ਨਿਯੁਕਤ ਅਹੁਦੇਦਾਰਾਂ ਨੇ ਸੁਨੀਲ ਜਾਖੜ ਸੂਬਾਈ ਪ੍ਰਧਾਨ, ਅਸ਼ਵਨੀ ਸ਼ਰਮਾ ਕਾਰਜਕਾਰੀ ਪ੍ਰਧਾਨ, ਸਰੂਪ ਚੰਦ ਸਿੰਗਲਾ ਜ਼ਿਲ੍ਹਾ ਪ੍ਰਧਾਨ, ਬਲਦੇਵ ਸਿੰਘ ਆਕਲੀਆ ਜ਼ਿਲ੍ਹਾ ਪ੍ਰਧਾਨ ਐੱਸ.ਸੀ ਮੋਰਚਾ, ਜਤਿੰਦਰ ਗੋਗੀ ਜ਼ਿਲ੍ਹਾ ਜ/ਸਕੱਤਰ, ਸੰਦੀਪ ਬਿੰਟਾ ਸਰਕਲ ਪ੍ਰਧਾਨ ਗੋਨਿਆਣਾ, ਜਸਵੰਤ ਸਿੰਘ ਸਰਕਲ ਪ੍ਰਧਾਨ ਜੀਦਾ ਸਮੇਤ ਲੀਡਰਸ਼ਿਪ ਦਾ ਧੰਨਵਾਦ ਕਰਦਿਆ ਕਿਹਾ ਕਿ ਪਾਰਟੀ ਨੇ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਹੈ, ਉਹ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਨੂੰ ਅੱਗੇ ਵਧਾਉਣ ਲਈ ਦਿਨ-ਰਾਤ ਇੱਕ ਕਰ ਦੇਣਗੇ |

Ad Position 22
No active advertisement
ਪਿਛਲੀ ਖ਼ਬਰ ਪੀ. ਐਮ. ਕਿਸਾਨ ਯੋਜਨਾ ਦਾ ਲਾਭ ਲੈਣ ਲਈ ਫ਼ਾਰਮਰ ਰਜਿਸਟਰੀ ਕਰਵਾਉਣੀ ਲਾਜ਼ਮੀ-ਸਿਧਾਣਾ <br/> ਅਗਲੀ ਖ਼ਬਰ ਪ੍ਰੋਫ਼ੈਸਰ ਜਸਵੰਤ ਕੌਰ ਮਣੀ ਦੀ ਯਾਦ 'ਚ ਖ਼ੂਨਦਾਨ ਕੈਂਪ ਲਗਾਇਆ <br/>
Ad Position 24