20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਐਡਵੋਕੇਟ ਇਮਾਨ ਸਿੰਘ ਖਾਰਾ ਵਲੋਂ ਆਪ ਦੇ ਵਿਧਾਨ ਸਭਾ 'ਚ ਕੀਤੇ ਵਤੀਰੇ ਦੀ ਨਿੰਦਾ <br/>

Ad Position 21
No active advertisement
ਅਜੀਤ ਡੈਸਕ 12-03-2026
ਬਠਿੰਡਾ, 11 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅਕਾਲੀ ਦਲ ਵਾਰਿਸ ਪੰਜਾਬ ਦੇ ਮੁੱਖ ਬੁਲਾਰੇ ਐਡਵੋਕੇਟ ਇਮਾਨ ਸਿੰਘ ਖਾਰਾ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਸੱਤਾਧਾਰੀ ਧਿਰ 'ਆਪ' ਦੇ ਮੰਤਰੀਆਂ ਅਤੇ ਵਿਧਾਇਕਾਂ ਦੇ ਵਤੀਰੇ ਨੂੰ ਹਾਊਮੇ ਭਰਿਆ ਦੱਸਦੇ ਹੋਏ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਅਤੇ ਆਪਣੇ ਜੀਵਨ ਵਿਚ ਬਦਲਾਓ ਆਉਣ ਦੇ ਮਕਸਦ ਨਾਲ ਪੰਜਾਬੀਆਂ ਨੇ ਆਮ ਆਦਮੀ ਪਾਰਟੀ ਨੂੰ ਭਾਰੀ ਵੋਟਾਂ ਪਾਉਂਦਿਆਂ 92 ਵਿਧਾਇਕਾਂ ਨੂੰ ਜਿਤਾ ਕੇ ਸੂਬੇ ਵਿਚ ਆਪ ਦੀ ਸਰਕਾਰ ਬਣਾਈ ਸੀ, ਪਰ ਬੜੇ ਅਫ਼ਸੋਸ ਦੀ ਗੱਲ ਹੈ ਕਿ ਆਪ ਸਰਕਾਰ ਨੇ ਆਪਣੇ ਕਾਰਜਕਾਲ ਦੇ ਚਾਰ ਸਾਲਾਂ ਦੌਰਾਨ ਕੋਈ ਵਾਅਦਾ ਪੂਰਾ ਨਹੀਂ ਕੀਤਾ, ਸਗੋਂ ਅੱਜ ਪੰਜਾਬ ਵਿਧਾਨ ਸਭਾ ਦੇ ਪਵਿੱਤਰ ਸਦਨ ਵਿਚ ਆਪਣੇ ਹੰਕਾਰ ਦਾ ਪ੍ਰਗਟਾਵਾ ਕੀਤਾ ਹੈ | ਅਜਿਹਾ ਕਰਕੇ ਪਵਿੱਤਰ ਸਦਨ ਦੀ ਮਰਿਆਦਾ ਭੰਗ ਕੀਤੀ ਹੈ, ਜਿਸ ਲਈ ਮੁੱਖ ਮੰਤਰੀ ਸਮੇਤ ਆਪ ਦੇ ਸਮੁੱਚੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਜਨਤਕ ਤੌਰ 'ਤੇ ਮੁਆਫ਼ੀ ਮੰਗਣੀ ਚਾਹੀਦੀ ਹੈ |ਵਕੀਲ ਇਮਾਨ ਸਿੰਘ ਖਾਰਾ ਨੇ ਕਿਹਾ ਕਿ ਆਗਾਮੀ 2027 ਦੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿਚ ਪੰਜਾਬ ਦੇ ਲੋਕਾਂ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਵਲੋਂ ਪਾਰਟੀ ਦੇ ਮੁੱਖੀ ਸੰਸਦ ਮੈਂਬਰ ਭਾਈ ਅੰਮਿ੍ਤਪਾਲ ਸਿੰਘ ਦੀ ਅਗਵਾਈ ਵਿਚ ਆਪ ਦੇ ਇਨ੍ਹਾਂ ਲੀਡਰਾਂ ਦਾ ਹੰਕਾਰ ਭੰਨਿਆ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ 'ਚ ਅਮਨ-ਸਾਂਤੀ, ਨਸ਼ੇ ਤੇ ਬੇਰੁਜ਼ਗਾਰੀ ਦੇ ਖ਼ਾਤਮੇ ਅਤੇ ਲੋਕ ਮਰਿਆਦਾ, ਸਦਨ ਦੀ ਪਵਿੱਤਰਤਾ ਬਰਕਰਾਰ ਰੱਖਣ ਲਈ 'ਅਕਾਲੀ ਦਲ ਵਾਰਿਸ ਪੰਜਾਬ ਦੇ' ਹੱਥ ਮਜ਼ਬੂਤ ਕਰਨ ਦੀ ਲੋੜ ਹੈ |

Ad Position 22
No active advertisement
ਪਿਛਲੀ ਖ਼ਬਰ ਲੰਡਨ ਪੁਲਿਸ ਕਮਿਸ਼ਨਰ ਨੇ ਮੋਬਾਈਲ ਫੋਨ ਕੰਪਨੀਆਂ ਨੂੰ ਚੋਰੀ ਦੇ ਫੋਨਾਂ ਨੂੰ ਨਕਾਰਾ ਬਣਾਉਣ ਲਈ 1 ਜੂਨ ਤੱਕ ਦਾ ਦਿੱਤਾ... ਅਗਲੀ ਖ਼ਬਰ ਪੀ. ਐਮ. ਕਿਸਾਨ ਯੋਜਨਾ ਦਾ ਲਾਭ ਲੈਣ ਲਈ ਫ਼ਾਰਮਰ ਰਜਿਸਟਰੀ ਕਰਵਾਉਣੀ ਲਾਜ਼ਮੀ-ਸਿਧਾਣਾ <br/>
Ad Position 24