ਜ਼ੀਰਾ,11 ਮਾਰਚ (ਰਜਨੀਸ਼ ਕਥੂਰੀਆ)-ਸੀ.ਆਈ. ਏ. ਸਟਾਫ ਜ਼ੀਰਾ ਦੀ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਦੇ ਖ਼ਿਲਾਫ਼ ਵਿੱਢੀ ਮੁਹਿੰਮ ਦੇ ਤਹਿਤ 2 ਵਿਅਕਤੀਆਂ ਨੂੰ ਦੋ ਦੇਸੀ ਪਿਸਤੌਲ, ਮੈਗਜ਼ੀਨ ਅਤੇ ਰੌਂਦਾਂ ਸਮੇਤ ਗਿ੍ਫਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਗੁਰਸਾਹਿਬ ਸਿੰਘ ਸਾਥੀ ਕਰਮਚਾਰੀਆਂ ਸਮੇਤ ਸ਼ੱਕੀ ਪੁਰਸ਼ਾਂ ਦੀ ਤਲਾਸ਼ ਵਿਚ ਗਸ਼ਤ 'ਤੇ ਸਨ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਦੋਸ਼ੀਆਨ ਗੁਰਪ੍ਰੀਤ ਸਿੰਘ ਉਰਫ਼ ਗੁੰਮਾ ਪੁੱਤਰ ਜਸਵਿੰਦਰ ਸਿੰਘ ਵਾਸੀ ਬਸਤੀ ਮਲਸੀਆਂ ਵਾਲੀ ਜ਼ੀਰਾ ਅਤੇ ਖੜਕ ਸਿੰਘ ਉਰਫ਼ ਦੀਪਕ ਕੁਮਾਰ ਉਰਫ਼ ਦੀਪੂ ਪੁੱਤਰ ਅਸ਼ੋਕ ਕੁਮਾਰ ਵਾਸੀ ਸਮਾਧੀ ਮੁਹੱਲਾ ਜ਼ੀਰਾ ਪਾਸ ਦੇਸੀ ਪਿਸਤੌਲ ਹਨ | ਜਿਸ ਤੇ ਮੁਖ਼ਬਰੀ ਖ਼ਾਸ ਹੋਣ 'ਤੇ ਛਾਪੇਮਾਰੀ ਕਰਕੇ ਉਕਤ ਦੋਸ਼ੀਆਨ ਨੂੰ ਗਿ੍ਫਤਾਰ ਕਰਕੇ ਉਸ ਪਾਸੋਂ ਦੋ ਦੇਸੀ ਪਿਸਤੌਲ 32 ਬੋਰ, ਦੋ ਮੈਗਜ਼ੀਨ ਅਤੇ 2 ਰੌਂਦ 32 ਬੋਰ ਬਰਾਮਦ ਕੀਤੇ ਗਏ | ਗਿ੍ਫਤਾਰ ਕੀਤੇ ਗਏ ਇਹਨਾਂ ਦੋਸ਼ੀਆਂ ਦੇ ਖ਼ਿਲਾਫ਼ ਅਸਲਾ ਐਕਟ ਦੇ ਤਹਿਤ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ |