20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਮਾਨਸਾ ਜ਼ਿਲ੍ਹੇ 'ਚ ਰਸੋਈ ਗੈਸ, ਪੈਟਰੋਲ ਅਤੇ ਡੀਜ਼ਲ ਦੀ ਕੋਈ ਘਾਟ ਨਹੀਂ-ਏ. ਡੀ. ਸੀ. <br/>

Ad Position 21
No active advertisement
ਮਾਨਸਾ ਵਿਖੇ ਮੀਟਿੰਗ ਦੌਰਾਨ ਪੈਟਰੋਲ ਪੰਪਾਂ ਅਤੇ ਗੈਸ ਏਜੰਸੀਆਂ ਦੇ ਮਾਲਕਾਂ ਨੂੰ ਸੰਬੋਧਨ ਕਰਦੇ ਹੋਏ ਏ.ਡੀ.ਸੀ. ਅਨੁਪਿ੍ਤਾ ਜੌਹਲ | ਅਜੀਤ ਤਸਵੀਰ <br/> 12-03-2026
ਮਾਨਸਾ, 11 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹੇ 'ਚ ਐਲ.ਪੀ.ਜੀ. ਗੈਸ ਅਤੇ ਪੈਟਰੋਲ-ਡੀਜ਼ਲ ਦੀ ਕੋਈ ਘਾਟ ਨਹੀਂ ਹੈ, ਇਸ ਲਈ ਜ਼ਿਲ੍ਹਾ ਵਾਸੀਆਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ | ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਅਨੁਪਿ੍ਤਾ ਜੌਹਲ ਨੇ ਪੈਟਰੋਲ ਪੰਪਾਂ ਅਤੇ ਗੈਸ ਏਜੰਸੀਆਂ ਦੇ ਮਾਲਕਾਂ ਨਾਲ ਮੀਟਿੰਗ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ, ਖ਼ੁਰਾਕ ਸਪਲਾਈ ਵਿਭਾਗ ਅਤੇ ਤੇਲ ਕੰਪਨੀਆਂ ਇਸ ਮਾਮਲੇ 'ਚ ਸਮੂਹ ਗੈਸ ਏਜੰਸੀਆਂ ਅਤੇ ਪੈਟਰੋਲ ਪੰਪਾਂ 'ਤੇ ਪੂਰੀ ਨਿਗਰਾਨੀ ਰੱਖ ਰਹੀਆਂ ਹਨ | ਜੇਕਰ ਲੋਕਾਂ ਨੂੰ ਕੋਈ ਵੀ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹ ਤੇਲ ਕੰਪਨੀਆਂ, ਖ਼ੁਰਾਕ ਸਪਲਾਈ ਵਿਭਾਗ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ | ਉਨ੍ਹਾਂ ਗੈਸ ਕੰਪਨੀਆਂ ਅਤੇ ਪੈਟਰੋਲ ਪੰਪਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ 'ਚ ਮੰਗ ਅਨੁਸਾਰ ਗੈਸ ਅਤੇ ਪੈਟਰੋਲ-ਡੀਜ਼ਲ ਦੀ ਸਪਲਾਈ ਕਰਨੀ ਯਕੀਨੀ ਬਣਾਈ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਮਿਲਾਵਟ ਜਾਂ ਕਾਲਾਬਾਜ਼ਾਰੀ ਦਾ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਸਬੰਧਿਤ ਪੈਟਰੋਲ ਪੰਪ 'ਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ | ਜ਼ਿਲ੍ਹਾ ਖ਼ੁਰਾਕ ਤੇ ਫੂਡ ਸਪਲਾਈ ਕੰਟਰੋਲਰ ਮਨਦੀਪ ਸਿੰਘ ਮਾਨ ਨੇ ਕਿਹਾ ਕਿ ਜ਼ਿਲ੍ਹੇ 'ਚ ਕੁੱਲ 20 ਗੈਸ ਏਜੰਸੀਆਂ ਕੰਮ ਕਰ ਰਹੀਆਂ ਹਨ, ਜੋ ਅੰਦਾਜ਼ਨ 2 ਲੱਖ 70 ਹਜ਼ਾਰ ਕੁਨੈਕਸ਼ਨਾਂ ਮੁਤਾਬਿਕ ਐਲ.ਪੀ.ਜੀ. ਸਿਲੰਡਰਾਂ ਦੀ ਸਪਲਾਈ ਕਰ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਘਰੇਲੂ ਐਲ.ਪੀ.ਜੀ. ਦੀ ਸਪਲਾਈ ਸਬੰਧੀ ਕੋਈ ਵੀ ਸਮੱਸਿਆ ਨਹੀਂ ਹੈ ਅਤੇ ਘਰੇਲੂ ਐਲ.ਪੀ.ਜੀ. ਦੀ ਸਪਲਾਈ ਪਹਿਲ ਦੇ ਆਧਾਰ 'ਤੇ ਕੀਤੀ

Ad Position 22
No active advertisement
ਪਿਛਲੀ ਖ਼ਬਰ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਪੰਜਾਬ ਸਰਕਾਰ ਦਾ ਮਿਸਾਲੀ ਕਦਮ-ਭੁੱਚਰ <br/> ਅਗਲੀ ਖ਼ਬਰ ਖ਼ਾਲਸਾ ਸਕੂਲ ਦੇ ਖੇਡ ਗਰਾਊਾਡ ਨੂੰ ਲੈ ਕੇ ਪੀ.ਸੀ.ਏ. ਅਤੇ ਸਪੋਰਟਸ ਕਲੱਬ ਮੁੜ ਆਹਮੋ-ਸਾਹਮਣੇ <br/>
Ad Position 24