ਮਾਨਸਾ, 11 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਸਰਕਾਰ ਵਲੋਂ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਕੀਤੀ ਗਈ ਸ਼ੁਰੂਆਤ ਇਤਿਹਾਸਕ ਫ਼ੈਸਲਾ ਹੈ | ਇਹ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਤੇ ਆਪ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਭੁੱਚਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਦੱਸਿਆ ਕਿ ਯੋਜਨਾ ਤਹਿਤ ਅਨੁਸੂਚਿਤ ਜਾਤੀ ਵਰਗ ਦੀਆਂ ਅÏਰਤਾਂ ਨੂੰ 1500 ਅਤੇ ਜਨਰਲ ਵਰਗ ਦੀਆਂ ਅÏਰਤਾਂ ਨੂੰ 1 ਹਜ਼ਾਰ ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦੇਣ ਦਾ ਐਲਾਨ ਮੁੱਖ ਮੰਤਰੀ ਵਲੋਂ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਵਿਸਾਖੀ ਦੇ ਇਤਿਹਾਸਿਕ ਦਿਹਾੜੇ ਮੌਕੇ ਇਸ ਯੋਜਨਾ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਸ ਯੋਜਨਾ ਲਈ 93 ਹਜ਼ਾਰ ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ | ਭੁੱਚਰ ਨੇ ਦਾਅਵਾ ਕੀਤਾ ਕਿ ਮਾਨ ਸਰਕਾਰ ਨੇ ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ ਮੌਕੇ ਲੋਕਾਂ ਨਾਲ ਕੀਤੀਆਂ ਸਾਰੀਆਂ ਗਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ | ਪਾਰਟੀ ਦੀ ਅÏਰਤ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਕੌਰ ਨੇ ਆਖਿਆ ਕਿ ਕੌਮਾਂਤਰੀ ਅÏਰਤ ਦਿਵਸ ਮੌਕੇ 'ਤੇ ਲਾਗੂ ਕੀਤੀ ਇਹ ਯੋਜਨਾ ਇਸ ਗੱਲ ਦਾ ਪ੍ਰਮਾਣ ਹੈ ਕਿ ਮਾਨ ਸਰਕਾਰ ਮਹਿਲਾਵਾਂ ਦੇ ਸਤਿਕਾਰ ਲਈ ਵਚਨਬੱਧ ਹੈ | ਇਸ ਮੌਕੇ ਸੂਬਾ ਸਕੱਤਰ ਵੀਨਾ ਅਗਰਵਾਲ, ਆਪ ਆਗੂ ਭਰਪੂਰ ਸਿੰਘ ਸਿੱਧੂ, ਕਿ੍ਸ਼ਨ ਸਿੰਘ, ਕਿਰਤਪਾਲ ਸਿੰਘ ਕੀਰਤੀ, ਰਾਜਵਿੰਦਰ ਕੌਰ, ਗੁਰਪ੍ਰੀਤ ਕੌਰ, ਚਰਨਜੀਤ ਕੌਰ, ਐਡਵੋਕੇਟ ਰਣਦੀਪ ਸ਼ਰਮਾ, ਬੂਟਾ ਸਿੰਘ ਬੱਪੀਆਣਾ, ਜਸਵੰਤ ਸਿੰਘ, ਮੱਖਣ ਰੈਂਬੋ ਆਦਿ ਹਾਜ਼ਰ ਸਨ |