20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਭਾਈ ਬਹਿਲੋ ਖ਼ਾਲਸਾ ਗਰਲਜ਼ ਕਾਲਜ ਵਿਖੇ ਐਨ.ਐਸ.ਐਸ. ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 12-03-2026
ਮਾਨਸਾ, 11 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਭਾਈ ਬਹਿਲੋ ਖ਼ਾਲਸਾ ਗਰਲਜ਼ ਕਾਲਜ ਫਫੜੇ ਭਾਈਕੇ ਵਿਖੇ ਐਨ.ਐਸ.ਐਸ. ਕੈਂਪ ਲਗਾਇਆ ਗਿਆ | ਕੈਂਪ ਦੀ ਸ਼ੁਰੂਆਤ ਸਮਰਜੀਤ ਸਿੰਘ ਨੇ ਕੈਂਪ ਦਾ ਮੁੱਖ ਮਕਸਦ ਅਤੇ ਮਹੱਤਤਾ ਬਾਰੇ ਵਲੰਟੀਅਰਾਂ ਨੂੰ ਜਾਣੂ ਕਰਵਾਉਂਦਿਆਂ ਕੀਤੀ, ਵਾਤਾਵਰਨ ਦੀ ਸ਼ੁੱਧਤਾ ਅਤੇ ਕਾਲਜ ਕੈਂਪਸ ਦੀ ਸਾਫ਼ ਸਫ਼ਾਈ ਮੁੱਖ ਉਦੇਸ਼ ਰਹੇ | ਡਾ. ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਕੈਂਪ ਦੇ ਪਹਿਲੇ ਸੈਸ਼ਨ 'ਚ ਵਿਦਿਆਰਥਣਾਂ ਨੇ ਕਾਲਜ ਦੇ ਖੇਡ ਮੈਦਾਨਾਂ ਦੀ ਸਾਫ਼-ਸਫ਼ਾਈ ਕੀਤੀ ਅਤੇ ਦਰਖਤਾਂ ਨੂੰ ਪਾਣੀ ਪਾਇਆ | ਦੂਸਰੇ ਸੈਸ਼ਨ 'ਚ ਸਭਿਆਚਾਰਕ ਗਤੀਵਿਧੀਆਂ ਕਰਵਾਈਆਂ ਗਈਆਂ, 'ਚ ਬੀ.ਏ. ਭਾਗ ਪਹਿਲਾ ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ ਨੇ ਲੋਕ ਗੀਤ ਗਾਇਆ | ਪਿ੍ੰਸੀਪਲ ਡਾ. ਨਰਿੰਦਰ ਸਿੰਘ ਨੇ ਕਿਹਾ ਕਿ ਅਜੋਕੇ ਏ.ਆਈ. ਦੇ ਯੁੱਗ 'ਚ ਵਿਦਿਆਰਥੀ ਹੱਥੀਂ ਕਿਰਤ ਕਰਨ ਤੋਂ ਦੂਰ ਹੁੰਦਾ ਜਾ ਰਿਹਾ ਹੈ ਅਤੇ ਅਜਿਹੇ ਕੈਂਪ ਵਿਦਿਆਰਥੀਆਂ ਨੂੰ ਹੱਥੀਂ ਕਿਰਤ, ਆਤਮ ਵਿਸ਼ਵਾਸ ਅਤੇ ਆਤਮ ਰੱਖਿਅਕ ਬਣਾਉਣ ਲਈ ਲਾਹੇਵੰਦ ਸਾਬਤ ਹੁੰਦੇ ਹਨ | ਕੈਂਪ ਦੌਰਾਨ ਵਿਦਿਆਰਥਣ ਸੋਨੀ ਕੌਰ ਅਤੇ ਅਮਨਦੀਪ ਕੌਰ ਨੂੰ ਵਧੀਆ ਵਲੰਟੀਅਰ ਐਲਾਨਿਆ ਗਿਆ | ਇਸ ਮੌਕੇ ਪ੍ਰੋਗਰਾਮ ਅਫ਼ਸਰ ਪਰਮਜੀਤ ਕੌਰ, ਸਹਾਇਕ ਪ੍ਰੋਫੈਸਰ ਸੁਰਿੰਦਰ ਕੌਰ, ਗੁਰਵਿੰਦਰ ਕੌ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ |


Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਪੈਟਰੋਲ ਪੰਪ ਐਸੋਸੀਏਸ਼ਨ ਅਤੇ ਗੈਸ ਏਜੰਸੀ ਐਸੋਸੀਏਸ਼ਨ ਨਾਲ ਬੈਠਕ <br/> ਅਗਲੀ ਖ਼ਬਰ ਸਮਾਜ ਸੇਵੀ ਸੰਸਥਾ ਨੇ 13 ਲੜਕੀਆਂ ਦੇ ਸਮੂਹਿਕ ਵਿਆਹ ਕਰਵਾਏ <br/>
Ad Position 24