20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਡਿਪਟੀ ਕਮਿਸ਼ਨਰ ਵਲੋਂ ਪੈਟਰੋਲ ਪੰਪ ਐਸੋਸੀਏਸ਼ਨ ਅਤੇ ਗੈਸ ਏਜੰਸੀ ਐਸੋਸੀਏਸ਼ਨ ਨਾਲ ਬੈਠਕ <br/>

Ad Position 21
No active advertisement
ਅਜੀਤ ਡੈਸਕ 12-03-2026
ਬਠਿੰਡਾ, 11 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ): ਜ਼ਿਲ੍ਹਾ ਬਠਿੰਡਾ 'ਚ ਘਰੇਲੂ ਗੈਸ, ਡੀਜ਼ਲ ਅਤੇ ਪੈਟਰੋਲ ਦੀ ਸਪਲਾਈ ਦੀ ਕੋਈ ਦਿੱਕਤ ਨਹੀਂ ਹੈ | ਤੇਲ ਕੰਪਨੀਆਂ ਕੋਲ ਮੰਗ ਮੁਤਾਬਕ ਸਾਰਾ ਕੁਝ ਉਪਲਬੱਧ ਹੈ ਅਤੇ ਇਸ ਕਰਕੇ ਸਪਲਾਈ ਆਮ ਵਾਂਗ ਨਿਰਵਿਘਨ ਮਿਲੇਗੀ, ਕਿਸੇ ਨੂੰ ਵੀ ਇਸ ਸੰਬੰਧੀ ਘਬਰਾਉਣ ਦੀ ਲੋੜ ਨਹੀਂ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਰਾਜੇਸ਼ ਧੀਮਾਨ ਡਿਪਟੀ ਕਮਿਸ਼ਨਰ ਬਠਿੰਡਾ ਨੇ ਪੈਟਰੋਲ ਪੰਪ ਐਸੋਸੀਏਸ਼ਨ ਅਤੇ ਗੈਸ ਏਜੰਸੀ ਐਸੋਸੀਏਸ਼ਨ ਨਾਲ ਕੀਤੀ ਵਿਸ਼ੇਸ਼ ਬੈਠਕ ਦੌਰਾਨ ਕੀਤਾ | ਇਸ ਦੌਰਾਨ ਜ਼ਿਲ੍ਹਾ ਖ਼ੁਰਾਕ ਅਤੇ ਸਪਲਾਈਜ਼ ਕੰਟਰੋਲਰ ਅਤੇ ਕੰਪਨੀਆਂ ਦੇ ਸੇਲਜ਼ ਅਫ਼ਸਰ ਵੀ ਸ਼ਾਮਿਲ ਸਨ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ੍ਹ ਵਿਚ ਪੈਟਰੋਲ ਅਤੇ ਡੀਜ਼ਲ ਦੀ ਕੋਈ ਕਿੱਲਤ ਨਹੀਂ ਹੈ ਅਤੇ ਆਮ ਪਬਲਿਕ ਨੂੰ ਪਹਿਲਾਂ ਵਾਂਗ ਹੀ ਨਿਰਵਿਘਨ ਪੈਟਰੋਲ/ਡੀਜ਼ਲ ਦੀ ਸਪਲਾਈ ਮਿਲਦੀ ਰਹੇਗੀ | ਜੇਕਰ ਕਿਸੇ ਵੀ ਅਦਾਰੇ ਪਬਲਿਕ ਨੂੰ ਕੋਈ ਵੀ ਦਿੱਕਤ ਜਾਂ ਪ੍ਰੇਸ਼ਾਨੀ ਆਉਂਦੀ ਹੈ ਤਾਂ ਉਹ ਜ਼ਿਲ੍ਹਾ ਖ਼ੁਰਾਕ ਸਪਲਾਈ ਕੰਟਰੋਲਰ ਦੇ ਦਫ਼ਤਰ ਜਾਂ ਸਬੰਧਿਤ ਕੰਪਨੀ ਦੇ ਸੇਲਜ਼ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ | ਘਰੇਲੂ ਗੈਸ ਦੀ ਸਪਲਾਈ ਸੰਬੰਧੀ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਬਠਿੰਡਾ ਜ਼ਿਲ੍ਹੇ ਵਿਚ ਘਰੇਲੂ ਗੈਸ ਦੀ ਕੋਈ ਦਿੱਕਤ ਨਹੀਂ ਹੈ ਅਤੇ ਆਮ ਪਬਲਿਕ ਨੂੰ ਬੁਕਿੰਗ ਦੇ ਆਧਾਰ 'ਤੇ ਪਹਿਲਾਂ ਵਾਂਗ ਨਿਰਵਿਘਨ ਸਪਲਾਈ ਦਿੱਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਕਮਰਸ਼ੀਅਲ ਗੈਸ ਦੀ ਸਪਲਾਈ ਹਸਪਤਾਲਾਂ ਅਤੇ ਵਿੱਦਿਅਕ ਅਦਾਰਿਆਂ ਨੂੰ ਦਿੱਤੀ ਜਾ ਰਹੀ ਹੈ | ਕੰਪਨੀਆਂ ਵਲੋਂ ਹੋਟਲ ਅਤੇ ਢਾਬਿਆਂ ਨੂੰ ਕਮਰਸ਼ੀਅਲ ਗੈਸ ਸਪਲਾਈ ਫਿਲਹਾਲ ਬੰਦ ਕਰ ਦਿੱਤੀ ਗਈ ਹੈ, ਪ੍ਰੰਤੂ ਹਸਪਤਾਲਾਂ ਅਤੇ ਵਿੱਦਿਅਕ ਅਦਾਰਿਆਂ ਨੂੰ ਨਿਰਵਿਘਨ ਸਪਲਾਈ ਜਾਰੀ ਹੈ |ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕੋਈ ਐਲ.ਪੀ.ਜੀ. ਦੀ ਜਮਾਂਖੋਰੀ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਸਖ਼ਤ ਐਕਸ਼ਨ ਲਿਆ ਜਾਵੇਗਾ | ਉਨ੍ਹਾਂ ਆਮ ਪਬਲਿਕ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਘਰੇਲੂ ਗੈਸ ਦੀ ਸਪਲਾਈ ਸੰਬੰਧੀ ਕੋਈ ਦਿੱਕਤ ਆਉਂਦੀ ਹੈ ਤਾਂ ਸਬੰਧਿਤ ਗੈਸ ਏਜੰਸੀ, ਕੰਪਨੀ ਦੇ ਸੇਲਜ਼ ਅਫ਼ਸਰ ਜਾਂ ਖ਼ੁਰਾਕ ਸਪਲਾਈ ਵਿਭਾਗ ਨਾਲ ਸੰਪਰਕ ਕੀਤਾ ਜਾ ਸਕਦਾ ਹੈ |


Ad Position 22
No active advertisement
ਪਿਛਲੀ ਖ਼ਬਰ ਸਿਹਤ ਮੰਤਰੀ ਦੀ ਕੋਠੀ ਦਾ ਘਿਰਾਓ 15 ਨੂੰ ਅਗਲੀ ਖ਼ਬਰ ਭਾਈ ਬਹਿਲੋ ਖ਼ਾਲਸਾ ਗਰਲਜ਼ ਕਾਲਜ ਵਿਖੇ ਐਨ.ਐਸ.ਐਸ. ਕੈਂਪ ਲਗਾਇਆ <br/>
Ad Position 24