ਮਾਨਸਾ, 11 ਮਾਰਚ (ਸੱਭਿ. ਪ੍ਰਤੀ)-ਮਲਟੀ ਪਰਪਜ਼ ਹੈਲਥ ਵਰਕਰ ਮੇਲ ਯੂਨੀਅਨ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਸਿਹਤ ਮੰਤਰੀ ਪੰਜਾਬ ਦੀ ਪਟਿਆਲਾ ਵਿਖੇ ਰਿਹਾਇਸ਼ ਦਾ ਘਿਰਾਓ 15 ਮਾਰਚ ਨੂੰ ਕੀਤਾ ਜਾਵੇਗਾ | ਯੂਨੀਅਨ ਦੇ ਸੂਬਾ ਪ੍ਰਧਾਨ ਹਰਵਿੰਦਰ ਸਿੰਘ ਥੂਹੀ ਤੇ ਜ਼ਿਲ੍ਹਾ ਆਗੂ ਲਖਵਿੰਦਰ ਸਿੰਘ ਜੋਗਾ ਨੇ ਦੱਸਿਆ ਕਿ 270 ਅਸਾਮੀਆਂ ਦੀ ਲਿਖਤੀ ਪ੍ਰੀਖਿਆ ਲੈਣ ਅਤੇ ਨਤੀਜੇ ਐਲਾਨਣ ਤੋਂ ਬਾਅਦ ਵੀ ਹਾਲੇ ਤੱਕ ਨਿਯੁਕਤੀ ਪੱਤਰ ਨਹੀਂ ਦਿੱਤੇ ਗਏ | ਉਨ੍ਹਾਂ ਕਿਹਾ ਕਿ ਜੇਕਰ ਮਸਲਾ ਹੱਲ ਨਾ ਹੋਇਆ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ |