25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਨਸ਼ੀਲੇ ਕੈਪਸੂਲਾਂ ਤੇ ਹੈਰੋਇਨ ਸਮੇਤ ਦੋ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 13-03-2026
ਬਠਿੰਡਾ, 12 ਮਾਰਚ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ 2.90 ਗ੍ਰਾਮ ਹੈਰੋਇਨ ਤੇ 45 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ ਹਨ | ਪਹਿਲੇ ਮਾਮਲੇ ਵਿਚ ਜਾਂਚ ਪੁਲਿਸ ਅਧਿਕਾਰੀ ਗੁਰਪ੍ਰੀਤ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਕੈਂਟ ਪੁਲਿਸ ਵਲੋਂ ਰਾਮਪੁਰਾ ਤੋਂ ਇਕ ਸ਼ੱਕੀ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ | ਤਲਾਸ਼ੀ ਦੌਰਾਨ ਉਕਤ ਵਿਅਕਤੀ ਪਾਸੋਂ 2.90 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਪੁਲਿਸ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਖੁਸ਼ਪ੍ਰੀਤ ਸ਼ਰਮਾ ਵਾਸੀ ਰਾਮਪੁਰਾ ਵਜੋਂ ਹੋਈ ਹੈ, ਜਿਸ 'ਤੇ ਥਾਣਾ ਕੈਂਟ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ | ਦੂਸਰੇ ਮਾਮਲੇ ਵਿਚ ਜਾਂਚ ਪੁਲਿਸ ਅਧਿਕਾਰੀ ਰਾਜਵੀਰ ਸਿੰਘ ਅਨੁਸਾਰ ਥਾਣਾ ਕੈਨਾਲ ਪਿੁਲਸ ਵਲੋਂ ਨਰੂਆਣਾ ਰੋਡ ਅੰਡਰ ਬਿ੍ਜ ਨੇੜਿਓ ਸੰਜੀਵ ਕੁਮਾਰ ਵਾਸੀ ਬੰਗੀ ਨਗਰ ਬਠਿੰਡਾ ਨੂੰ 45 ਪ੍ਰੈਗਾਬਲਿਨ ਕੈਪਸੂਲਾਂ ਸਮੇਤ ਗਿ੍ਫ਼ਤਾਰ ਕੀਤਾ ਗਿਆ, ਜਿਸ 'ਤੇ ਥਾਣਾ ਕੈਨਾਲ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰਨ ਤੋਂ ਬਾਅਦ ਬਰਜ਼ਮਾਨਤ ਰਿਹਾਅ ਕਰ ਦਿੱਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਮਾਨਸਾ 'ਚ ਸਰਸ ਮੇਲਾ ਅੱਜ ਤੋਂ, ਵੱਖ-ਵੱਖ ਰਾਜਾਂ ਦੇ ਸ਼ਿਲਪਕਾਰ ਕਰਨਗੇ ਸ਼ਿਰਕਤ ਅਗਲੀ ਖ਼ਬਰ ਆਂਗਣਵਾੜੀ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਖੇਡ ਮੁਕਾਬਲੇ ਕਰਵਾਏ
Ad Position 24