25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਮਾਨਸਾ 'ਚ ਸਰਸ ਮੇਲਾ ਅੱਜ ਤੋਂ, ਵੱਖ-ਵੱਖ ਰਾਜਾਂ ਦੇ ਸ਼ਿਲਪਕਾਰ ਕਰਨਗੇ ਸ਼ਿਰਕਤ

Ad Position 21
No active advertisement
ਅਜੀਤ ਡੈਸਕ 13-03-2026

ਮਾਨਸਾ, 12 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਸਥਾਨਕ ਨਵੀਂ ਅਨਾਜ ਮੰਡੀ ਸਿਰਸਾ ਰੋਡ 'ਤੇ ਸਰਸ ਮੇਲਾ 13 ਮਾਰਚ ਤੋਂ ਸ਼ੁਰੂ ਹੋ ਰਿਹਾ ਹੈ, ਜੋ 22 ਮਾਰਚ ਤੱਕ ਚੱਲੇਗਾ | ਮੇਲੇ ਦੀ ਸਫਲਤਾ ਲਈ ਜ਼ਿਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਹੈ | ਅਧਿਕਾਰੀਆਂ ਦਾ ਦਾਅਵਾ ਹੈ ਕਿ ਇਹ ਮੇਲਾ ਵੱਖ-ਵੱਖ ਰਾਜਾਂ ਦੇ ਸਭਿਆਚਾਰ, ਖਾਣ-ਪੀਣ ਤੇ ਕਲਾਵਾਂ ਨੂੰ ਇੱਕੋ ਮੰਚ 'ਤੇ ਇਕੱਠਾ ਕਰ ਕੇ ਇੱਕ ਵਿਰਾਸਤੀ ਮਾਹੌਲ ਦੀ ਸਿਰਜਣਾ ਕਰੇਗਾ | ਦੇਸ਼ ਭਰ ਤੋਂ ਆਏ ਸ਼ਿਲਪਕਾਰ ਹੱਥ-ਕਲਾ ਦੇ ਨਮੂਨੇ ਅਤੇ ਵੱਖ-ਵੱਖ ਰਾਜਾਂ ਦੇ ਰਵਾਇਤੀ ਪਕਵਾਨਾਂ ਦੇ ਸਟਾਲ ਮੇਲੇ ਦੀ ਰੌਣਕ ਵਧਾਉਣਗੇ | ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਤੇ ਜ਼ਿਲ੍ਹਾ ਪੁਲਿਸ ਮੁਖੀ ਭਾਗੀਰਥ ਸਿੰਘ ਮੀਨਾ ਨੇ ਦੇਰ ਸ਼ਾਮ ਪ੍ਰਬੰਧਾਂ ਦਾ ਜਾਇਜ਼ਾ ਲਿਆ | ਡੀ. ਸੀ. ਨੇ ਦੱਸਿਆ ਕਿ ਮੇਲੇ ਦੌਰਾਨ ਪ੍ਰਸਿੱਧ ਪੰਜਾਬੀ ਗਾਇਕ ਗੁਰਦਾਸ ਮਾਨ, ਹਰਭਜਨ ਮਾਨ, ਕੰਵਰ ਗਰੇਵਾਲ, ਕੁਲਵਿੰਦਰ ਬਿੱਲਾ, ਕੋਰ ਆਲਾ ਮਾਨ, ਗੁਰਲਾਲ ਬਰਾੜ, ਆਰ ਨੇਤ ਅਤੇ ਹਰਜੀਤ ਹਰਮਨ ਵੱਖੋ-ਵੱਖ ਦਿਨ ਆਪਣੇ ਫਨ ਦਾ ਮੁਜ਼ਾਹਰਾ ਕਰਨਗੇ | ਇਸ ਤੋਂ ਇਲਾਵਾ ਵੱਖ-ਵੱਖ ਰਾਜਾਂ ਦੇ ਲੋਕ ਨਾਚ ਅਤੇ ਜਾਦੂਗਰ ਦੇ ਸ਼ੋਅ ਖਿੱਚ ਦਾ ਕੇਂਦਰ ਹੋਣਗੇ | ਉਨ੍ਹਾਂ ਦੱਸਿਆ ਕਿ ਬੱਚਿਆਂ ਲਈ ਵੱਖ-ਵੱਖ ਤਰ੍ਹਾਂ ਦੇ ਝੂਲੇ ਲਗਾਏ ਗਏ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ 'ਸਾਡੇ ਬਜ਼ੁਰਗ ਸਾਡਾ ਮਾਣ' ਮੁਹਿੰਮ ਤਹਿਤ ਸੀਨੀਅਰ ਸਿਟੀਜ਼ਨਾਂ ਨੂੰ ਵਿਸ਼ੇਸ਼ ਤੌਰ 'ਤੇ ਸੱਦਾ ਦਿੱਤਾ ਗਿਆ ਹੈ ਤਾਂ ਜੋ ਉਹ ਵੀ ਅਨੰਦ ਮਾਣ ਸਕਣ | ਇਸੇ ਤਰ੍ਹਾਂ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀ ਵਿੱਦਿਅਕ ਅਦਾਰੇ ਦੇ ਸ਼ਨਾਖ਼ਤੀ ਕਾਰਡ ਦਿਖਾ ਕੇ ਮੇਲੇ 'ਚ ਮੁਫ਼ਤ ਦਾਖ਼ਲ ਹੋ ਸਕਦੇ ਹਨ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਪਰਿਵਾਰਾਂ ਸਮੇਤ ਇਸ ਸਰਸ ਮੇਲੇ 'ਚ ਪਹੁੰਚ ਕੇ ਹੋਰ ਰਾਜਾਂ ਦੀ ਕਲਾ ਅਤੇ ਪੰਜਾਬੀ ਵਿਰਸੇ ਦਾ ਅਨੰਦ ਮਾਣਨ | ਐੱਸ. ਐੱਸ. ਪੀ. ਅਨੁਸਾਰ ਮੇਲੇ ਦੀ ਸੁਰੱਖਿਆ ਲਈ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਹੈ | ਗਰਾਊਾਡ ਦੀ ਨਿਗਰਾਨੀ ਸੀ. ਸੀ. ਟੀ. ਵੀ. ਕੈਮਰਿਆਂ ਰਾਹੀਂ ਕੀਤੀ ਜਾਵੇਗੀ ਅਤੇ ਟਰੈਫ਼ਿਕ ਵਿਵਸਥਾ ਨੂੰ ਸੁਚਾਰੂ ਰੱਖਣ ਲਈ ਵਾਹਨਾਂ ਦੀ ਪਾਰਕਿੰਗ ਲਈ ਵਿਸ਼ੇਸ਼ ਥਾਂ ਨਿਰਧਾਰਿਤ ਕੀਤੀ ਗਈ ਹੈ | ਇਸ ਮੌਕੇ ਏ. ਡੀ. ਸੀ. ਆਕਾਸ਼ ਬਾਂਸਲ, ਏ. ਡੀ. ਸੀ. ਅਨੁਪਿ੍ਤਾ ਜੌਹਲ, ਐੱਸ. ਡੀ. ਐੱਮ. ਹਰਜਿੰਦਰ ਸਿੰਘ ਜੱਸਲ ਤੇ ਗਗਨਦੀਪ ਸਿੰਘ, ਮੁੱਖ ਮੰਤਰੀ ਫ਼ੀਲਡ ਅਫ਼ਸਰ ਗੁਰਲੀਨ ਕੌਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਰਜ਼ਈ ਮਜ਼ਦੂਰ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਅਗਲੀ ਖ਼ਬਰ ਨਸ਼ੀਲੇ ਕੈਪਸੂਲਾਂ ਤੇ ਹੈਰੋਇਨ ਸਮੇਤ ਦੋ ਗਿ੍ਫ਼ਤਾਰ
Ad Position 24