ਮਾਨਸਾ, 12 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਨੇੜਲੇ ਪਿੰਡ ਨੰਗਲ ਕਲਾਂ 'ਚ ਕਰਜ਼ਈ ਮਜ਼ਦੂਰ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ | ਜਾਣਕਾਰੀ ਅਨੁਸਾਰ ਹਰਪਾਲ ਸਿੰਘ (26) ਨੇ ਘਰ ਬਣਾਉਣ ਲਈ ਬੈਂਕ ਅਤੇ ਪ੍ਰਾਈਵੇਟ ਫਾਇਨਸਰਾਂ ਤੋਂ 4 ਲੱਖ ਰੁਪਏ ਕਰਜ਼ਾ ਲਿਆ ਸੀ | ਉਹ ਕਿਸ਼ਤਾਂ ਨਾ ਭਰਨ ਕਰ ਕੇ ਅਕਸਰ ਹੀ ਪਰੇਸ਼ਾਨ ਰਹਿੰਦਾ ਸੀ, ਨੇ ਜੀਵਨ ਲੀਲ੍ਹਾ ਸਮਾਪਤ ਕਰ ਲਈ | ਮਿ੍ਤਕ ਪਿੱਛੇ ਵਿਧਵਾ ਤੋਂ ਇਲਾਵਾ 2 ਬੱਚੇ ਅਤੇ ਬਜ਼ੁਰਗ ਮਾਤਾ-ਪਿਤਾ ਹਨ | ਥਾਣਾ ਸਦਰ ਦੇ ਇੰਚਾਰਜ ਮੁੱਖ ਅਫ਼ਸਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਬਣਦੀ ਕਾਰਵਾਈ ਕੀਤੀ ਗਈ ਹੈ | ਦੂਸਰੇ ਪਾਸੇ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੀੜਤ ਪਰਿਵਾਰ ਨੂੰ 10 ਲੱਖ ਰੁਪਏ ਆਰਥਿਕ ਸਹਾਇਤਾ ਦੇਣ ਦੇ ਨਾਲ ਹੀ ਸਿਰ ਚੜ੍ਹੇ ਕਰਜ਼ੇ 'ਤੇ ਲੀਕ ਮਾਰੀ ਜਾਵੇ |