25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਫਰੀਡਮ ਫਾਇਟਰਜ਼ ਉੱਤਰ-ਅਧਿਕਾਰੀ ਜਥੇਬੰਦੀ ਵਲੋਂ ਮੰਗਾਂ ਨਾ ਮੰਨਣ ਦਾ ਦੋਸ਼ <br/>

Ad Position 21
No active advertisement
ਫਰੀਡਮ ਫਾਇਟਰਜ਼ ਉੱਤਰ-ਅਧਿਕਾਰੀ ਜਥੇਬੰਦੀ ਦੇ ਮੈਂਬਰ ਮੀਟਿੰਗ ਮੌਕੇ | ਅਜੀਤ ਤਸਵੀਰ<br/> 13-03-2026

ਮਾਨਸਾ, 12 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਫਰੀਡਮ ਫਾਇਟਰਜ਼ ਉੱਤਰ-ਅਧਿਕਾਰੀ ਜਥੇਬੰਦੀ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਸਥਾਨਕ ਬੱਚਤ ਭਵਨ ਵਿਖੇ ਜ਼ਿਲ੍ਹਾ ਪ੍ਰਧਾਨ ਰਘਵੀਰ ਸਿੰਘ ਜਟਾਣਾ ਦੀ ਪ੍ਰਧਾਨਗੀ ਹੇਠ ਹੋਈ | ਸੂਬਾ ਪ੍ਰਧਾਨ ਚਤਿੰਨ ਸਿੰਘ ਸੇਖੋਂ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਮੌਕੇ ਕੀਤੇ ਵਾਅਦੇ ਪੂਰੇ ਨਹੀਂ ਕੀਤੇ | ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਵਿਭਾਗੀ ਮੀਟਿੰਗਾਂ ਦੌਰਾਨ ਮੰਗਾਂ ਸਬੰਧੀ ਨੋਟੀਫ਼ਿਕੇਸ਼ਨ ਜਲਦੀ ਜਾਰੀ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਪ੍ਰੰਤੂ ਬਜਟ 'ਚ ਵੀ ਫਰੀਡਮ ਫਾਇਟਰਜ ਦੇ ਵਾਰਸਾਂ ਨੂੰ ਕੁਝ ਨਹੀਂ ਦਿੱਤਾ ਗਿਆ | ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆਂ ਨਾਲ ਵੀ ਮੀਟਿੰਗ ਕੀਤੀ ਗਈ, 'ਚ ਉਨ੍ਹਾਂ ਵਲੋਂ ਮੰਗਾਂ 'ਤੇ ਵਿਚਾਰ ਕਰਨ ਦਾ ਵਿਸ਼ਵਾਸ ਦਿਵਾਇਆ ਗਿਆ ਸੀ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਦਾ ਜਲਦੀ ਠੋਸ ਹੱਲ ਨਾ ਕੱਢਿਆ ਗਿਆ ਤਾਂ ਜਥੇਬੰਦੀ ਵਲੋਂ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ | ਇਸ ਮੌਕੇ ਰਘਵੀਰ ਸਿੰਘ ਝੱਬਰ, ਜਗਸੀਰ ਸਿੰਘ, ਜਸਵੰਤ ਸਿੰਘ ਬੁਢਲਾਡਾ, ਹਰਬੰਸ ਸਿੰਘ ਨਿੱਧੜਕ, ਬਲਵੰਤ ਸਿੰਘ ਫ਼ੱਕਰ, ਰਾਵਲ ਸਿੰਘ, ਪ੍ਰੇਮ ਸਿੰਘ, ਨਿਰਮਲ ਸਿੰਘ, ਗੁਰਪ੍ਰੀਤ ਸਿੰਘ ਗੇਹਲੇ, ਸੁਖਦੇਵ ਸਿੰਘ, ਸੁਖਦੀਪ ਕੌਰ ਅਕਲੀਆ, ਰਮਨਦੀਪ ਕੌਰ ਤੇ ਚਰਨਜੀਤ ਕੌਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੋਟਫੱਤਾ ਦਾ ਅੰਗਹੀਣ ਵਿਅਕਤੀ ਹੈਰੋਇਨ ਸਮੇਤ ਕਾਬੂ <br/> ਅਗਲੀ ਖ਼ਬਰ ਕਰਜ਼ਈ ਮਜ਼ਦੂਰ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
Ad Position 24