25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਕੋਟਫੱਤਾ ਦਾ ਅੰਗਹੀਣ ਵਿਅਕਤੀ ਹੈਰੋਇਨ ਸਮੇਤ ਕਾਬੂ <br/>

Ad Position 21
No active advertisement
ਅਜੀਤ ਡੈਸਕ 13-03-2026
ਕੋਟਫੱਤਾ, 12 ਮਾਰਚ (ਰਣਜੀਤ ਸਿੰਘ ਬੁੱਟਰ)-ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਐੱਸ.ਐੱਸ.ਪੀ. ਬਠਿੰਡਾ ਜਯੋਤੀ ਯਾਦਵ ਬੈਂਸ ਦੇ ਦਿਸ਼ਾ ਨਿਰਦੇਸ਼ਾਂ 'ਤੇ ਕਾਰਵਾਈ ਕਰਦਿਆਂ ਪੁਲਿਸ ਥਾਣਾ ਕੋਟਫੱਤਾ ਵਲੋਂ ਇਕ ਅੰਗਹੀਣ ਵਿਅਕਤੀ ਨੂੰ 3.33 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਸਹਾਇਕ ਥਾਣੇਦਾਰ ਸੁਖਪਾਲ ਸਿੰਘ ਨੇ ਦੱਸਿਆ ਕਿ ਕੋਟਫੱਤਾ ਦੀ ਦਾਣਾ ਮੰਡੀ ਵਿਚੋਂ ਇੱਕ ਅੰਗਹੀਣ ਵਿਅਕਤੀ ਨੂੰ ਸ਼ੱਕੀ ਹਾਲਤ ਵਿਚ ਦੇਖਿਆ ਗਿਆ ਤੇ ਪੁਲਿਸ ਪਾਰਟੀ ਨੂੰ ਦੇਖ ਕੇ ਉਕਤ ਵਿਅਕਤੀ ਘਬਰਾ ਗਿਆ, ਜਿਸ ਦੀ ਤਲਾਸ਼ੀ ਲੈਣ 'ਤੇ ਉਸ ਕੋਲੋਂ 3.33 ਗ੍ਰਾਮ ਹੈਰੋਇਨ ਬਰਾਮਦ ਹੋਈ | ਜਿਸ ਦੀ ਪਹਿਚਾਣ ਪਰਮਜੀਤ ਸਿੰਘ ਵਾਸੀ ਕੋਟਫੱਤਾ ਵਜੋਂ ਹੋਈ | ਪੁਲਿਸ ਵਲੋਂ ਮੁਕੱਦਮਾ ਨੰਬਰ 29 ਐੱਨ.ਡੀ.ਪੀ.ਐੱਸ. ਐਕਟ ਤਹਿਤ ਦਰਜ ਕਰਕੇ ਮੁਲਜ਼ਮ ਨੂੰ ਹਵਾਲਾਤ ਵਿਚ ਬੰਦ ਕਰ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਖਾੜੀ ਜੰਗ ਦਾ ਅਸਰ ਲੋਕਾਂ ਦੀ ਰਸੋਈ ਤੱਕ ਪੁੱਜਾ ਅਗਲੀ ਖ਼ਬਰ ਫਰੀਡਮ ਫਾਇਟਰਜ਼ ਉੱਤਰ-ਅਧਿਕਾਰੀ ਜਥੇਬੰਦੀ ਵਲੋਂ ਮੰਗਾਂ ਨਾ ਮੰਨਣ ਦਾ ਦੋਸ਼ <br/>
Ad Position 24