25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਇਸਤਰੀ ਅਕਾਲੀ ਦਲ ਵਲੋਂ ਮੁੱਖ ਮੰਤਰੀ ਖਿਲਾਫ਼ ਪੁਤਲਾ ਸਾੜ ਰੋਸ ਪ੍ਰਦਰਸ਼ਨ <br/>

Ad Position 21
No active advertisement
ਬਠਿੰਡਾ 'ਚ ਮੁੱਖ ਮੰਤਰੀ ਦਾ ਪੁਤਲਾ ਸਾੜਦੀਆਂ ਹੋਈਆਂ ਇਸਤਰੀ ਅਕਾਲੀ ਦਲ ਦੀਆਂ ਵਰਕਰਾਂ | ਤਸਵੀਰ: ਲਵਲੀ <br/> 13-03-2026

ਬਠਿੰਡਾ, 12 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸੂਬੇ ਦੇ ਮੁੱਖ ਮੰਤਰੀ ਵਲੋਂ ਔਰਤਾਂ ਪ੍ਰਤੀ ਟਿੱਪਣੀਆਂ ਕਰਨ ਦੇ ਰੋਸ ਵਜੋਂ ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਵਲੋਂ ਬਠਿੰਡਾ 'ਚ ਮੁੱਖ ਮੰਤਰੀ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਡਿਪਟੀ ਕਮਿਸ਼ਨਰ ਦਫਤਰ ਨੇ ਨੇੜੇ ਸਥਿਤ ਡਾ. ਅੰਬੇਦਕਰ 'ਚ ਔਰਤਾਂ ਦੇ ਵਿਸ਼ਾਲ ਧਰਨੇ ਨੂੰ ਸੰਬੋਧਨ ਕਰਦਿਆਂ ਇਸਤਰੀ ਅਕਾਲੀ ਦਲ ਦੀ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਔਰਤ ਦਿਵਸ ਮੌਕੇ ਲੁਧਿਆਣੇ ਵਿਖੇ ਲੜਕੀਆਂ ਦੇ ਕਾਲਜ ਵਿਚ ਇਕ ਸਮਾਗਮ ਦੌਰਾਨ ਲੜਕੀਆਂ ਨੂੰ ਕੋਈ ਸੇਧ ਦੇਣ, ਸੂਬੇ 'ਚ ਕਾਲਜ/ਯੂਨੀਵਰਸਿਟੀ ਬਣਾਉਣ, ਲੜਕੀਆਂ ਲਈ ਨੌਕਰੀਆਂ ਦਾ ਪ੍ਰਬੰਧ ਕਰਨ ਜਾਂ ਔਰਤਾਂ ਦੀ ਸੁਰੱਖਿਆ ਬਾਰੇ ਆਪਣੀ ਸਰਕਾਰ ਵਲੋਂ ਕੀਤੇ ਕਾਰਜਾਂ ਬਾਰੇ ਦੱਸਣ ਦੀ ਬਜਾਏ ਆਪਣੇ ਜਵਾਨੀ ਪਹਿਰੇ ਦੇ ਭੱਦੀ ਸ਼ਬਦਾਵਲੀ ਵਾਲੇ ਕਿਸੇ ਸੁਣਾ ਕੇ ਉੱਥੇ ਮੌਜੂਦ ਲੜਕੀਆਂ ਸਮੇਤ ਸਮੁੱਚੇ ਔਰਤ ਵਰਗ ਦਾ ਜਨਤਕ ਤੌਰ 'ਤੇ ਅਪਮਾਨ ਕੀਤਾ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਇਕ ਬਹੁਤ ਹੀ ਸਤਿਕਾਰ ਅਤੇ ਜਿੰਮੇਵਾਰਨਾ ਪਦਵੀ 'ਤੇ ਬੈਠੇ ਭਗਵੰਤ ਮਾਨ ਲਈ ਔਰਤ ਦਿਵਸ ਮੌਕੇ ਔਰਤਾਂ ਪ੍ਰਤੀ ਅਜਿਹੀ ਸੋਚ ਦਾ ਪ੍ਰਗਟਾਵਾ ਕਰਨ ਦੀ ਕਾਰਵਾਈ ਬਹੁਤ ਹੀ ਨਿੰਦਣਯੋਗ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਅਜਿਹੀ ਕਾਰਵਾਈ ਲਈ ਮੁੱਖ ਮੰਤਰੀ ਨੂੰ ਔਰਤ ਵਰਗ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ ਅਤੇ ਉਨ੍ਹਾਂ ਖਿਲਾਫ਼ ਕੌਮੀ ਮਹਿਲਾ ਕਮਿਸ਼ਨ ਅਤੇ ਪੰਜਾਬ ਹਰਿਆਣਾ ਹਾਈਕੋਰਟ ਨੂੰ 'ਸੋ ਮੂਟੋ' ਨੋਟਿਸ ਲੈਂਦਿਆਂ ਕਾਰਵਾਈ ਕਰਦਿਆਂ ਉਨ੍ਹਾਂ ਤੋਂ ਅਸਤੀਫ਼ਾ ਲਿਆ ਜਾਣਾ ਚਾਹੀਦਾ ਹੈ | ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਕੌਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜੋਗਿੰਦਰ ਕੌਰ, ਮਨਦੀਪ ਕੌਰ ਚੇਅਰਪਰਸਨ ਬਲਾਕ ਸੰਮਤੀ ਬਠਿੰਡਾ, ਜਸਕਰਨ ਕੌਰ, ਰੁਪਿੰਦਰ ਕੌਰ, ਕਿਰਨਪਾਲ ਕੌਰ, ਅਮਨਦੀਪ ਕੌਰ ਜੀਦਾ, ਮਨਜੀਤ ਕੌਰ, ਸ਼ਰਨ ਕੌਰ, ਸਤਵਿੰਦਰ ਕੌਰ ਸਮੇਤ ਵੱਡੀ ਗਿਣਤੀ ਵਿਚ ਇਸਤਰੀ ਅਕਾਲੀ ਦਲ ਦੀਆਂ ਆਗੂ ਤੇ ਵਰਕਰਾਂ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ 'ਚ ਮੋਟਰਸਾਈਕਲ ਚਾਲਕ ਦੀ ਮੌਤ <br/> ਅਗਲੀ ਖ਼ਬਰ ਸੂਬੇ ਦਾ ਮੌਸਮ ਅਚਾਨਕ ਬਦਲਿਆ, ਤਾਪਮਾਨ 'ਚ ਆਈ ਗਿਰਾਵਟ <br/>
Ad Position 24