25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਪੰਜਾਬ ਸਰਕਾਰ ਨੇ ਬਜਟ 'ਚ ਆਜ਼ਾਦੀ ਘੁਲਾਟੀਆਂ ਪਰਿਵਾਰਾਂ ਨੂੰ ਅਣਗੌਲਿਆ ਕੀਤਾ- ਭਾਗੀਵਾਂਦਰ

Ad Position 21
No active advertisement
ਅਜੀਤ ਡੈਸਕ 13-03-2026
ਸੀਂਗੋ ਮੰਡੀ, 12 ਮਾਰਚ (ਪਿ੍ੰਸ ਗਰਗ)-ਭਾਰਤ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਆਪਣਾ ਵਡਮੁੱਲਾ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰ ਜੋ ਕਿ ਸਾਡੇ ਲਈ ਸਨਮਾਨ ਯੋਗ ਹਨ, ਇਨ੍ਹਾਂ ਪਰਿਵਾਰਾਂ ਦੀਆਂ ਲਟਕਦੀਆਂ ਆ ਰਹੀਆਂ ਮੰਗਾਂ ਸਬੰਧੀ ਪੰਜਾਬ ਸਰਕਾਰ ਨੇ ਬਜਟ ਵਿਚ ਕੋਈ ਫ਼ੰਡ ਨਾ ਜਾਰੀ ਕਰਕੇ ਇਨ੍ਹਾਂ ਪਰਿਵਾਰਾਂ ਨੂੰ ਅਣਗੌਲਿਆ ਕੀਤਾ ਹੈ¢ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਟਿਕਟ ਦੇ ਦਾਅਵੇਦਾਰ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਪ੍ਰੈਸ ਨਾਲ ਗੱਲਬਾਤ ਦੌਰਾਨ ਕੀਤਾ¢ ਉਨ੍ਹਾਂ ਕਿਹਾ ਕਿ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਵਲੋਂ ਲਗਾਤਾਰ ਆਪਣੀਆਂ ਮੰਗਾਂ ਮੰਨਵਾਉਣ ਸਬੰਧੀ ਸਮੇਂ-ਸਮੇਂ ਸਿਰ ਸੰਘਰਸ਼ ਵੀ ਕੀਤਾ ਜਾ ਰਿਹਾ ਹੈ ਤੇ ਪਿਛਲੇ ਮਹੀਨਿਆਂ ਵਿਚ ਇਨ੍ਹਾਂ ਪਰਿਵਾਰਾਂ ਦੀ ਵਿਭਾਗ ਅਤੇ ਮੰਤਰੀ ਮੰਡਲ ਨਾਲ ਮੀਟਿੰਗ ਉਪਰੰਤ ਸਰਕਾਰ ਵਲੋਂ ਭਰੋਸਾ ਦਿੱਤਾ ਗਿਆ ਸੀ ਕਿ ਇਨ੍ਹਾਂ ਪਰਿਵਾਰਾਂ ਦੀਆਂ ਮੰਗਾਂ ਮੰਨੀਆਂ ਜਾਣਗੀਆਂ, ਪਰ ਬਜਟ ਵਿਚ ਇਨ੍ਹਾਂ ਪਰਿਵਾਰਾਂ ਲਈ ਕੋਈ ਫ਼ੰਡ ਨਾ ਜਾਰੀ ਕਰਕੇ ਸਰਕਾਰ ਨੇ ਇਨ੍ਹਾਂ ਨੂੰ ਅਣਗੌਲਿਆ ਕੀਤਾ ਹੈ¢ ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਇਨ੍ਹਾਂ ਮਾੜੀਆਂ ਨੀਤੀਆਂ ਦਾ ਖ਼ਮਿਆਜ਼ਾ ਆਮ ਆਦਮੀ ਪਾਰਟੀ ਨੂੰ ਪੰਜਾਬ ਵਿਧਾਨ ਸਭਾ ਚੋਣਾਂ 2027 ਵਿਚ ਭੁਗਤਣਾ ਪਵੇਗਾ¢
Ad Position 22
No active advertisement
ਪਿਛਲੀ ਖ਼ਬਰ ਨਗਰ ਪੰਚਾਇਤ ਭਾਈਰੂਪਾ ਦੇ ਸਫ਼ਾਈ ਕਰਮਚਾਰੀਆਂ ਵਲੋਂ ਅਰਥੀ ਫੂਕ ਮੁਜ਼ਾਹਰਾ <br/> ਅਗਲੀ ਖ਼ਬਰ ਸੇਂਟ ਬਚਨਪੁਰੀ ਸਕੂਲ ਵਿਖੇ ਬੱਚਿਆਂ ਨੇ ਪੂਲ ਪਾਰਟੀ 'ਚ ਕੀਤੀ ਖੂਬ ਮਸਤੀ <br/>
Ad Position 24