25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਨਗਰ ਪੰਚਾਇਤ ਭਾਈਰੂਪਾ ਦੇ ਸਫ਼ਾਈ ਕਰਮਚਾਰੀਆਂ ਵਲੋਂ ਅਰਥੀ ਫੂਕ ਮੁਜ਼ਾਹਰਾ <br/>

Ad Position 21
No active advertisement
ਅਜੀਤ ਡੈਸਕ 13-03-2026
ਭਾਈਰੂਪਾ, 12 ਮਾਰਚ (ਵਰਿੰਦਰ ਲੱਕੀ)-ਨਗਰ ਪੰਚਾਇਤ ਭਾਈਰੂਪਾ ਦੇ ਸਫ਼ਾਈ ਕਰਮਚਾਰੀਆਂ ਵਲੋਂ ਪੰਜਾਬ ਸਰਕਾਰ ਵਲੋਂ ਮਿਉਂਸਪਲ ਮੁਲਾਜ਼ਮਾਂ ਦੀਆਂ ਮੰਗਾਂ ਦਾ ਨਿਪਟਾਰਾ ਨਾ ਕਰਨ ਦੇ ਰੋਸ 'ਚ ਨਗਰ ਅੰਦਰ ਅਰਥੀ ਫੂਕ ਮੁਜ਼ਾਹਰਾ ਕਰਦੇ ਹੋਏ ਪੰਜਾਬ ਸਰਕਾਰ ਖਿਲਾਫ਼ ਤਿੱਖੀ ਨਾਅਰੇਬਾਜ਼ੀ ਕੀਤੀ ਗਈ | ਜਾਣਕਾਰੀ ਦਿੰਦੇ ਹੋਏ ਸਫ਼ਾਈ ਕਰਮਚਾਰੀ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀਆਂ ਤੇ ਵਿੱਤ ਮੰਤਰੀ ਪੰਜਾਬ ਨੂੰ ਕਈ ਵਾਰ ਅਪੀਲ ਕੀਤੀ ਜਾ ਚੁੱਕੀ ਹੈ ਪ੍ਰੰਤੂ ਹੁਣ ਤੱਕ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਕੋਈ ਠੋਸ ਨਤੀਜਾ ਨਹੀਂ ਨਿੱਕਲਿਆ, ਜਿਸ ਕਾਰ ਸਫ਼ਾਈ ਕਰਮਚਾਰੀਆਂ ਦੇ ਮਨਾਂ 'ਚ ਸਰਕਾਰ ਪ੍ਰਤੀ ਭਾਰੀ ਰੋਸ ਹੈ | ਉਨ੍ਹਾਂ ਦੱਸਿਆ ਕਿ ਆਊਟ ਸੋਰਸ ਤੇ ਕੱਚੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਹੱਲ 'ਤੇ ਕਰਨ ਸਬੰਧੀ, 1-1-2025 ਤੋਂ ਬਾਅਦ ਭਰਤੀ ਹੋਏ ਮਿਉਂਸਪਲ ਮੁਲਾਜ਼ਮਾਂ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ, ਤਨਖਾਹਾਂ ਸਮੇਂ ਸਿਰ ਦੇਣ ਲਈ ਵੈਟ ਦੀ ਰਾਸ਼ੀ ਦੁੱਗਣੀ ਕਰਨ, ਸਫ਼ਾਈ ਸੇਵਕਾਂ ਦੀ ਨਵੀਂ ਭਰਤੀ 'ਚ ਸਫ਼ਾਈ ਸੇਵਕ ਪਿਛੋਕੜ ਵਾਲੇ ਉਮੀਦਵਾਰਾਂ ਲਈ 75 ਪ੍ਰਤੀਸ਼ਤ ਰਾਖਵਾਂਕਰਨ, ਸਫ਼ਾਈ ਸੇਵਕ, ਸੀਵਰਮੈਨ ਤੇ ਫਾਇਰਮੈਨਾਂ ਦਾ ਸਲਾਨਾ ਐਕਸੀਡੈਂਟਲ ਬੀਮਾ ਹਰ ਸਾਲ ਯਕੀਨੀ ਕਰਵਾਉਣ ਤੇ ਬੀਮਾ 20 ਲੱਖ ਕਰਨ ਸਬੰਧੀ, ਸਫ਼ਾਈ ਸੇਵਕਾਂ ਨੂੰ ਸਪੈਸ਼ਲ ਪੇਅ 1 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰਨ, ਸਫ਼ਾਈ ਮੇਟਾਂ ਨੂੰ ਦੋ ਪਹੀਆ ਵਾਹਨਾਂ ਲਈ ਤੇਲ ਭੱਤਾ ਦੇਣ ਤੇ ਸਫ਼ਾਈ ਸੇਵਕਾਂ ਤੇ ਸੀਵਰਮੈਨਾਂ ਨੂੰ ਮਿਲਦੀ ਗਰਮ ਤੇ ਠੰਡੀ ਵਰਦੀ ਤੇ ਹੋਰ ਪਹਿਣਨ ਵਾਲੇ ਸਮਾਨ ਦੇ ਰੇਟਾਂ 'ਚ ਚਾਰ ਗੁਣਾਂ ਵਾਧਾ ਕੀਤਾ ਜਾਵੇ ਆਦਿ ਮੁੱਖ ਮੰਗਾਂ ਹਨ | ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਹੀ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਉਹ ਸੰਘਰਸ਼ ਨੂੰ ਤਿੱਖਾ ਕਰਨ ਲਈ ਮਜ਼ਬੂਰ ਹੋਣਗੇ |

Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਬਲਵਿੰਦਰ ਸਿੰਘ ਮੰਡੀ ਕਲਾਂ ਨੂੰ ਪ੍ਰਧਾਨਗੀ ਤੋਂ ਕੀਤਾ ਲਾਂਭੇ ਅਗਲੀ ਖ਼ਬਰ ਪੰਜਾਬ ਸਰਕਾਰ ਨੇ ਬਜਟ 'ਚ ਆਜ਼ਾਦੀ ਘੁਲਾਟੀਆਂ ਪਰਿਵਾਰਾਂ ਨੂੰ ਅਣਗੌਲਿਆ ਕੀਤਾ- ਭਾਗੀਵਾਂਦਰ
Ad Position 24