25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਜਥੇਦਾਰ ਬਲਵਿੰਦਰ ਸਿੰਘ ਮੰਡੀ ਕਲਾਂ ਨੂੰ ਪ੍ਰਧਾਨਗੀ ਤੋਂ ਕੀਤਾ ਲਾਂਭੇ

Ad Position 21
No active advertisement
ਅਜੀਤ ਡੈਸਕ 13-03-2026
ਬਾਲਿਆਂਵਾਲੀ, 12 ਮਾਰਚ (ਕੁਲਦੀਪ ਮਤਵਾਲਾ)-ਸ਼ੋ੍ਰਮਣੀ ਅਕਾਲੀ ਦਲ (ਬ) ਦੇ ਸਰਕਲ ਚਾਉਕੇ ਦੇ ਜਥੇਦਾਰ ਬਲਵਿੰਦਰ ਸਿੰਘ ਵਾਸੀ ਮੰਡੀ ਕਲਾਂ ਨੂੰ ਸਰਕਲ ਦੀ ਪ੍ਰਧਾਨਗੀ ਤੋਂ ਫ਼ਾਰਗ ਕਰਨ ਦੀ ਖ਼ਬਰ ਹੈ | ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਬਠਿੰਡਾ ਦਿਹਾਤੀ ਦੇ ਪ੍ਰਧਾਨ ਜਗਸੀਰ ਸਿੰਘ ਕਲਿਆਣ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਪੰਜਾਬ ਦੇ ਹੱਕਾਂ ਨਾਲ ਜੂਝਣ ਵਾਲੀ ਪਾਰਟੀ ਹੈ ਤੇ ਸੰਘਰਸ਼ ਕਰਨ ਵਾਲੀ ਪਾਰਟੀ ਹੈ | ਇਤਿਹਾਸ ਇਸ ਦਾ ਗਵਾਹ ਹੈ ਕਿ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੇ ਪੰਜਾਬ ਦੇ ਹਿੱਤਾਂ ਨੂੰ ਕੁਚਲਣ ਤੋਂ ਰੋਕਣ ਲਈ ਲੰਬਾ ਸਮਾਂ ਜੇਲ੍ਹਾਂ ਕੱਟੀਆਂ ਹਨ | ਜਗਸੀਰ ਸਿੰਘ ਕਲਿਆਣ ਨੇ ਕਿਹਾ ਕਿ ਪਾਰਟੀ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੀ ਵਿਚਾਰਧਾਰਾ ਤੇ ਸਿਧਾਂਤਾਂ ਨੂੰ ਜੋ ਵੀ ਢਾਹ ਲਗਾਉਣ ਦੀ ਕੋਸ਼ਿਸ਼ ਕਰੇਗਾ | ਪਾਰਟੀ ਬਰਦਾਸ਼ਤ ਨਹੀਂ ਕਰੇਗੀ | ੳਨ੍ਹਾਂ ਕਿਹਾ ਕਿ ਸਰਕਲ ਚਾਉਕੇ ਦੇ ਪ੍ਰਧਾਨ ਬਲਵਿੰਦਰ ਸਿੰਘ ਵਾਸੀ ਮੰਡੀ ਕਲਾਂ ਨੂੰ ਸਰਕਲ ਪ੍ਰਧਾਨਗੀ ਤੋਂ ਫ਼ਾਰਗ ਕਰ ਦਿੱਤਾ ਹੈ |
Ad Position 22
No active advertisement
ਪਿਛਲੀ ਖ਼ਬਰ ਰੌਇਲ ਕਾਲਜ ਵਿਖੇ 'ਸਾਹਿਤ, ਸਮਾਜ ਤੇ ਮਨੁੱਖੀ ਚੇਤਨਾ' ਵਿਸ਼ੇ 'ਤੇ ਸੈਮੀਨਾਰ ਕਰਵਾਇਆ <br/> ਅਗਲੀ ਖ਼ਬਰ ਨਗਰ ਪੰਚਾਇਤ ਭਾਈਰੂਪਾ ਦੇ ਸਫ਼ਾਈ ਕਰਮਚਾਰੀਆਂ ਵਲੋਂ ਅਰਥੀ ਫੂਕ ਮੁਜ਼ਾਹਰਾ <br/>
Ad Position 24