25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਪਿੰਡ ਗਿੱਲਪੱਤੀ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਇਕਾਈ ਦੀ ਚੋਣ ਹੋਈ

Ad Position 21
No active advertisement
ਅਜੀਤ ਡੈਸਕ 13-03-2026
ਗੋਨਿਆਣਾ, 12 ਮਾਰਚ (ਲਛਮਣ ਦਾਸ ਗਰਗ)-ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਮੀਤ ਪ੍ਰਧਾਨ ਬਲਕਾਰ ਸਿੰਘ ਬਰਾੜ ਤੇ ਹਲਕਾ ਇੰਚਾਰਜ ਡਾਕਟਰ ਦਲਜੀਤ ਸਿੰਘ ਗੁਰੂ ਦੀ ਅਗਵਾਈ ਹੇਠ ਪਿੰਡ ਦੇ ਸਰਪੰਚ ਅਕਬਰ ਸਿੰਘ ਦੀ ਅਗਵਾਈ ਹੇਠ ਅੱਜ ਪਿੰਡ ਗਿੱਲਪੱਤੀ ਵਿਚ ਪਾਰਟੀ ਦੀ ਮੀਟਿੰਗ ਕਰਕੇ ਪਿੰਡ ਇਕਾਈ ਦਾ ਗਠਨ ਕੀਤਾ ਗਿਆ, ਜਿਸ ਵਿਚ ਪਾਰਟੀ ਦੇ ਹੋਰ ਵਰਕਰਾਂ ਦੀ ਸਹਿਮਤੀ ਨਾਲ ਸੁਖਚੈਨ ਸਿੰਘ ਬਾਜਵਾ ਨੂੰ ਪਿੰਡ ਇਕਾਈ ਦਾ ਪ੍ਰਧਾਨ, ਗੁਰਚਰਨ ਸਿੰਘ ਚਹਿਲ ਨੂੰ ਸੈਕਟਰੀ ਅਤੇ ਬਲਕਰਨ ਸਿੰਘ ਬਾਜਵਾ ਨੂੰ ਖ਼ਜ਼ਾਨਚੀ ਚੁਣਿਆ ਗਿਆ | ਮੀਟਿੰਗ ਦੌਰਾਨ ਆਗੂਆਂ ਨੇ ਨਵੀਂ ਚੁਣੀ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਾਰਟੀ ਵਰਕਰ ਪਿੰਡ ਪੱਧਰ 'ਤੇ ਲੋਕਾਂ ਨਾਲ ਜੁੜ ਕੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਭਾਰਨ ਤੇ ਉਨ੍ਹਾਂ ਦੇ ਹੱਲ ਲਈ ਯਤਨ ਕਰਨ | ਇਸ ਮੌਕੇ ਬਲਕਾਰ ਸਿੰਘ ਬਰਾੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਦੇ ਹੱਕਾਂ ਅਤੇ ਲੋਕਾਂ ਦੀ ਭਲਾਈ ਲਈ ਸੰਘਰਸ਼ ਕਰਦੀ ਆਈ ਹੈ | ਇਸ ਮੌਕੇ ਆਗੂਆਂ ਨੇ ਵਰਕਰਾਂ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਕਾਰਜਕ੍ਰਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਕਿਹਾ | ਉਨ੍ਹਾਂ ਕਿਹਾ ਕਿ ਮਜ਼ਬੂਤ ਪਿੰਡ ਇਕਾਈਆਂ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ | ਮੀਟਿੰਗ ਦੌਰਾਨ ਵਰਕਰਾਂ ਨੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਤੇ ਲੋਕਾਂ ਦੀ ਭਲਾਈ ਲਈ ਇਕੱਠੇ ਹੋ ਕੇ ਕੰਮ ਕਰਨ ਦਾ ਸੰਕਲਪ ਵੀ ਲਿਆ ਗਿਆ |

Ad Position 22
No active advertisement
ਪਿਛਲੀ ਖ਼ਬਰ ਡਾਇਟ ਅਹਿਮਦਪੁਰ ਵਿਖੇ ਕਿਰਿਆਤਮਿਕ ਖੋਜ ਸਬੰਧੀ ਵਰਕਸ਼ਾਪ ਕਰਵਾਈ <br/> ਅਗਲੀ ਖ਼ਬਰ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਗ੍ਰੈਜੂਏਸ਼ਨ ਸਮਾਰੋਹ ਕਰਵਾਇਆ
Ad Position 24