ਬੁਢਲਾਡਾ, 12 ਮਾਰਚ (ਸਵਰਨ ਸਿੰਘ ਰਾਹੀ)-ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਅਹਿਮਦਪੁਰ ਵਿਖੇ ਪਿ੍ੰਸੀਪਲ ਡਾ. ਬੂਟਾ ਸਿੰਘ ਸੇਖੋਂ ਦੀ ਅਗਵਾਈ ਹੇਠ ਕਿਰਿਆਤਮਿਕ ਖੋਜ ਸਬੰਧੀ ਵਰਕਸ਼ਾਪ ਕਰਵਾਈ ਗਈ | ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਕਿਰਿਆਤਮਿਕ ਖੋਜ ਕਰਨ ਵਾਲੇ ਅਧਿਆਪਕਾਂ ਨੇ ਭਾਗ ਲਿਆ | ਸੰਸਥਾ ਮੁਖੀ ਡਾ. ਸੇਖੋਂ ਨੇ ਕਿਹਾ ਕਿ ਸਿੱਖਿਆ ਦੇ ਖੇਤਰ 'ਚ ਖੋਜ ਕਰਨਾ ਸੰਸਥਾ ਦੇ ਮੁੱਢਲੇ ਕਾਰਜਾਂ 'ਚੋਂ ਇੱਕ ਹੈ ਅਤੇ ਕਿਰਿਆਤਮਿਕ ਖੋਜ ਰਾਹੀਂ ਸਕੂਲਾਂ 'ਚ ਆਉਣ ਵਾਲੀਆਂ ਵਿਵਹਾਰਿਕ ਸਮੱਸਿਆਵਾਂ ਖ਼ਾਸ ਕਰ ਕੇ ਵੱਖ-ਵੱਖ ਵਿਸ਼ਿਆਂ ਦੇ ਸਿੱਖਣ-ਸਿਖਾਉਣ ਨਾਲ ਸਬੰਧਿਤ ਸਮੱਸਿਆਵਾਂ ਦੇ ਹੱਲ ਲੱਭੇ ਜਾਂਦੇ ਹਨ | ਦੂਜਾ ਇਸ ਨਾਲ ਅਧਿਆਪਕਾਂ 'ਚ ਵੀ ਖ਼ੋਜੀ ਬਿਰਤੀ ਦਾ ਵਿਕਾਸ ਹੁੰਦਾ ਹੈ | ਜ਼ਿਲ੍ਹਾ ਰਿਸਰਚ ਕੋਆਰਡੀਨੇਟਰ ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਵਰਕਸ਼ਾਪ ਦੌਰਾਨ ਖੋਜ ਕਾਰਜ ਕਰਨ ਵਾਲੇ ਅਧਿਆਪਕਾਂ ਨੇ ਵੀ ਆਪਣੇ ਤਜਰਬੇ ਸਾਂਝੇ ਕੀਤੇ ਤੇ ਵੱਖ-ਵੱਖ ਵਿਸ਼ਿਆਂ 'ਤੇ ਕਿਰਿਆਤਮਿਕ ਖੋਜ ਕਰਨ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ | ਡਾ. ਅੰਗਰੇਜ਼ ਸਿੰਘ ਵਿਰਕ ਨੇ ਸਭਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਲੈਕਚਰਾਰ ਸਰੋਜ ਰਾਣੀ, ਬਲਵਿੰਦਰ ਸਿੰਘ ਬਾਘਾ, ਪ੍ਰਸ਼ੋਤਮ ਸਿੰਘ, ਨਵਦੀਪ ਕੌਰ, ਸਤਨਾਮ ਸਿੰਘ, ਬਲਦੇਵ ਪ੍ਰਕਾਸ਼ ਸਿੰਗਲਾ, ਜਸਪਾਲ ਕੌਰ, ਹਰਵਿੰਦਰ ਕੌਰ ਤੇ ਮਗਿੰਦਰਜੀਤ ਸਿੰਘ ਆਦਿ ਹਾਜ਼ਰ ਸਨ |