ਮਾਨਸਾ, 12 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ)-ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਵਲੋਂ ਜ਼ਿਲ੍ਹਾ ਹਸਪਤਾਲ ਦੀ ਅਚਨਚੇਤ ਚੈਕਿੰਗ ਕਰ ਕੇ ਸਿਹਤ ਸੇਵਾਵਾਂ ਦੀ ਜਾਇਜ਼ਾ ਲਿਆ ਗਿਆ | ਉਨ੍ਹਾਂ ਚੈਕਿੰਗ ਦੌਰਾਨ ਹਸਪਤਾਲ ਦੀ ਓ.ਪੀ.ਡੀ, ਅਪਰੇਸ਼ਨ ਥੀਏਟਰ, ਵਾਰਡ, ਐਮਰਜੈਂਸੀ ਸਿਹਤ ਸੇਵਾਵਾਂ, ਜੱਚਾ-ਬੱਚਾ ਸਿਹਤ ਸੇਵਾਵਾਂ, ਲੈਬ, ਆਈ. ਸੀ. ਟੀ. ਸੀ. ਸੈਂਟਰ ਆਦਿ ਦਾ ਨਿਰੀਖਣ ਕੀਤਾ | ਉਨ੍ਹਾਂ ਵਾਰਡ 'ਚ ਦਾਖਲ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਮਿਲ ਰਹੀਆਂ ਸਿਹਤ ਸਹੂਲਤਾਂ ਬਾਰੇ ਪੁੱਛ-ਗਿੱਛ ਕਰ ਕੇ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਲੈਣ 'ਚ ਕੋਈ ਮੁਸ਼ਕਿਲ ਆਈ ਹੋਵੇ ਤਾਂ ਉਨ੍ਹਾਂ ਦੇ ਧਿਆਨ 'ਚ ਲਿਆਉਣ ਦੀ ਅਪੀਲ ਕੀਤੀ | ਉਨ੍ਹਾਂ ਸੰਸਥਾਗਤ ਜਣੇਪੇ ਵਧਾਉਣ 'ਤੇ ਜ਼ੋਰ ਦੇਣ ਲਈ ਕਿਹਾ | ਡਾ. ਰਾਏ ਨੇ ਸਮੂਹ ਸਟਾਫ਼ ਨੂੰ ਹਸਪਤਾਲ 'ਚ ਆਉਣ ਵਾਲੇ ਸਾਰੇ ਮਰੀਜ਼ਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਅਤੇ ਆਭਾ ਆਈ. ਡੀ. ਬਾਰੇ ਜਾਗਰੂਕ ਕਰਨ ਦੀ ਹਦਾਇਤ ਕੀਤੀ | ਇਸ ਮੌਕੇ ਐੱਸ. ਐੱਮ. ਓ. ਡਾ. ਗੁਰਮੇਲ ਸਿੰਘ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਅਵਤਾਰ ਸਿੰਘ ਆਦਿ ਹਾਜ਼ਰ ਸਨ |