25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਜਸ਼ਨਦੀਪ ਦੇ ਮਾਪਿਆਂ ਵਲੋਂ ਜਥੇਬੰਦੀਆਂ ਨਾਲ ਮਿਲਕੇ ਕਾਤਲਾਂ ਦੀ ਗਿ੍ਫ਼ਤਾਰੀ ਲਈ ਥਾਣਾ ਨੰਦਗੜ੍ਹ ਮੂਹਰੇ ਧਰਨਾ

Ad Position 21
No active advertisement
ਅਜੀਤ ਡੈਸਕ 13-03-2026
ਸੰਗਤ ਮੰਡੀ, 12 ਮਾਰਚ (ਸੁਖਤੇਜ ਧਾਲੀਵਾਲ)-ਪਿਛਲੇ ਤਿੰਨ ਹਫ਼ਤੇ ਪਹਿਲਾਂ ਥਾਣਾ ਨੰਦਗੜ੍ਹ ਦੇ ਪਿੰਡ ਰਾਏ ਕੇ ਕਲਾਂ ਵਿਖੇ ਹੋਏ ਜਸ਼ਨਦੀਪ ਕੌਰ ਦੇ ਕਤਲ ਦਾ ਮਾਮਲਾ ਪੁਲਿਸ ਲਈ ਗਲੇ ਦੀ ਹੱਡੀ ਬਣਿਆ ਹੋਇਆ ਹੈ | ਮਿ੍ਤਕ ਦੇ ਮਾਪਿਆਂ ਵਲੋਂ ਕਾਤਲਾਂ ਦੀ ਗਿ੍ਫ਼ਤਾਰੀ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦੀ ਮੱਦਦ ਨਾਲ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ | ਅੱਜ ਉਸ ਸਮੇਂ ਥਾਣਾ ਨੰਦਗੜ੍ਹ ਦੀ ਪੁਲਿਸ ਨੂੰ ਹੱਥਾਂ ਪੈਰਾਂ ਦੀ ਪੈ ਗਈ, ਜਦੋਂ ਪੀੜਤ ਪਰਿਵਾਰ ਵਲੋਂ ਜਥੇਬੰਦੀਆਂ ਨੂੰ ਨਾਲ ਲੈਕੇ ਬਠਿੰਡਾ-ਬਾਦਲ ਰੋਡ ਨੂੰ ਜਾਮ ਕਰਕੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ | ਧਰਨੇ ਦੀ ਅਗਵਾਈ ਕਰ ਰਹੇ ਕੁੱਲ ਹਿੰਦ ਕਿਸਾਨ ਸਭਾ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਨੇ ਦੱਸਿਆ ਕਿ ਪਿਛਲੇ ਤਿੰਨ ਹਫ਼ਤਿਆਂ ਤੋਂ ਮਿ੍ਤਕ ਜਸ਼ਨਦੀਪ ਕੌਰ ਦੇ ਕਾਤਲਾਂ ਦੀ ਗਿ੍ਫ਼ਤਾਰੀ ਨੂੰ ਲੈਕੇ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ, ਪਰ ਪੁਲਿਸ ਵਲੋਂ ਵਾਰ-ਵਾਰ ਭਰੋਸਾ ਦੇ ਕੇ ਹੋਰ ਸਮੇਂ ਦੀ ਮੰਗ ਰੱਖੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਪਰਿਵਾਰ ਵਲੋਂ ਇਨਸਾਫ਼ ਲੈਣ ਲਈ ਪਿਛਲੇ 21 ਦਿਨਾਂ ਤੋਂ ਆਪਣੀ ਧੀ ਜਸ਼ਨਦੀਪ ਕੌਰ ਦੀ ਮਿ੍ਤਕ ਦੇਹ ਨੂੰ ਮੋਰਚਰੀ ਵਿਚ ਰੱਖਿਆ ਗਿਆ ਹੈ ਅਤੇ ਲਗਾਤਾਰ ਪੁਲਿਸ ਨੂੰ ਕਾਤਲਾਂ ਦੀ ਗਿ੍ਫ਼ਤਾਰੀ ਲਈ ਕਿਹਾ ਜਾ ਰਿਹਾ ਕਿ ਜਿੰਨ੍ਹਾਂ ਸਮਾਂ ਪੁਲਿਸ ਸਾਰੇ ਕਾਤਲਾਂ ਨੂੰ ਗਿ੍ਫ਼ਤਾਰ ਕਰਕੇ ਜੇਲ੍ਹ ਨਹੀਂ ਭੇਜਦੀ, ਉਦੋਂ ਤੱਕ ਉਹ ਆਪਣੀ ਧੀ ਦਾ ਅੰਤਿਮ ਸੰਸਕਾਰ ਨਹੀਂ ਕਰਨਗੇ | ਧਰਨਾਕਾਰੀਆਂ ਵਲੋਂ ਪੁਲਿਸ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ | ਥਾਣਾ ਨੰਦਗੜ੍ਹ ਦੇ ਮੁਖੀ ਇੰਸਪੈਕਟਰ ਹਰਜੀਵਨ ਸਿੰਘ ਨੇ ਕਿਹਾ ਕਿ ਪੁਲਿਸ ਵਲੋਂ ਮੁਲਜ਼ਮਾਂ ਨੂੰ ਫੜਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਜਲਦੀ ਹੀ ਗਿ੍ਫ਼ਤਾਰ ਕਰ ਲਿਆ ਜਾਵੇਗਾ | ਇਸ ਮੌਕੇ ਕਿਸਾਨ ਆਗੂ ਸੰਤਰਾਮ ਸਿੰਘ ਕਾਦੀਆਂ, ਲਛਮਣ ਸਿੰਘ ਕਾਦੀਆਂ, ਨਛੱਤਰ ਸਿੰਘ, ਜਸਵਿੰਦਰ ਸਿੰਘ ਪ੍ਰਧਾਨ ਲੰਬੀ, ਸੁਖਪਾਲ ਸਿੰਘ, ਗੁਰਪ੍ਰੀਤ ਸਿੰਘ, ਜਗਜੀਤ ਸਿੰਘ ਆਦਿ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਨਥਾਣਾ ਦੀ ਸ਼ਤਾਬਦੀ ਮੌਕੇ ਸਮਾਰੋਹ ਕਰਵਾਇਆ <br/> ਅਗਲੀ ਖ਼ਬਰ • ਪੁਲਿਸ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਵਿਰੁੱਧ ਕੀਤੀ ਜ਼ੋਰਦਾਰ ਨਾਅਰੇਬਾਜ਼ੀ • ਸਾਰੇ ਦੋਸ਼ੀਆਂ ਦੀ ਗਿ੍ਫ਼ਤਾਰੀ ਹੋਣ ਤੋ...
Ad Position 24