25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਜ਼ਿਲ੍ਹਾ ਮਲੇਰਕੋਟਲਾ 'ਚ ਐੱਲ.ਪੀ.ਜੀ. ਤੇ ਪੈਟਰੋਲ, ਡੀਜ਼ਲ ਦੀ ਕੋਈ ਕਮੀ ਨਹੀਂ-ਡਿਪਟੀ ਕਮਿਸ਼ਨਰ <br/>

Ad Position 21
No active advertisement
ਅਜੀਤ ਡੈਸਕ 13-03-2026
ਮਲੇਰਕੋਟਲਾ, 12 ਮਾਰਚ (ਮਨਜਿੰਦਰ ਸਿੰਘ ਸਰੌਦ ਪਾਰਸ ਜੈਨ) - ਜ਼ਿਲ੍ਹਾ ਮਲੇਰਕੋਟਲਾ ਦੇ ਅੰਦਰ ਐਲ.ਪੀ.ਜੀ. ਤੇ ਪੈਟਰੋਲ ਡੀਜ਼ਲ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਖਾੜੀ ਖੇਤਰ ਦੇ ਦੇਸ਼ਾਂ ਵਿੱਚ ਚੱਲ ਰਹੀ ਜੰਗ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਜ਼ਿਲ੍ਹੇ ਦੇ ਪੈਟਰੋਲੀਅਮ ਐਲ.ਪੀ.ਜੀ. ਅਧਿਕਾਰੀਆਂ ਤੇ ਪੈਟਰੋਲ ਪੰਪਾਂ ਤੇ ਗੈੱਸ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦੇ ਹੋਏ ਦੱਸਿਆ ਕਿ ਜ਼ਿਲੇ੍ਹ ਵਿੱਚ ਐਲ.ਪੀ.ਜੀ, ਪੈਟਰੋਲ, ਡੀਜ਼ਲ ਦੀ ਕੋਈ ਕਮੀ ਨਹੀਂ ਹੈ ਤੇ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੈਟਰੋਲ, ਡੀਜ਼ਲ ਤੇ ਘਰੇਲੂ ਵਰਤੋਂ ਲਈ ਐਲ.ਪੀ.ਜੀ. ਦੀ ਨਿਰੰਤਰ ਸਪਲਾਈ ਯਕੀਨੀ ਬਣਾਉਣ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ | ਸਰਕਾਰ ਵੱਲੋਂ ਮੌਜੂਦਾ ਹਾਲਤਾਂ ਨੂੰ ਧਿਆਨ ਵਿੱਚ ਰੱਖਦਿਆਂ ਸਪਲਾਈ ਚੇਨ ਨੂੰ ਮਜ਼ਬੂਤ ਰੱਖਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ, ਜਿਸ ਕਰਕੇ ਜ਼ਿਲ੍ਹੇ ਵਿੱਚ ਪੈਟਰੋਲ-ਡੀਜ਼ਲ ਤੇ ਘਰੇਲੂ ਵਰਤੋਂ ਲਈ ਐਲ.ਪੀ.ਜੀ. ਦੀ ਸਪਲਾਈ ਲੋੜੀਂਦੀ ਮਾਤਰਾ ਵਿਚ ਉਪਲਬਧ ਹੈ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਜਾਂ ਗ਼ਲਤ ਜਾਣਕਾਰੀ ਤੋਂ ਪ੍ਰਭਾਵਿਤ ਨਾ ਹੋਣ ਤੇ ਬੇਲੋੜੀ ਖ਼ਰੀਦਦਾਰੀ ਜਾਂ ਸਟਾਕ ਇਕੱਠਾ ਕਰਨ ਤੋਂ ਗੁਰੇਜ਼ ਕਰਨ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਸਪਲਾਈ ਪ੍ਰਣਾਲੀ ਉੱਤੇ ਨਿਰੰਤਰ ਨਿਗਰਾਨੀ ਰੱਖੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਵੇ | ਡਿਪਟੀ ਕਮਿਸ਼ਨਰ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਐੱਲ.ਪੀ.ਜੀ., ਪੈਟਰੋਲ ਜਾਂ ਡੀਜ਼ਲ ਦੀ ਜਮਹਾਖੋਰੀ, ਕਰਨ ਜਾਂ ਬਲੈਕ ਮਾਰਕੀਟਿੰਗ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਨੂੰ ਸਪਲਾਈ ਸਬੰਧੀ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਨਾਲ ਸੰਪਰਕ ਕਰ ਸਕਦਾ ਹੈ |

Ad Position 22
No active advertisement
ਪਿਛਲੀ ਖ਼ਬਰ ਅੱਖਾਂ ਦਾ ਜਾਂਚ ਕੈਂਪ ਲਗਾਇਆ <br/> ਅਗਲੀ ਖ਼ਬਰ ਜਲਦੀ ਹੀ ਮਹਿਲਾਵਾਂ ਦੇ ਖਾਤਿਆਂ 'ਚ ਆਉਣਗੇ 1000 ਰੁਪਏ- ਨਿਰਮਲ ਸਿੰਘ <br/>
Ad Position 24