ਭੀਖੀ, 12 ਮਾਰਚ (ਪ. ਪ.)- ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਪ੍ਰੇਮ ਕੁਮਾਰ ਅਰੋੜਾ ਦੀ ਅਗਵਾਈ 'ਚ ਨੇੜਲੇ ਪਿੰਡ ਧਲੇਵਾਂ ਦੀ ਜੰਮਪਲ ਅਤੇ ਯੂ. ਪੀ. ਅੱੈਸ. ਸੀ. ਪ੍ਰੀਖਿਆ 'ਚ 136ਵਾਂ ਰੈਂਕ ਹਾਸਿਲ ਕਰਨ ਵਾਲੀ ਮਨਪ੍ਰੀਤ ਕੌਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਕਾਬਲੇ ਗ਼ੌਰ ਰਹੇ ਕਿ ਮਨਪ੍ਰੀਤ ਨੇ ਆਈ.ਪੀ.ਐੱਸ. ਬਣਨ ਦਾ ਸੁਪਨਾ ਪੂਰਾ ਕਰ ਲਿਆ ਹੈ | ਸ੍ਰੀ ਅਰੋੜਾ ਨੇ ਪਰਿਵਾਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਮਨਪ੍ਰੀਤ ਕੌਰ ਨੇ ਜ਼ਿਲੇ੍ਹ ਤੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਹੈ | ਉਨ੍ਹਾਂ ਆਖਿਆ ਕਿ ਲੜਕੀਆਂ ਦਾ ਹਰ ਖੇਤਰ 'ਚ ਮੋਹਰੀ ਹੋਣਾ ਮਾਣ ਵਾਲੀ ਗੱਲ ਹੈ | ਉਨ੍ਹਾਂ ਹਲਕੇ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵਲੋਂ ਵੀ ਵਧਾਈਆਂ ਦਿੱਤੀਆਂ | ਇਸ ਮੌਕੇ ਲੜਕੀ ਦੇ ਪਿਤਾ ਸੁਖਦੇਵ ਸਿੰਘ ਧਲੇਵਾਂ, ਸਾਬਕਾ ਸਰਪੰਚ ਬਲਰਾਜ ਸਿੰਘ, ਯੂਥ ਆਗੂ ਹਰਵਿੰਦਰ ਸਿੰਘ ਦਲਿਓ, ਡਾ. ਗੁਰਲਾਭ ਸਿੰਘ ਤੇ ਹੋਰ ਹਾਜ਼ਰ ਸਨ |