25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

'ਆਪ' ਵਲੋਂ ਹਰ ਔਰਤ ਨੂੰ 1000 ਰੁਪਏ ਦਾ ਵਾਅਦਾ ਸਿਰਫ਼ ਝੂਠਾ ਲਾਲਚ- ਬਰਾੜ <br/>

Ad Position 21
No active advertisement
ਅਜੀਤ ਡੈਸਕ 13-03-2026
ਗੋਨਿਆਣਾ, 12 ਮਾਰਚ (ਲਛਮਣ ਦਾਸ ਗਰਗ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੂਬਾ ਮੀਤ ਪ੍ਰਧਾਨ ਬਲਕਾਰ ਸਿੰਘ ਬਰਾੜ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਚੋਣਾਂ ਤੋਂ ਪਹਿਲਾਂ ਪੰਜਾਬ ਦੀਆਂ ਮਹਿਲਾਵਾਂ ਨਾਲ ਕੀਤਾ ਗਿਆ ਹਰ ਮਹੀਨੇ 1000 ਰੁਪਏ ਦੇਣ ਦਾ ਵਾਅਦਾ ਹੁਣ ਪੂਰੀ ਤਰ੍ਹਾਂ ਝੂਠ ਸਾਬਤ ਹੋ ਚੁੱਕਾ ਹੈ | ਉਨ੍ਹਾਂ ਕਿਹਾ ਕਿ 'ਆਪ' ਨੇ ਚੋਣਾਂ ਦੌਰਾਨ ਵੱਡੇ-ਵੱਡੇ ਦਾਅਵੇ ਕਰਕੇ ਪੰਜਾਬ ਦੀਆਂ ਮਹਿਲਾਵਾਂ ਨੂੰ ਸੁਪਨੇ ਦਿਖਾਏ ਸਨ, ਪਰ ਸਰਕਾਰ ਬਣਨ ਤੋਂ ਬਾਅਦ ਉਹ ਸਾਰੇ ਵਾਅਦੇ ਕਾਗ਼ਜ਼ਾਂ ਤੱਕ ਹੀ ਸੀਮਿਤ ਰਹਿ ਗਏ ਹਨ | ਬਲਕਾਰ ਸਿੰਘ ਬਰਾੜ ਨੇ ਕਿਹਾ ਕਿ ਹੁਣ ਹਾਲਤ ਇਹ ਬਣ ਚੁੱਕੀ ਹੈ ਕਿ ਪੰਜਾਬ ਦੀਆਂ ਮਾਵਾਂ-ਭੈਣਾਂ ਸਰਕਾਰ ਵੱਲ ਤੱਕ ਰਹੀਆਂ ਹਨ, ਪਰ ਉਨ੍ਹਾਂ ਦੇ ਖਾਤਿਆਂ ਵਿਚ ਇੱਕ ਪੈਸਾ ਵੀ ਨਹੀਂ ਆਇਆ | ਉਨ੍ਹਾਂ ਦੋਸ਼ ਲਗਾਇਆ ਕਿ ਆਪ ਸਰਕਾਰ ਨੇ ਲੋਕਾਂ ਦੇ ਭਰੋਸੇ ਨਾਲ ਵੱਡਾ ਧੋਖਾ ਕੀਤਾ ਹੈ ਅਤੇ ਸਿਰਫ਼ ਵੋਟਾਂ ਹਾਸਲ ਕਰਨ ਲਈ ਝੂਠੇ ਵਾਅਦੇ ਕੀਤੇ ਗਏ ਸਨ | ਬਲਕਾਰ ਸਿੰਘ ਬਰਾੜ ਨੇ ਕਿਹਾ ਕਿ ਜੇਕਰ ਸਰਕਾਰ ਕੋਲ ਔਰਤਾਂ ਨੂੰ ਸਹਾਇਤਾ ਦੇਣ ਦੀ ਯੋਜਨਾ ਸੀ ਤਾਂ ਚਾਰ ਸਾਲ ਬੀਤ ਜਾਣ ਤੋਂ ਬਾਅਦ ਵੀ ਇਸ 'ਤੇ ਅਮਲ ਕਿਉਂ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਅਸਲ ਵਿਚ ਆਪ ਸਰਕਾਰ ਕੋਲ ਨਾ ਕੋਈ ਸਪਸ਼ਟ ਨੀਤੀ ਹੈ ਅਤੇ ਨਾ ਹੀ ਪੰਜਾਬ ਦੇ ਲੋਕਾਂ ਲਈ ਕੋਈ ਢੰਗ ਦੀ ਯੋਜਨਾ ਹੈ, ਇਸ ਲਈ ਉਹ ਹਰ ਮੋੜ 'ਤੇ ਨਾਕਾਮ ਸਾਬਤ ਹੋ ਰਹੀ ਹੈ | ਬਲਕਾਰ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਭ ਕੁਝ ਸਮਝ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿਚ 'ਆਪ' ਸਰਕਾਰ ਨੂੰ ਇਸ ਧੋਖੇ ਦਾ ਕਰਾਰਾ ਜਵਾਬ ਮਿਲੇਗਾ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਪੰਜਾਬ ਦੇ ਹੱਕਾਂ ਅਤੇ ਲੋਕਾਂ ਦੀ ਭਲਾਈ ਲਈ ਲੜਦਾ ਆਇਆ ਹੈ ਤੇ ਅੱਗੇ ਵੀ ਲੜਦਾ ਰਹੇਗਾ |

Ad Position 22
No active advertisement
ਪਿਛਲੀ ਖ਼ਬਰ ਸਿਵਲ ਹਸਪਤਾਲ ਬਠਿੰਡਾ ਦੇ ਡਾ. ਅਰੁਣ ਬਾਂਸਲ ਐੱਸ. ਐੱਮ. ਓ. ਬਣੇ ਅਗਲੀ ਖ਼ਬਰ ਪਿੰਡ ਮੌਜੀਆ ਵਿਖੇ ਕਬੱਡੀ ਟੂਰਨਾਮੈਂਟ 18 ਤੋਂ
Ad Position 24